Karan Aujla: ਗਾਇਕ ਜੈਜ਼ੀ ਬੀ ਤੇ ਕਰਨ ਔਜਲਾ ਕਰਨਗੇ ਧਮਾਕਾ? ਦੋਵੇਂ ਸਿੰਗਰਾਂ ਦੀ ਤਸਵੀਰ ਨੇ ਮਚਾਇਆ ਤਹਿਲਕਾ, ਜਲਦ ਕੱਢਣਗੇ ਗੀਤ?
Karan Aujla With Jazzy B: ਕਰਨ ਔਜਲਾ ਨੇ ਹਾਲ ਹੀ 'ਚ ਲੈਜੇਂਡਰੀ ਪੰਜਾਬੀ ਸਿੰਗਰ ਜੈਜ਼ੀ ਬੀ ਨਾਲ ਮੁਲਾਕਾਤ ਕੀਤੀ ਹੈ। ਇਸ ਦੀ ਤਸਵੀਰ ਗਾਇਕ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ 'ਤੇ ਸ਼ੇਅਰ ਕੀਤੀ ਹੈ।

ਅਮੈਲੀਆ ਪੰਜਾਬੀ ਦੀ ਰਿਪੋਰਟ
Jazzy B Shares Video With Karan Aujla: ਕਰਨ ਔਜਲਾ ਅਕਸਰ ਸੁਰਖੀਆਂ 'ਚ ਬਣਿਆ ਰਹਿੰਦਾ ਹੈ। ਗਾਇਕ ਲਈ ਸਾਲ 2023 ਬਹੁਤ ਹੀ ਸ਼ਾਨਦਾਰ ਰਿਹਾ। ਉਸ ਦੀ ਐਲਬਮ 'ਮੇਕਿੰਗ ਮੈਮੋਰੀਜ਼' ਜ਼ਬਰਦਸਤ ਹਿੱਟ ਰਹੀ ਸੀ। ਇਸ ਤੋਂ ਬਾਅਦ ਹੁਣ ਕਰਨ ਔਜਲਾ ਫਿਰ ਤੋਂ ਸੁਰਖੀਆਂ 'ਚ ਆ ਗਿਆ ਹੈ। ਦਰਅਸਲ, ਕਰਨ ਔਜਲਾ ਨੇ ਹਾਲ ਹੀ 'ਚ ਲੈਜੇਂਡਰੀ ਪੰਜਾਬੀ ਸਿੰਗਰ ਜੈਜ਼ੀ ਬੀ ਨਾਲ ਮੁਲਾਕਾਤ ਕੀਤੀ ਹੈ। ਇਸ ਦੀ ਤਸਵੀਰ ਗਾਇਕ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ 'ਤੇ ਸ਼ੇਅਰ ਕੀਤੀ ਹੈ। ਇਸ ਤਸਵੀਰ ਨੂੰ ਸ਼ੇਅਰ ਕਰਦਿਆ ਗਾਇਕ ਨੇ ਬਹੁਤ ਹੀ ਪਿਆਰੀ ਕੈਪਸ਼ਨ ਵੀ ਲਿਖੀ, 'ਜੈਜ਼ੀ ਬੀ ਮੇਰਾ ਭਰਾ'। ਦੇਖੋ ਇਹ ਤਸਵੀਰ:
ਜੈਜ਼ੀ ਬੀ ਨੇ ਵੀ ਸ਼ੇਅਰ ਕੀਤੀ ਵੀਡੀਓ
ਜੈਜ਼ੀ ਬੀ ਤੇ ਕਰਨ ਔਜਲਾ ਇੱਕ ਦੂਜੇ ਨੂੰ ਮਿਲ ਕੇ ਕਾਫੀ ਖੁਸ਼ ਨਜ਼ਰ ਆਏ। ਜੈਜ਼ੀ ਬੀ ਨੇ ਤਾਂ ਕਰਨ ਔਜਲਾ ਨਾਲ ਸਪੈਸ਼ਲ ਵੀਡੀਓ ਵੀ ਬਣਾਇਆ, ਜਿਸ ਨੂੰ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਸ਼ੇਅਰ ਕੀਤਾ, ਜੋ ਕਿ ਹੁਣ ਕਾਫੀ ਵਾਇਰਲ ਹੁੰਦਾ ਨਜ਼ਰ ਆ ਰਿਹਾ ਹੈ। ਇਸ ਵੀਡੀਓ 'ਚ ਜੈਜ਼ੀ ਬੀ ਕਰਨ ਨਾਲ ਕਾਫੀ ਖੁਸ਼ ਨਜ਼ਰ ਆ ਰਹੇ ਹਨ। ਉਹ ਕਹਿੰਦੇ ਹਨ 'ਆ ਦੇਖੋ ਕੌਣ ਆ ਰਿਹਾ'। ਇਸ 'ਤੇ ਕਰਨ ਔਜਲਾ ਕਹਿੰਦੇ ਹਨ, 'ਬਾਬਿਓ, ਲਾਈਟ ਨਾ ਲੈ ਜਾਇਓ ਕਿਤੇ, ਗਾਹ ਪੈਣ ਵਾਲਾ ਹੈ।' ਦੇਖੋ ਇਹ ਵੀਡੀਓ:
View this post on Instagram
ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਫੈਨਜ਼ ਇਹ ਕਿਆਸ ਲਗਾ ਰਹੇ ਹਨ ਕਿ ਦੋਵੇਂ ਇਕੱਠੇ ਜਲਦ ਹੀ ਕੋਈ ਗਾਣਾ ਕੱਢਣ ਜਾ ਰਹੇ ਹਨ। ਦੱਸ ਦਈਏ ਕਿ ਜੈਜ਼ੀ ਬੀ ਪਿਛਲੇ 3 ਦਹਾਕਿਆਂ ਤੋਂ ਪੰਜਾਬੀ ਮਿਊਜ਼ਿਕ ਇੰਡਸਟਰੀ 'ਤੇ ਰਾਜ ਕਰ ਰਹੇ ਹਨ। ਉਨ੍ਹਾਂ ਨੇ ਆਪਣੇ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆ ਹਨ। ਦੂਜੇ ਪਾਸੇ ਕਰਨ ਔਜਲਾ ਨਵੇਂ ਜ਼ਮਾਨੇ ਦਾ ਟੌਪ ਗਾਇਕ ਹੈ। ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਦਾ ਸਟਾਰ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
