Nimrat Khaira: ਨਿਮਰਤ ਖਹਿਰਾ ਨੇ ਫਿਰ ਖਿੱਚਿਆ ਧਿਆਨ, ਨਵੀਆਂ ਤਸਵੀਰਾਂ 'ਚ ਨਜ਼ਰ ਆਇਆ ਗਾਇਕਾ ਦਾ ਰਾਇਲ ਲੁੱਕ
Nimrat Khaira Pics: ਨਿਮਰਤ ਖਹਿਰਾ ਨੇ ਆਪਣੀਆਂ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ। ਜਿਨ੍ਹਾਂ ਵਿੱਚ ਅਦਾਕਾਰਾ ਰਾਇਲ ਲੁੱਕ 'ਚ ਨਜ਼ਰ ਆ ਰਹੀ ਹੈ। ਉਸ ਨੇ ਆਰੇਂਜ ਰੰਗ ਦਾ ਪੰਜਾਬੀ ਸੂਟ ਪਾਇਆ ਹੋਇਆ ਹੈ
Nimrat Khaira New Pics: ਪੰਜਾਬੀ ਸਿੰਗਰ ਤੇ ਅਦਾਕਾਰਾ ਨਿਮਰਤ ਖਹਿਰਾ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਉਹ ਹਾਲ ਹੀ 'ਚ ਦਿਲਜੀਤ ਦੋਸਾਂਝ ਦੇ ਨਾਲ ਫਿਲਮ 'ਜੋੜੀ' 'ਚ ਨਜ਼ਰ ਆਈ ਸੀ। ਇਸ ਫਿਲਮ 'ਚ ਦਿਲਜੀਤ-ਨਿਮਰਤ ਦੀ ਲਵ ਕੈਮਿਸਟਰੀ ਨੂੰ ਖੂਬ ਪਿਆਰ ਮਿਲ ਰਿਹਾ ਹੈ। ਇਸ ਦੌਰਾਨ ਨਿਮਰਤ ਖਹਿਰਾ ਲਗਾਤਾਰ ਲਾਈਮਲਾਈਟ 'ਚ ਬਣੀ ਹੋਈ ਹੈ।
ਇਹ ਵੀ ਪੜ੍ਹੋ: ਨੀਰੂ ਬਾਜਵਾ ਦੀ 'ਕਲੀ ਜੋਟਾ' ਨੇ ਬਣਾਇਆ ਇੱਕ ਹੋਰ ਰਿਕਾਰਡ, ਸਿਨੇਮਾਘਰਾਂ 'ਚ 100 ਦਿਨ ਕੀਤੇ ਪੂਰੇ
ਨਿਮਰਤ ਖਹਿਰਾ ਨੇ ਆਪਣੀਆਂ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ। ਜਿਨ੍ਹਾਂ ਵਿੱਚ ਅਦਾਕਾਰਾ ਰਾਇਲ ਲੁੱਕ 'ਚ ਨਜ਼ਰ ਆ ਰਹੀ ਹੈ। ਉਸ ਨੇ ਆਰੇਂਜ ਰੰਗ ਦਾ ਪੰਜਾਬੀ ਸੂਟ ਪਾਇਆ ਹੋਇਆ ਹੈ, ਇਹ ਰੰਗ ਨਿਮਰਤ 'ਤੇ ਕਾਫੀ ਜਚ ਰਿਹਾ ਹੈ। ਇਸ ਦੇ ਨਾਲ ਨਾਲ ਉਸ ਨੇ ਆਂਪਣੇ ਲੁੱਕ ਨੂੰ ਹੈਵੀ ਝੁਮਕਿਆਂ, ਖੁੱਲ੍ਹੇ ਵਾਲਾਂ ਤੇ ਮਿਨੀਮਲ ਮੇਕਅੱਪ ਨਾਲ ਪੂਰਾ ਕੀਤਾ। ਦੇਖੋ ਨਿਮਰਤ ਦੀਆਂ ਖੂਬਸੂਰਤ ਤਸਵੀਰਾਂ:
View this post on Instagram
ਨਿਮਰਤ ਦੀਆਂ ਇਹ ਤਸਵੀਰਾਂ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ।
View this post on Instagram
ਦੱਸ ਦਈਏ ਕਿ ਦਿਲਜੀਤ ਦੋਸਾਂਝ ਅਤੇ ਨਿਮਰਤ ਖਹਿਰਾ ਦੀ ਫਿਲਮ ਜੋੜੀ ਲਗਾਤਾਰ ਸੁਰਖੀਆਂ ਵਿੱਚ ਬਣੀ ਹੋਈ ਹੈ। ਇਸ ਫਿਲਮ ਨੂੰ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਦਾ ਵੀ ਭਰਮਾ ਹੁੰਗਾਰਾ ਮਿਲ ਰਿਹਾ ਹੈ। ਦੱਸ ਦੇਈਏ ਕਿ ਫਿਲਮ ਵਿੱਚ ਉਨ੍ਹਾਂ ਦੀ ਗਾਇਕੀ ਅਤੇ ਅਦਾਕਾਰੀ ਦਰਸ਼ਕਾਂ ਦਾ ਲਗਾਤਾਰ ਮਨੋਰੰਜਨ ਕਰ ਰਹੀ ਹੈ। ਇਸ ਦੌਰਾਨ ਇੱਕ ਹਫਤੇ ਵਿੱਚ ਫਿਲਮ ਨੇ ਦੁਨੀਆ ਭਰ ਵਿੱਚ 20 ਕਰੋੜ ਤੋਂ ਜ਼ਿਆਦਾ ਦੀ ਕਮਾਈ ਕਰ ਲਈ ਹੈ। ਇਸਦੀ ਜਾਣਕਾਰੀ ਫਿਲਮ ਨਿਰਦੇਸ਼ਕ ਅੰਬਰਦੀਪ ਸਿੰਘ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸਾਂਝੀ ਕੀਤੀ ਗਈ ਸੀ।