Kali Jotta New Song: ਗਾਇਕ-ਅਦਾਕਾਰ ਸਤਿੰਦਰ ਸਰਤਾਜ ਅਤੇ ਅਦਾਕਾਰਾ ਨੀਰੂ ਬਾਜਵਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਪੰਜਾਬੀ ਫ਼ਿਲਮ 'ਕਲੀ ਜੋਟਾ' ਦੀ ਪ੍ਰਮੋਸ਼ਨ 'ਚ ਰੁੱਝੇ ਹੋਏ ਹਨ। ਇਸੇ ਦੌਰਾਨ ਉਨ੍ਹਾਂ ਦੀ ਫ਼ਿਲਮ ਦਾ ਗੀਤ 'ਕੋਸ਼ਿਸ਼ ਤਾਂ ਕਰੀਏ' ਰਿਲੀਜ਼ ਹੋਇਆ ਹੈ, ਜਿਸ ਨੂੰ ਵਾਮਿਕਾ ਗੱਬੀ, ਸਤਿੰਦਰ ਸਰਤਾਜ ਅਤੇ ਅਤੇ ਨੀਰੂ ਬਾਜਵਾ 'ਤੇ ਫ਼ਿਲਮਾਇਆ ਗਿਆ ਹੈ।
ਇਹ ਵੀ ਪੜ੍ਹੋ: ਸਰਗੁਣ ਮਹਿਤਾ ਤੇ ਨਿਮਰਤ ਖਹਿਰਾ ਕਈ ਘੰਟੇ ਫੋਨ 'ਤੇ ਕਰਦੀਆਂ ਹਨ ਚੁਗਲੀਆਂ, ਸਰਗੁਣ ਨੇ ਖੁਦ ਕੀਤਾ ਖੁਲਾਸਾ
ਦੱਸ ਦਈਏ ਕਿ ਇਸ ਗੀਤ ਦੇ ਬੋਲ ਖ਼ੁਦ ਸਤਿੰਦਰ ਸਰਤਾਜ ਨੇ ਲਿਖੇ ਹਨ। ਇਸ ਗੀਤ 'ਚ ਵਾਮਿਕਾ ਗੱਬੀ ਵੱਲੋਂ ਆਪਣੀ ਟੀਚਰ ਲਈ ਕੀਤੇ ਜਾ ਰਹੇ ਸੰਘਰਸ਼ ਨੂੰ ਦਰਸਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਤੋਂ ਪਹਿਲਾਂ ਫ਼ਿਲਮ ਦੇ ਕਈ ਗੀਤ ਰਿਲੀਜ਼ ਹੋ ਚੁੱਕੇ ਹਨ, ਜਿਨ੍ਹਾਂ ਨੂੰ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਇਨ੍ਹਾਂ ਗੀਤਾਂ 'ਚ 'ਰੁਤਬਾ', 'ਨਾਚ' ਅਤੇ 'ਕੋਇਲਾਂ ਕੂਕਦੀਆਂ' ਆਦਿ ਸ਼ਾਮਲ ਹਨ।
ਦੱਸਣਯੋਗ ਹੈ ਕਿ ‘ਕਲੀ ਜੋਟਾ’ ਇਕ ਸਮਾਜਿਕ ਮੁੱਦੇ ਦਾ ਡਰਾਮਾ ਹੈ, ਜੋ ਪਾਤਰਾਂ ਦੀਆਂ ਘਟਨਾਵਾਂ ਤੇ ਭਾਵਨਾਵਾਂ ਦੀ ਇਕ ਵਿਸ਼ਾਲ ਸ਼੍ਰੇਣੀ ਦੀ ਪੜਚੋਲ ਕਰਦਾ ਹੈ। ਇਹ ਪਿਆਰ ਦਾ ਇਕ ਸੁੰਦਰ ਪੋਰਟਰੇਟ ਵੀ ਹੈ ਤੇ ਸਮੇਂ ਤੇ ਉਮਰ ਤੋਂ ਪਰੇ ਸ਼ੁੱਧ ਤੇ ਨਿਰਸਵਾਰਥ ਪਿਆਰ ਦੇ ਸਮੇਂ ਬਾਰੇ ਯਾਦ ਦਿਵਾਉਂਦਾ ਹੈ। ਫ਼ਿਲਮ ਦੀ ਕਹਾਣੀ ਹਰਿੰਦਰ ਕੌਰ ਨੇ ਲਿਖੀ ਹੈ ਤੇ ਇਸ ਨੂੰ ਡਾਇਰੈਕਟ ਵਿਜੇ ਕੁਮਾਰ ਅਰੋੜਾ ਨੇ ਕੀਤਾ ਹੈ। ਫ਼ਿਲਮ ਨੀਰੂ ਬਾਜਵਾ ਐਂਟਰਟੇਨਮੈਂਟ, ਯੂ. ਐਂਡ ਆਈ ਫ਼ਿਲਮਜ਼ ਤੇ ਵੀ. ਐੱਚ. ਐਂਟਰਟੇਨਮੈਂਟ ਦੇ ਬੈਨਰ ਹੇਠ ਬਣੀ ਹੈ, ਜਿਸ ਨੂੰ ਸੰਨੀ ਰਾਜ, ਵਰੁਣ ਅਰੋੜਾ, ਸਰਲਾ ਰਾਣੀ ਤੇ ਸੰਤੋਸ਼ ਸੁਭਾਸ਼ ਥੀਟੇ ਨੇ ਪ੍ਰੋਡਿਊਸ ਕੀਤਾ ਹੈ।
ਇਹ ਵੀ ਪੜ੍ਹੋ: ਸ਼ਹਿਨਾਜ਼ ਗਿੱਲ ਦੇ ਸ਼ੋਅ 'ਤੇ ਮਹਿਮਾਨ ਬਣ ਪਹੁੰਚੇ ਸ਼ਾਹਿਦ ਕਪੂਰ, ਖੂਬ ਮਸਤੀ ਕਰਦੀ ਨਜ਼ਰ ਆਈ ਸਨਾ