ਕੰਗਨਾ ਰਣੌਤ ਨੂੰ ਮਿਲਿਆ ਦੇਸ਼ ਦਾ ਸਰਵਉੱਚ ਨਾਗਰਿਕ ਪੁਰਸਕਾਰ ਪਦਮ ਸ਼੍ਰੀ
ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਦੇਸ਼ ਦੇ ਸਰਵਉੱਚ ਨਾਗਰਿਕ ਪੁਰਸਕਾਰ ਪਦਮ ਸ਼੍ਰੀ ਪੁਰਸਕਾਰ 2020 ਨਾਲ ਸਨਮਾਨਿਤ ਕੀਤਾ ਗਿਆ। ਗਾਇਕ ਅਦਨਾਨ ਸਾਮੀ ਨੂੰ ਵੀ ਪਦਮ ਸ਼੍ਰੀ ਪੁਰਸਕਾਰ ਮਿਲਿਆ ਹੈ।
ਨਵੀਂ ਦਿੱਲੀ: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਦੇਸ਼ ਦੇ ਸਰਵਉੱਚ ਨਾਗਰਿਕ ਪੁਰਸਕਾਰ ਪਦਮ ਸ਼੍ਰੀ ਪੁਰਸਕਾਰ 2020 ਨਾਲ ਸਨਮਾਨਿਤ ਕੀਤਾ ਗਿਆ। ਗਾਇਕ ਅਦਨਾਨ ਸਾਮੀ ਨੂੰ ਵੀ ਪਦਮ ਸ਼੍ਰੀ ਪੁਰਸਕਾਰ ਮਿਲਿਆ ਹੈ। ਪਦਮਸ਼੍ਰੀ ਪੁਰਸਕਾਰ ਮਿਲਣ 'ਤੇ ਕੰਗਨਾ ਨੇ ਖੁਸ਼ੀ ਜ਼ਾਹਿਰ ਕੀਤੀ ਹੈ। ਉਸ ਨੇ ਕਿਹਾ ਕਿ ਪਦਮਸ਼੍ਰੀ ਦਾ ਸਨਮਾਨ ਕਈਆਂ ਦੀ ਬੋਲਤੀ ਬੰਦ ਕਰੇਗਾ।
ਇਹ ਸਮਾਰੋਹ ਨਵੀਂ ਦਿੱਲੀ ਦੇ ਰਾਸ਼ਟਰਪਤੀ ਭਵਨ ਵਿੱਚ ਹੋਇਆ, ਜਿਸ ਵਿੱਚ ਵੱਖ-ਵੱਖ ਖੇਤਰਾਂ ਵਿੱਚ ਪਾਏ ਯੋਗਦਾਨ ਲਈ ਵੱਖ-ਵੱਖ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਅੱਜ ਸਾਬਕਾ ਕੇਂਦਰੀ ਮੰਤਰੀਆਂ ਅਰੁਣ ਜੇਤਲੀ ਤੇ ਸੁਸ਼ਮਾ ਸਵਰਾਜ ਨੂੰ ਮਰਨ ਉਪਰੰਤ ਪਦਮ ਵਿਭੂਸ਼ਣ ਨਾਲ ਸਨਮਾਨਤ ਕੀਤਾ ਗਿਆ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਅਰੁਣ ਜੇਤਲੀ ਦੀ ਪਤਨੀ ਸੰਗੀਤਾ ਜੇਤਲੀ ਤੇ ਸੁਸ਼ਮਾ ਸਵਰਾਜ ਦੀ ਧੀ ਬੰਸੁਰੀ ਸਵਰਾਜ ਨੂੰ ਇਹ ਪੁਰਸਕਾਰ ਦਿੱਤਾ।
ਇਸ ਮੌਕੇ ਓਲੰਪੀਅਨ ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੂੰ ਪਦਮ ਭੂਸ਼ਣ ਨਾਲ ਸਨਮਾਨਤ ਕੀਤਾ ਗਿਆ। ਉੱਘੇ ਸ਼ਾਸਤਰੀ ਗਾਇਕ ਪੰਡਤ ਚੰਨੁਲਾਲ ਮਿਸ਼ਰਾ ਨੂੰ 2020 ਲਈ ਪਦਮ ਵਿਭੂਸ਼ਣ ਪੁਰਸਕਾਰ ਨਾਲ ਸਨਮਾਨਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਹਾਜ਼ਰ ਰਹੇ।
119 Padma Awards to be presented by President Ram Nath Kovind this year, the ceremony for which will begin shortly.
— ANI (@ANI) November 8, 2021
The list comprises 7 Padma Vibhushan, 10 Padma Bhushan and 102 Padma Shri Awards. 29 of the awardees are women, 16 Posthumous awardees and 1 transgender awardee. pic.twitter.com/OlyRT9q4Zz
ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :