ਪੰਜਾਬ ਦੇ ਕੀਰਤਪੁਰ ਸਾਹਿਬ ਅੱਜ ਕਿਸਾਨਾਂ ਨੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਕਾਰ ਨੂੰ ਘੇਰਾ ਪਾ ਲਿਆ । ਇਸ ਦੌਰਾਨ ਕਿਸਾਨਾਂ ਨੇ ਕੰਗਨਾ ਰਣੌਤ ਤੋਂ ਮਾਫੀ ਮੰਗਣ ਲਈ ਕਿਹਾ ਉਸ ਸਮੇਂ ਜਾਣਕਾਰੀ ਮਿਲੀ ਸੀ ਕਿ ਕੰਗਨਾ ਨੇ ਕਿਸਾਨਾਂ ਤੋਂ ਮਾਫੀ ਮੰਗ ਲਈ ਹੈ। ਹੁਣ ਕੰਗਨਾ ਰਣੌਤ ਦਾ ਬਿਆਨ ਸਾਹਮਣੇ ਆਇਆ ਹੈ ਉਸ ਨੇ ਕਿਹਾ ਮੈਂ ਕਿਸੇ ਤੋਂ ਕੋਈ ਮਾਫੀ ਨਹੀਂ ਮੰਗੀ ਤੇ ਨਾ ਹੀ ਮੈਨੂੰ ਕਿਸਾਨਾਂ ਨੇ ਮਾਫੀ ਮੰਗਣ ਲਈ ਕਿਹਾ ਸੀ।
ਇਸ ਤੋਂ ਪਹਿਲਾਂ ਕਿਸਾਨਾਂ ਨੇ ਅੱਜ ਸ੍ਰੀ ਕੀਰਤਪੁਰ ਸਾਹਿਬ ਦੇ ਬੁੰਗਾ ਸਾਹਿਬ ਵਿਖੇ ਅਦਾਕਾਰਾ ਕੰਗਨਾ ਰਣੌਤ ਦੇ ਕਾਫਲੇ ਦਾ ਘਿਰਾਓ ਕੀਤਾ ਸੀ। ਇਸ ਤੋਂ ਬਾਅਦ ਚੰਡੀਗੜ੍ਹ-ਊਨਾ ਹਾਈਵੇਅ ’ਤੇ ਜਾਮ ਲੱਗ ਗਿਆ। ਕਿਸਾਨ ਕੰਗਨਾ ਰਣੌਤ ਦੇ ਕਿਸਾਨਾਂ ਅਤੇ ਔਰਤਾਂ ਤੋਂ ਮੁਆਫੀ ਮੰਗਣ 'ਤੇ ਲਗਾਤਾਰ ਅੜੇ ਹੋਏ ਸੀ। ਉਹ ਕਹਿ ਰਿਹਾ ਸੀ ਕਿ ਕੰਗਨਾ ਨੂੰ ਸਾਡੀਆਂ ਔਰਤਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਫਿਰ ਉਸਨੂੰ ਇੱਥੋਂ ਜਾਣ ਦਿਓ। ਕਿਸਾਨ ਭਾਰੀ ਗਿਣਤੀ ਵਿਚ ਇਕੱਠੇ ਹੋ ਗਏ ਹਨ ਅਤੇ ਪੁਲਿਸ ਵੀ ਪਹੁੰਚ ਗਈ ਹੈ।
ਕੰਗਨਾ ਮਨਾਲੀ ਤੋਂ ਚੰਡੀਗੜ੍ਹ ਆ ਰਹੀ ਸੀ
ਰੋਪੜ ਨੇੜੇ ਬੁੰਗਾ ਸਾਹਿਬ ਵਿਖੇ ਕੰਗਨਾ ਦੀ ਕਾਰ ਨੂੰ ਰੋਕਿਆ ਗਿਆ ਸੀ । ਕੰਗਨਾ ਨੇ ਚੰਡੀਗੜ੍ਹ ਏਅਰਪੋਰਟ ਤੋਂ ਮੁੰਬਈ ਲਈ ਫਲਾਈਟ ਫੜਨੀ ਸੀ। ਕਿਸਾਨਾਂ ਦੇ ਨਾਲ ਔਰਤਾਂ ਵੀ ਮੌਜੂਦ ਹਨ ਅਤੇ ਕੰਗਨਾ ਨੂੰ ਮਾਫੀ ਮੰਗਣ ਲਈ ਕਹਿ ਰਹੀਆਂ ਸੀ। ਕਿਸਾਨ ਅੰਦੋਲਨ ਦੌਰਾਨ ਕੰਗਣਾ ਨੇ ਬਜ਼ੁਰਗ ਔਰਤਾਂ ਬਾਰੇ ਕਿਹਾ ਸੀ ਕਿ ਉਨ੍ਹਾਂ ਨੂੰ 100-100 ਰੁਪਏ ਵਿੱਚ ਲਿਆਂਦਾ ਜਾਂਦਾ ਹੈ। ਇਸ ਕਾਰਨ ਕਿਸਾਨ ਕੰਗਣਾ ਤੋਂ ਨਾਰਾਜ਼ ਹਨ।
ਕਿਸਾਨਾਂ ਨੇ ਅੱਜ ਸ੍ਰੀ ਕੀਰਤਪੁਰ ਸਾਹਿਬ ਦੇ ਬੁੰਗਾ ਸਾਹਿਬ ਵਿਖੇ ਅਦਾਕਾਰਾ ਕੰਗਨਾ ਰਣੌਤ ਦੇ ਕਾਫਲੇ ਦਾ ਘਿਰਾਓ ਕੀਤਾ। ਇਸ ਤੋਂ ਬਾਅਦ ਚੰਡੀਗੜ੍ਹ-ਊਨਾ ਹਾਈਵੇਅ ’ਤੇ ਜਾਮ ਲੱਗ ਗਿਆ। ਕਿਸਾਨ ਕੰਗਨਾ ਰਣੌਤ ਦੇ ਕਿਸਾਨਾਂ ਅਤੇ ਔਰਤਾਂ ਤੋਂ ਮੁਆਫੀ ਮੰਗਣ 'ਤੇ ਲਗਾਤਾਰ ਅੜੇ ਹੋਏ ਹਨ। ਉਹ ਕਹਿ ਰਿਹਾ ਹੈ ਕਿ ਕੰਗਨਾ ਨੂੰ ਸਾਡੀਆਂ ਔਰਤਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਫਿਰ ਉਸਨੂੰ ਇੱਥੋਂ ਜਾਣ ਦਿਓ। ਕਿਸਾਨ ਭਾਰੀ ਗਿਣਤੀ ਵਿਚ ਇਕੱਠੇ ਹੋ ਗਏ ਹਨ ਅਤੇ ਪੁਲਿਸ ਵੀ ਪਹੁੰਚ ਗਈ ਹੈ।