ਨਵੀਂ ਦਿੱਲੀ: ਬਾਲੀਵੁੱਡ ਅਦਾਕਾਰਾ ਕੰਗਣਾ ਰਣੌਤ ਨੇ ਔਰਤਾਂ 'ਤੇ ਹੋ ਰਹੇ ਅੱਤਿਆਚਾਰਾਂ ਖਿਲਾਫ ਬੋਲਦਿਆਂ ਕਿਹਾ ਕਿ ਅਜਿਹੇ ਲੋਕਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਹੋਰਾਂ ਨੂੰ ਵੀ ਸਬਕ ਮਿਲ ਸਕੇ। ਕੰਗਣਾ ਰਣੌਤ ਨੇ ਇਸ ਬਾਬਤ ਪ੍ਰੈੱਸ ਕਾਨਫਰੰਸ ਕੀਤੀ ਹੈ। ਇਸ ਦੌਰਾਨ ਹੀ ਉਨ੍ਹਾਂ ਮਹਿਲਾਵਾਂ ਖਿਲਾਫ ਅਪਰਾਧ ਕਰਨ ਵਾਲਿਆਂ ਨੂੰ ਸਖਤ ਸਜ਼ਾ ਦੇਣ ਦੀ ਮੰਗ ਕੀਤੀ ਹੈ।

ਕੰਗਣਾ ਮੁਤਾਬਕ ਸਾਡੇ ਦੇਸ਼ 'ਚ ਸਾਊਦੀ ਅਰਬ ਜਿਹੇ ਕਾਨੂੰਨ ਹੋਣੇ ਚਾਹੀਦੇ ਹਨ। ਉਨ੍ਹਾਂ ਟਵੀਟ ਕੀਤਾ ਕਿ ਸਾਊਦੀ ਅਰਬ 'ਚ ਮਹਿਲਾਵਾਂ 'ਤੇ ਅੱਤਿਆਚਾਰ ਕਰਨ ਵਾਲਿਆਂ ਨੂੰ ਫਾਂਸੀ 'ਤੇ ਲਟਕਾ ਦਿੱਤਾ ਜਾਂਦਾ ਹੈ। ਸਾਨੂੰ ਵੀ ਇਸੇ ਤਰ੍ਹਾਂ ਦੇ ਉਦਾਹਰਨ ਸੈੱਟ ਕਰਨੇ ਚਾਹੀਦੇ ਹਨ। ਕੰਗਣਾ ਨੇ ਹਾਲ ਹੀ 'ਚ ਫਿਲਮ 'ਥਲੈਵੀ' ਦੀ ਸ਼ੂਟਿੰਗ ਪੂਰੀ ਕੀਤੀ ਹੈ। ਇਸ ਫ਼ਿਲਮ 'ਚ ਉਹ ਤਾਮਿਲਨਾਡੂ ਦੀ ਮੁੱਖ ਮੰਤਰੀ ਜੈਲਲਿਤਾ ਦੀ ਭੂਮਿਕਾ ਨਿਭਾ ਰਹੀ ਹੈ। ਇਸ ਤੋਂ ਇਲਾਵਾ ਉਹ ਫ਼ਿਲਮ 'ਧਾਕੜ' ਤੇ 'ਤੇਜਸ' 'ਚ ਵੀ ਨਜ਼ਰ ਆਵੇਗੀ।

ਬਾਲੀਵੁੱਡ ਅਦਾਕਾਰਾ ਕੰਗਣਾ ਰਣੌਤ ਨੇ ਸ਼ੁੱਕਰਵਾਰ ਬਾਂਦਰਾ ਪੁਲਿਸ ਸਟੇਸ਼ਨ 'ਚ ਆਪਣਾ ਬਿਆਨ ਦਰਜ ਕਰਾਉਣ ਤੋਂ ਬਾਅਦ ਇਕ ਵੀਡੀਓ 'ਚ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਆਪਣੇ ਵਿਚਾਰ ਵਿਅਕਤ ਕਰਨ ਲਈ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਕੰਗਣਾ ਭਾਰੀ ਮੀਡੀਆ ਦੀ ਮੌਜੂਦਗੀ 'ਚ ਵਾਈ-ਪਲੱਸ ਸ਼੍ਰੇਣੀ ਦੇ ਨਾਲ ਦੁਪਹਿਰ ਇਕ ਵਜੇ ਮੁੰਬਈ 'ਚ ਪੁਲਿਸ ਸਟੇਸ਼ਨ ਪਹੁੰਚੀ ਸੀ।

ਹੁਣ ਕੰਗਣਾ ਰਣੌਤ ਨੇ ਸਾਊਦੀ ਅਰਬ ਤੋਂ ਸਿੱਖਿਆ ਲੈਣ ਦੀ ਦਿੱਤੀ ਸਲਾਹ, ਫਾਂਸੀ 'ਤੇ ਲਟਕਾਉਣ ਦੀ ਪੈਰਵਾਈ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ