ਬਾਲੀਵੁੱਡ ਅਦਾਕਾਰਾ ਕੰਗਣਾ ਰਣੌਤ ਆਪਣੇ ਬੇਤੁਕੇ ਬਿਆਨਾਂ ਕਾਰਨ ਪਿਛਲੇ ਕੁਝ ਸਮੇਂ ਤੋਂ ਸੁਰਖੀਆਂ 'ਚ ਹੈ। ਅਜਿਹੇ 'ਚ ਹੁਣ ਕੰਗਣਾ ਨੇ ਖੇਤੀ ਬਿੱਲਾਂ ਖਿਲਾਫ ਵਿਰੋਧ ਕਰਨ ਵਾਲਿਆਂ ਨੂੰ 'ਅੱਤਵਾਦੀ' ਕਰਾਰ ਦਿੱਤਾ ਹੈ।
ਮੋਦੀ ਸਰਕਾਰ ਦੇ ਹੱਕ 'ਚ ਭੁਗਤਦਿਆਂ ਬਾਲੀਵੁੱਡ ਅਦਾਕਾਰਾ ਦੇਸ਼ ਭਰ ਦੇ ਕਿਸਾਨਾਂ ਦੇ ਖਿਲਾਫ ਬੋਲਣ ਲੱਗਿਆਂ ਆਪਣੀ ਮਰਿਆਦਾ ਭੁੱਲ ਬੈਠੀ। ਕੰਗਣਾ ਰਣੌਤ ਨੇ ਟਵੀਟ ਕਰਦਿਆਂ ਲਿਖਿਆ, 'ਪ੍ਰਧਾਨ ਮੰਤਰੀ ਜੀ ਕੋਈ ਸੌਂ ਰਿਹਾ ਹੋਵੇ ਤਾਂ ਉਸ ਨੂੰ ਜਗਾਇਆ ਜਾ ਸਕਦਾ ਹੈ, ਜਿਸ ਨੂੰ ਗਲਤਫਹਿਮੀ ਹੋਵੇ ਉਸ ਨੂੰ ਸਮਝਾਇਆ ਜਾ ਸਕਦਾ ਹੈ, ਪਰ ਜੋ ਸੌਣ ਦੀ ਐਕਟਿੰਗ ਕਰੇ, ਨਾਸਮਝਣ ਦੀ ਐਕਟਿੰਗ ਕਰੇ ਉਸ ਨੂੰ ਤੁਹਾਡੇ ਸਮਝਾਉਣ ਨਾਲ ਕੀ ਫਰਕ ਪਵੇਗਾ? ਇਹ ਓਹੀ ਅੱਤਵਾਦੀ ਹਨ CAA ਨਾਲ ਇਕ ਵੀ ਇਨਸਾਨ ਦੀ ਨਾਗਰਿਕਤਾ ਨਹੀਂ ਗਈ ਪਰ ਇਨ੍ਹਾਂ ਨੇ ਖੂਨ ਦੀਆਂ ਨਦੀਆਂ ਵਹਾਅ ਦਿੱਤੀਆਂ।'
ਕੰਗਣਾ ਦਾ ਇਹ ਟਵੀਟ ਉਸ ਵੇਲੇ ਆਇਆ ਜਦੋਂ ਕਈ ਕਲਾਕਾਰ ਕਿਸਾਨਾਂ ਦੇ ਹੱਕ 'ਚ ਡਟੇ ਹਨ। ਅਜਿਹੇ 'ਚ ਬਾਲੀਵੁੱਡ ਅਦਾਕਾਰਾ ਨੇ ਸ਼ਾਇਦ ਬਿਨਾਂ ਸੋਚੇ ਸਮਝੇ ਮੋਦੀ ਸਰਕਾਰ ਲਈ ਆਪਣੀ ਹਮਾਇਤ ਜਤਾਉਣ ਲਈ ਇਹ ਬਿਆਨ ਦਾਗ ਦਿੱਤਾ। ਕੰਗਣਾ ਦੇ ਟਵੀਟ 'ਚ ਵਰਤੀ ਸ਼ਬਦਾਵਲੀ ਤੋਂ ਸਪਸ਼ਟ ਦਿਖਾਈ ਦੇ ਰਿਹਾ ਹੈ ਕਿ ਖੇਤੀ ਦੇ ਮੁੱਦੇ 'ਤੇ ਉਸ ਦੀ ਕਿੰਨੀ ਕੁ ਸਮਝ ਹੈ।
ਸੜਕਾਂ 'ਤੇ ਕਿਸਾਨ ਪਰ ਮੋਦੀ ਦਾ ਮੁੜ ਤੋਂ ਦਾਅਵਾ: MSP ਜਾਰੀ ਰਹੇਗੀ
ਕੋਰੋਨਾ ਵਾਇਰਸ ਦੇ ਭਾਰਤ 'ਚ ਵਧ ਰਹੇ ਕੇਸ, ਇਕ ਦਿਨ 'ਚ 93,000 ਤੋਂ ਵੱਧ ਮਾਮਲੇ, 1,247 ਮੌਤਾਂ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ