ਪੜਚੋਲ ਕਰੋ

Kangana Thappad Case: 'ਕੁਲਵਿੰਦਰ ਕੌਰ ਹੁਣ ਮੰਗ ਰਹੀ ਮੁਆਫੀ, ਗਲਤੀ 'ਤੇ ਹੋ ਰਿਹੈ ਪਛਤਾਵਾ'- DIG

DIG Kajla: ਕਾਜਲਾ ਨੇ ਦੱਸਿਆ ਕਿ ਇਸ ਮਾਮਲੇ ਦੀ ਦੋਸ਼ੀ ਕੁਲਵਿੰਦਰ ਕੌਰ ਹੁਣ ਮੁਆਫੀ ਮੰਗ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਖੁਦ ਦਿੱਲੀ 'ਚ ਕੰਗਨਾ ਰਣੌਤ ਨੂੰ ਮਿਲੇ ਸਨ, ਇਸ ਤੋਂ ਇਲਾਵਾ ਉਨ੍ਹਾਂ ਨੇ ਇਸ ਘਟਨਾ ਲਈ ਕੰਗਨਾ ਰਣੌਤ ਤੋਂ ਮੁਆਫੀ ਵੀ ਮੰਗੀ

ਮਸ਼ਹੂਰ ਅਭਿਨੇਤਰੀ ਅਤੇ ਬੀਜੇਪੀ ਸਾਂਸਦ ਕੰਗਨਾ ਰਣੌਤ ਨੂੰ CISF ਮਹਿਲਾ ਕਰਮੀ ਵੱਲੋਂ ਚੰਡੀਗੜ੍ਹ ਏਅਰਪੋਰਟ 'ਤੇ ਥੱਪੜ ਮਾਰਨ ਦੀ ਘਟਨਾ ਸਬੰਧੀ ਸੀਨੀਅਰ ਅਧਿਕਾਰੀ ਵਿਨੈ ਕਾਜਲਾ ਦਾ ਬਿਆਨ ਸਾਹਮਣੇ ਆਇਆ ਹੈ। ਕਾਜਲਾ ਦਾ ਕਹਿਣਾ ਹੈ ਕਿ ਕੁਲਵਿੰਦਰ ਕੌਰ ਆਪਣੀ ਗਲਤੀ ਲਈ ਮੁਆਫੀ ਮੰਗ ਰਹੀ ਹੈ।

ਸੀ.ਆਈ.ਐਸ.ਐਫ. ਕੇ ਡੀ.ਜੀ. ਉੱਤਰੀ (ਏਅਰਪੋਰਟ) ਵਿਨੈ ਕਾਜਲਾ ਨੇ ਦੱਸਿਆ ਕਿ ਉਹ ਘਟਨਾ ਤੋਂ ਬਾਅਦ ਚੰਡੀਗੜ੍ਹ ਹਵਾਈ ਅੱਡੇ 'ਤੇ ਪਹੁੰਚੇ। ਮਾਮਲੇ ਦੀ ਪੂਰੀ ਜਾਣਕਾਰੀ ਲਈ। ਇਸ ਤੋਂ ਬਾਅਦ ਸੀ.ਆਈ.ਐੱਸ.ਐੱਫ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਹਵਾਈ ਅੱਡੇ ਦੀ ਸੁਰੱਖਿਆ ਦਾ ਜਾਇਜ਼ਾ ਲਿਆ ਗਿਆ। ਫਿਲਹਾਲ ਮੁਹਾਲੀ ਪੁਲੀਸ ਨੇ ਕੁਲਵਿੰਦਰ ਕੌਰ ਖ਼ਿਲਾਫ਼ ਧਾਰਾ 323 ਅਤੇ 341 ਤਹਿਤ ਕੇਸ ਦਰਜ ਕਰ ਲਿਆ ਹੈ। ਦੋਵੇਂ ਜ਼ਮਾਨਤ ਦੀਆਂ ਧਾਰਾਵਾਂ ਹਨ। ਵਿਨੈ ਕਾਜਲਾ ਨੇ ਇਕ ਨਿੱਜੀ ਚੈਨਲ ਨਾਲ ਗੱਲਬਾਤ ਕਰਦਿਆਂ ਮੰਨਿਆ ਕਿ ਸੁਰੱਖਿਆ ਵਿਚ ਲਾਪਰਵਾਹੀ ਹੋਈ ਹੈ ਅਤੇ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਕਾਜਲਾ ਨੇ ਦੱਸਿਆ ਕਿ ਇਸ ਮਾਮਲੇ ਦੀ ਦੋਸ਼ੀ ਕੁਲਵਿੰਦਰ ਕੌਰ ਹੁਣ ਮੁਆਫੀ ਮੰਗ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਖੁਦ ਦਿੱਲੀ ਵਿੱਚ ਕੰਗਨਾ ਰਣੌਤ ਨੂੰ ਮਿਲੇ ਸਨ। ਇਸ ਤੋਂ ਇਲਾਵਾ ਉਨ੍ਹਾਂ ਨੇ ਇਸ ਘਟਨਾ ਲਈ ਕੰਗਨਾ ਰਣੌਤ ਤੋਂ ਮੁਆਫੀ ਵੀ ਮੰਗੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਕੰਗਣਾ ਪੁੱਛ ਰਹੀ ਸੀ ਕਿ ਕੁਲਵਿੰਦਰ ਕੌਰ ਕੌਣ ਹੈ। ਉਸਦਾ ਪਰਿਵਾਰਕ ਪਿਛੋਕੜ ਕੀ ਹੈ? ਉਸ ਨੇ ਥੱਪੜ ਮਾਰਨ ਦੀ ਕੋਸ਼ਿਸ਼ ਕਿਉਂ ਕੀਤੀ? ਕੁਲਵਿੰਦਰ ਕੌਰ ਦੀ ਅਜੇ ਤੱਕ ਗ੍ਰਿਫ਼ਤਾਰੀ ਨਹੀਂ ਹੋਈ ਹੈ। ਉਸ ਖਿਲਾਫ ਅਜੇ ਵੀ ਜਾਂਚ ਜਾਰੀ ਹੈ। ਰਸਮੀ ਸ਼ਿਕਾਇਤ ਦਰਜ ਕਰਵਾਈ ਗਈ ਹੈ।

Kangana Thappad Case: 'ਕੁਲਵਿੰਦਰ ਕੌਰ ਹੁਣ ਮੰਗ ਰਹੀ ਮੁਆਫੀ, ਗਲਤੀ 'ਤੇ ਹੋ ਰਿਹੈ ਪਛਤਾਵਾ'- DIG

ਉਨ੍ਹਾਂ ਦੱਸਿਆ ਕਿ ਇਹ ਕੁਲਵਿੰਦਰ ਕੌਰ ਲਈ ਇਹ ਭਾਵਨਾਤਮਕ ਮਾਮਲਾ ਹੈ। ਉਸ ਨੇ ਭਾਵੁਕ ਹੋ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ। ਹੁਣ ਉਹ ਪਛਤਾ ਰਹੀ ਹੈ ਅਤੇ ਮੁਆਫੀ ਮੰਗ ਰਹੀ ਹੈ। ਡੀ.ਆਈ.ਜੀ. ਨੇ ਦੱਸਿਆ ਕਿ ਕੁਲਵਿੰਦਰ ਦਾ ਪਤੀ ਵੀ ਉਥੇ ਸੀ। ਸੀ.ਆਈ.ਐਸ.ਐਫ. ਵਿੱਚ ਕੰਮ ਕਰਦਾ ਹੈ ਅਤੇ ਇੱਥੇ ਡਾਗ ਸਕੁਐਡ ਵਿੱਚ ਤਾਇਨਾਤ ਹੈ। ਕਾਜਲਾ ਨੇ ਕਿਹਾ ਕਿ ਇਹ ਸੱਚ ਹੈ ਕਿ ਹਵਾਈ ਅੱਡੇ 'ਤੇ ਸੁਰੱਖਿਆ 'ਚ ਚੂਕ ਹੋਈ ਹੈ। ਕੁਲਵਿੰਦਰ ਨੂੰ ਸਰਚ ਜ਼ੋਨ ਵਿੱਚ ਤਾਇਨਾਤ ਕੀਤਾ ਗਿਆ ਸੀ ਪਰ ਉਹ ਕਿਸੇ ਹੋਰ ਥਾਂ ਚਲੇ ਗਈ ਸੀ।

ਜਿੱਥੇ ਕੁਲਵਿੰਦਰ ਗਈ ਸੀ ਓਥੇ ਉਸ ਨੂੰ ਨਹੀਂ ਸੀ ਹੋਣਾ ਚਾਹੀਦਾ। ਪੰਜਾਬ ਪੁਲਿਸ ਦੀ ਇੱਕ ਮਹਿਲਾ ਕਾਂਸਟੇਬਲ ਨੇ ਉਨ੍ਹਾਂ ਨੂੰ ਦੱਸਿਆ ਕਿ ਕੰਗਨਾ ਰਣੌਤ ਉੱਥੇ ਪਹੁੰਚ ਰਹੀ ਹੈ। ਉਨ੍ਹਾਂ ਕੋਲ ਏਅਰਪੋਰਟ ਰਿਕਾਰਡਿੰਗ ਹੈ, ਜਿਸ ਤੋਂ ਸਾਰੀ ਘਟਨਾ ਦਾ ਖੁਲਾਸਾ ਹੁੰਦਾ ਹੈ। ਉਹ ਪੂਰੇ ਮਾਮਲੇ ਦੀ ਜਾਂਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਦੋ-ਤਿੰਨ ਦਿਨਾਂ ਵਿੱਚ ਮੁਕੰਮਲ ਕਰ ਲਈ ਜਾਵੇਗੀ।

ਟਾਪ ਹੈਡਲਾਈਨ

Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
Embed widget