(Source: ECI/ABP News)
Accident: ਮਸ਼ਹੂਰ ਅਦਾਕਾਰ ਭਿਆਨਕ ਸੜਕ ਹਾਦਸੇ ਦਾ ਹੋਇਆ ਸ਼ਿਕਾਰ, ਡਿਵਾਈਡਰ ਨਾਲ ਟਕਰਾਈ ਕਾਰ, ਹਾਲਤ ਗੰਭੀਰ
Actor Kiran Raj Accident: ਮਨੋਰੰਜਨ ਜਗਤ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਮਸ਼ਹੂਰ ਅਦਾਕਾਰ ਕਿਰਨ ਰਾਜ ਬੁੱਧਵਾਰ ਨੂੰ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਖਬਰ ਦੇ ਸਾਹਮਣੇ ਆਉਂਦੇ ਹੀ ਪ੍ਰਸ਼ੰਸਕਾਂ ਨੂੰ ਵੱਡਾ ਝਟਕਾ ਲੱਗਾ ਹੈ।

Actor Kiran Raj Accident: ਮਨੋਰੰਜਨ ਜਗਤ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਮਸ਼ਹੂਰ ਅਦਾਕਾਰ ਕਿਰਨ ਰਾਜ ਬੁੱਧਵਾਰ ਨੂੰ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਖਬਰ ਦੇ ਸਾਹਮਣੇ ਆਉਂਦੇ ਹੀ ਪ੍ਰਸ਼ੰਸਕਾਂ ਨੂੰ ਵੱਡਾ ਝਟਕਾ ਲੱਗਾ ਹੈ। ਦੱਸ ਦੇਈਏ ਕਿ ਇਸ ਭਿਆਨਕ ਹਾਦਸੇ 'ਚ ਕਿਰਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ। ਹਾਦਸੇ ਤੋਂ ਬਾਅਦ ਕਿਰਨ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਹਾਦਸੇ ਦੀ ਖਬਰ ਤੋਂ ਬਾਅਦ ਹਸਪਤਾਲ 'ਚ ਕਿਰਨ ਰਾਜ ਦੀ ਇੱਕ ਤਸਵੀਰ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਹੈ, ਜਿਸ ਕਾਰਨ ਪ੍ਰਸ਼ੰਸਕ ਕਾਫੀ ਪਰੇਸ਼ਾਨ ਹਨ। ਫਿਲਹਾਲ ਪ੍ਰਸ਼ੰਸਕ ਅਦਾਕਾਰ ਲਈ ਦੁਆਵਾਂ ਮੰਗ ਰਹੇ ਹਨ।
View this post on Instagram
ਅਦਾਕਾਰ ਨੂੰ ਆਈਆਂ ਗੰਭੀਰ ਸੱਟਾਂ
ਮਿਲੀ ਜਾਣਕਾਰੀ ਅਨੁਸਾਰ ਕਿਰਨ ਰਾਜ ਮੰਗਲਵਾਰ ਨੂੰ ਆਪਣੀ ਕਾਰ ਵਿੱਚ ਜਾ ਰਹੇ ਸੀ। ਇਸ ਦੌਰਾਨ ਉਨ੍ਹਾਂ ਦੀ ਕਾਰ ਤੇਜ਼ ਰਫਤਾਰ ਡਿਵਾਈਡਰ ਨਾਲ ਟਕਰਾ ਗਈ। ਇਸ ਹਾਦਸੇ ਤੋਂ ਬਾਅਦ ਕਿਰਨ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਹੁਣ ਕਿਰਨ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਕਾਰ 'ਚ ਕਿਰਨ ਦੇ ਨਾਲ ਉਸ ਦਾ ਐਗਜ਼ੀਕਿਊਟਿਵ ਪ੍ਰੋਡਿਊਸਰ ਵੀ ਮੌਜੂਦ ਸੀ। ਹਾਲਾਂਕਿ ਇਸ ਹਾਦਸੇ 'ਚ ਕਿਰਨ ਰਾਜ ਦੇ ਸੱਟਾਂ ਲੱਗੀਆਂ ਹਨ, ਪਰ ਉਸ ਦੇ ਨਿਰਮਾਤਾ ਦਾ ਬਚਾਅ ਹੋ ਗਿਆ ਹੈ।
ਦੱਸ ਦੇਈਏ ਕਿ ਕਿਰਨ ਰਾਜ ਦੀ ਗਿਣਤੀ ਕੰਨੜ ਫਿਲਮ ਇੰਡਸਟਰੀ ਦੇ ਸਿਤਾਰਿਆਂ ਵਿੱਚ ਹੁੰਦੀ ਹੈ। ਕਿਰਨ ਰਾਜ ਦੀ ਫਿਲਮ 'ਦਿ ਰੂਲਰ' ਨੂੰ ਲੋਕਾਂ ਨੇ ਬਹੁਤ ਪਸੰਦ ਕੀਤਾ। ਕਿਰਨ ਦੀ ਪਛਾਣ ਵੀ ਇਸ ਫਿਲਮ ਨਾਲ ਹੋਈ ਹੈ। ਕਿਰਨ ਰਾਜ ਨੂੰ ਕੰਨੜ ਫਿਲਮ ਇੰਡਸਟਰੀ ਦੇ ਮਸ਼ਹੂਰ ਸਿਤਾਰਿਆਂ ਵਿੱਚ ਗਿਣਿਆ ਜਾਂਦਾ ਹੈ। ਕਿਰਨ ਨੇ ਆਪਣੇ ਕਰੀਅਰ ਵਿੱਚ 49 ਤੋਂ ਵੱਧ ਫਿਲਮਾਂ ਵਿੱਚ ਕੰਮ ਕੀਤਾ ਹੈ। IMDB ਦੇ ਅਨੁਸਾਰ, ਕਿਰਨ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਸਾਲ 2005 ਵਿੱਚ ਰਿਲੀਜ਼ ਹੋਈ ਫਿਲਮ ਰਾਜਮਾਨਿਕਯਮ ਨਾਲ ਕੀਤੀ ਸੀ। ਇਸ ਤੋਂ ਬਾਅਦ ਕਿਰਨ ਨੇ ਕਈ ਹਿੱਟ ਫਿਲਮਾਂ ਦਿੱਤੀਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
