(Source: ECI/ABP News)
Karan Aujla ਨੇ ਪੰਜਾਬ ਦੇ ਖਿਡਾਰੀ ਦੀ ਕੀਤੀ ਮਦਦ, ਚੁਕਾਇਆ 9 ਲੱਖ ਦਾ ਕਰਜ਼ਾ
Karan Aujla helps Para Athlete: ਪੰਜਾਬ ਦੇ ਖੰਨਾ ਜਿਲ੍ਹੇ ਤੋਂ ਆਉਂਦੇ ਅੰਤਰਰਾਸ਼ਟਰੀ ਪੈਰਾ ਐਥਲੀਟ ਕਰਾਟੇ ਖਿਡਾਰੀ ਤਰੁਣ ਸ਼ਰਮਾ ਦਾ 9 ਲੱਖ ਰੁਪਏ ਦਾ ਕਰਜ਼ਾ ਮੋੜਿਆ ਹੈ।
![Karan Aujla ਨੇ ਪੰਜਾਬ ਦੇ ਖਿਡਾਰੀ ਦੀ ਕੀਤੀ ਮਦਦ, ਚੁਕਾਇਆ 9 ਲੱਖ ਦਾ ਕਰਜ਼ਾ Karan Aujla helped the player of Punjab, paid off the loan of 9 lakhs Karan Aujla ਨੇ ਪੰਜਾਬ ਦੇ ਖਿਡਾਰੀ ਦੀ ਕੀਤੀ ਮਦਦ, ਚੁਕਾਇਆ 9 ਲੱਖ ਦਾ ਕਰਜ਼ਾ](https://feeds.abplive.com/onecms/images/uploaded-images/2024/07/19/ee285f8cb0a2c0f5b4282097a314d3391721362070238996_original.jpg?impolicy=abp_cdn&imwidth=1200&height=675)
ਉੱਘੇ ਪੰਜਾਬੀ ਗਾਇਕ ਕਰਨ ਔਜਲਾ ਹਾਲ ਦੀ ਘੜੀ 'ਚ ਆਪਣੇ ਗੀਤ 'ਤੌਬਾ-ਤੌਬਾ' ਨੂੰ ਲੈਕੇ ਸੁਰਖੀਆਂ ਵਿਚ ਹਨ। ਵਿੱਕੀ ਕੌਸ਼ਲ ਅਤੇ ਐਮੀ ਵਿਰਕ ਦੀ ਆਉਣ ਵਾਲੀ ਬਾਲੀਵੁੱਡ ਫਿਲਮ ‘ਬੈਡ ਨਿਊਜ਼’ ਲਈ ਗਾਇਆ ਉਨ੍ਹਾਂ ਦਾ ਇਹ ਗੀਤ ਹਰ ਇਕ ਚਾਰਟਬਸਟਰ ਅਤੇ ਇੰਸਟਾਗ੍ਰਾਮ ਤੋਂ ਲੈਕੇ ਯੂਟਿਊਬ ਤੱਕ ਹਰ ਪਾਸੇ ਟਰੈਂਡ ਕਰ ਰਿਹਾ ਹੈ। ਗਾਇਕ ਨੂੰ ਲੈਕੇ ਇਕ ਹੋਰ ਖਬਰ ਸਾਹਮਣੇ ਆ ਰਹੀ ਹੈ।
ਪੰਜਾਬ ਦੇ ਖੰਨਾ ਜਿਲ੍ਹੇ ਤੋਂ ਆਉਂਦੇ ਅੰਤਰਰਾਸ਼ਟਰੀ ਪੈਰਾ ਐਥਲੀਟ ਕਰਾਟੇ ਖਿਡਾਰੀ ਤਰੁਣ ਸ਼ਰਮਾ ਦਾ 9 ਲੱਖ ਰੁਪਏ ਦਾ ਕਰਜ਼ਾ ਮੋੜਿਆ ਹੈ। ਇਹ ਜਾਣਕਾਰੀ ਖੁਦ ਤਰੁਣ ਸ਼ਰਮਾ ਵੱਲੋਂ ਵੀਡੀਓ ਪਾ ਕੇ ਸਾਂਝੀ ਕੀਤੀ ਗਈ ਹੈ।
ਵੇਖੋ ਵੀਡੀਓ
View this post on Instagram
ਇਸਦੇ ਨਾਲ ਹੀ ਇੱਕ ਗਾਣੇ ਦੀ ਸ਼ੂਟਿੰਗ ਦੌਰਾਨ ਕਰਨ ਔਜਲਾ ਹਾਦਸੇ ਦਾ ਸ਼ਿਕਾਰ ਹੋ ਗਏ। ਸ਼ੂਟਿੰਗ ਦੌਰਾਨ ਗਾਇਕ ਦੀ ਕਾਰ ਪਲਟ ਗਈ ਹੈ ਅਤੇ ਹਾਦਸੇ ਦੌਰਾਨ ਕਰਨ ਔਜਲਾ ਦੇ ਮਾਮੂਲੀ ਸੱਟਾਂ ਵੀ ਲੱਗੀਆਂ ਹਨ। ਇਸ ਹਾਦਸੇ ਵਿੱਚ ਉਨ੍ਹਾਂ ਦੀ ਗਰਦਨ ਦੀ ਹੱਡੀ ਮਸਾਂ ਟੁੱਟਣੋ ਬਚੀ ਹੈ।
ਇਹ ਜਾਣਕਾਰੀ ਖੁਦ ਕਰਨ ਔਜਲਾ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ ਗਈ ਹੈ। ਕਰਨ ਔਜਲਾ ਨੇ ਦੱਸਿਆ ਕਿ ਇਕ ਗਾਣੇ ਦੀ ਸ਼ੂਟਿੰਗ ਦੌਰਾਨ ਉਹ ਹਦਸੇ ਦਾ ਸ਼ਿਕਾਰ ਹੋ ਗਏ ਹਨ ਅਤੇ ਉਨ੍ਹਾਂ ਦੀ ਗਰਦਨ ਟੁੱਟਣੋ ਮਸਾਂ ਬਚੀ ਹੈ। ਇੰਨਾ ਹੀ ਨਹੀਂ ਕਰਨ ਔਜਲਾ ਨੇ ਇਸ ਹਾਦਸੇ ਦੀ ਵੀਡੀਓ ਵੀ ਸ਼ੇਅਰ ਕੀਤੀ ਹੈ।
ਇਸ ਵੀਡੀਓ ਵਿੱਚ ਇਹ ਦੇਖਿਆ ਜਾ ਸਕਦਾ ਹੈ ਕਿ ਕਰਨ ਔਜਲਾ ਇੱਕ ਰੇਸਿੰਗ ਕਾਰ ਨੂੰ ਭਜਾ ਕੇ ਲਿਆ ਰਹੇ ਹਨ ਅਤੇ ਅਚਾਨਕ ਹੀ ਇਹ ਕਾਰ ਪਲਟ ਜਾਂਦੀ ਹੈ। ਇਹ ਸੀਨ ਗਾਣੇ ਦੀ ਸ਼ੂਟਿੰਗ ਦਾ ਹਿੱਸਾ ਸੀ ਪਰ ਕਾਰ ਅਸਲ ਵਿੱਚ ਹੀ ਪਲਟ ਗਈ। ਇਸ ਦੁਰਘਟਨਾ ਤੋਂ ਬਾਅਦ ਕਰਨ ਔਜਲਾ ਦੇ ਕੁਝ ਸੱਟਾਂ ਵੀ ਲੱਗੀਆਂ ਹਨ ਪਰ ਉਹਨਾਂ ਦੀ ਜਾਨ ਸੁਰੱਖਿਅਤ ਹੈ।
ਕਰਨ ਔਜਲਾ ਵੱਲੋਂ ਸ਼ੇਅਰ ਕੀਤੀ ਗਈ ਇਸ ਵੀਡੀਓ ‘ਤੇ ਕਈ ਤਰ੍ਹਾਂ ਦੀਆਂ ਪ੍ਰਤਿਕਿਰਿਆਵਾਂ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ। ਕੁੱਝ ਲੋਕਾਂ ਦਾ ਕਹਿਣਾ ਹੈ ਕਿ ਇਹ ਪਬਲਿਕ ਸਟੰਟ ਹੈ। ਹਾਲਾਂਕਿ ਰੋਜ਼ਾਨਾ ਸਪੋਕਸਮੈਨ ਇਸ ਖ਼ਬਰ ਦੀ ਪੁਸ਼ਟੀ ਨਹੀਂ ਕਰਦਾ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਪੁਰਾਣਾ ਹੈ ਪਰ ਕਰਨ ਔਜਲਾ ਵੱਲੋਂ ਹੁਣੇ ਹੁਣੇ ਹੀ ਇਸ ਦੀ ਵੀਡੀਓ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਗਈ ਹੈ ਜੋ ਕਿ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)