Kareena Kapoor Breaks Silence On Her Pregnacny: ਹਾਲ ਹੀ 'ਚ ਬਾਲੀਵੁੱਡ ਅਭਿਨੇਤਰੀ ਕਰੀਨਾ ਕਪੂਰ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਸਨ, ਜਿਨ੍ਹਾਂ 'ਚ ਉਨ੍ਹਾਂ ਦਾ ਬੇਬੀ ਬੰਪ ਨਜ਼ਰ ਆ ਰਿਹਾ ਸੀ। ਜਿਸ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਚਰਚਾ ਸੀ ਕਿ ਕਰੀਨਾ ਤੀਜੀ ਵਾਰ ਮਾਂ ਬਣਨ ਜਾ ਰਹੀ ਹੈ। ਇਸ ਦੌਰਾਨ ਹੁਣ ਅਦਾਕਾਰਾ ਨੇ ਇਸ 'ਤੇ ਚੁੱਪੀ ਤੋੜਦੇ ਹੋਏ ਆਪਣੀ ਸੱਚਾਈ ਦੱਸ ਦਿੱਤੀ ਹੈ।
ਕਰੀਨਾ ਨੇ ਪੋਸਟ ਸ਼ੇਅਰ ਕਰਕੇ ਕਹੀ ਇਹ ਗੱਲਦਰਅਸਲ, ਇੰਸਟਾਗ੍ਰਾਮ 'ਤੇ ਇਕ ਸਟੋਰੀ ਸ਼ੇਅਰ ਕਰਦੇ ਹੋਏ ਕਰੀਨਾ ਨੇ ਤੀਜੀ ਵਾਰ ਮਾਂ ਬਣਨ ਦੀਆਂ ਚਰਚਾਵਾਂ ਬਾਰੇ ਗੱਲ ਕੀਤੀ ਹੈ। ਉਸ ਨੇ ਲਿਖਿਆ- 'ਸ਼ਾਂਤ ਰਹੋ, ਮੈਂ ਗਰਭਵਤੀ ਨਹੀਂ ਹਾਂ। ਸੈਫ ਦਾ ਕਹਿਣਾ ਹੈ ਕਿ ਅਸੀਂ ਪਹਿਲਾਂ ਹੀ ਆਬਾਦੀ ਵਿਚ ਬਹੁਤ ਯੋਗਦਾਨ ਪਾ ਚੁੱਕੇ ਹਨ।'' ਇਸ ਤੋਂ ਇਲਾਵਾ ਕਰੀਨਾ ਨੇ ਹਾਸੇ ਵਾਲਾ ਦਾ ਇਮੋਜੀ ਵੀ ਬਣਾਇਆ।
ਹਾਲਾਂਕਿ ਅਭਿਨੇਤਰੀ ਦੀ ਇਸ ਪੋਸਟ ਤੋਂ ਇਹ ਸਾਫ ਹੋ ਗਿਆ ਹੈ ਕਿ ਉਹ ਮਾਂ ਨਹੀਂ ਬਣਨ ਜਾ ਰਹੀ ਅਤੇ ਜੋ ਖਬਰਾਂ ਚੱਲ ਰਹੀਆਂ ਹਨ ਉਹ ਸਿਰਫ ਅਫਵਾਹ ਹਨ। ਹਾਲਾਂਕਿ ਕਰੀਨਾ ਨੇ ਜਿਸ ਤਰ੍ਹਾਂ ਨਾਲ ਇਸ ਖਬਰ 'ਤੇ ਗੱਲ ਕੀਤੀ ਹੈ ਉਹ ਕਾਫੀ ਮਜ਼ਾਕੀਆ ਹੈ।
ਕਰੀਨਾ-ਸੈਫ ਦੋ ਬੱਚਿਆਂ ਦੇ ਮਾਤਾ-ਪਿਤਾ ਹਨਦਰਅਸਲ ਕਰੀਨਾ ਕਪੂਰ ਅਤੇ ਸੈਫ ਅਲੀ ਖਾਨ ਦੋ ਬੱਚਿਆਂ ਦੇ ਮਾਤਾ-ਪਿਤਾ ਹਨ। ਦੋਹਾਂ ਦੇ ਦੋ ਬੇਟੇ ਹਨ, ਜਿਨ੍ਹਾਂ ਦੇ ਨਾਂ ਤੈਮੂਰ ਅਤੇ ਜੇਹ ਹਨ। ਇਨ੍ਹਾਂ ਦੋਵਾਂ ਤੋਂ ਇਲਾਵਾ ਸੈਫ ਅਲੀ ਖਾਨ ਦੇ ਪਹਿਲੀ ਪਤਨੀ ਅੰਮ੍ਰਿਤਾ ਸਿੰਘ ਤੋਂ ਦੋ ਹੋਰ ਬੱਚੇ ਹਨ, ਜਿਨ੍ਹਾਂ ਦੇ ਨਾਂ ਸਾਰਾ ਅਲੀ ਖਾਨ ਅਤੇ ਇਬਰਾਹਿਮ ਹਨ। ਜ਼ਿਕਰਯੋਗ ਹੈ ਕਿ ਸਾਰਾ ਅਲੀ ਖਾਨ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਹੈ ਅਤੇ ਅਕਸਰ ਚਰਚਾ 'ਚ ਰਹਿੰਦੀ ਹੈ।
ਕਰੀਨਾ ਜਲਦ ਹੀ ਇਸ ਫਿਲਮ 'ਚ ਨਜ਼ਰ ਆਵੇਗੀਹਾਲਾਂਕਿ ਜੇਕਰ ਕਰੀਨਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਇਨ੍ਹੀਂ ਦਿਨੀਂ ਆਮਿਰ ਖਾਨ ਨਾਲ ਆਪਣੀ ਆਉਣ ਵਾਲੀ ਫਿਲਮ 'ਲਾਲ ਸਿੰਘ ਚੱਢਾ' ਨੂੰ ਲੈ ਕੇ ਸੁਰਖੀਆਂ 'ਚ ਹੈ। ਇਹ ਫਿਲਮ 11 ਅਗਸਤ ਨੂੰ ਰਿਲੀਜ਼ ਹੋਣ ਜਾ ਰਹੀ ਹੈ।