ਮੁੰਬਈ: ਬਾਲੀਵੁੱਡ ਦੀ ਬੇਬੋ ਯਾਨੀ ਕਰੀਨਾ ਕਪੂਰ ਨੇ ਆਖਰਕਾਰ ਆਪਣੇ ਬੱਚੇ ਦੀ ਪਹਿਲੀ ਝਲਕ ਪ੍ਰਸ਼ੰਸਕਾਂ ਨੂੰ ਦਿਖਾਈ। ਉਸ ਨੇ ਆਪਣੇ ਬੱਚੇ ਨਾਲ ਪਹਿਲੀ ਤਸਵੀਰ ਸੋਸ਼ਲ ਮੀਡੀਆ ਤੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਹੈ।
ਇਸ ਤਸਵੀਰ ਦੇ ਨਾਲ ਕਰੀਨਾ ਨੇ ਕੌਮਾਂਤਰੀ ਮਹਿਲਾ ਦਿਵਸ 'ਤੇ ਪ੍ਰਸ਼ੰਸਕਾਂ ਨੂੰ ਖਾਸ ਸੰਦੇਸ਼ ਵੀ ਦਿੱਤਾ ਹੈ। ਦੂਜੇ ਪਾਸੇ, ਪ੍ਰਸ਼ੰਸਕ ਪਹਿਲੀ ਵਾਰ ਕਰੀਨਾ ਦੇ ਦੂਜੇ ਬੱਚੇ ਨੂੰ ਵੇਖ ਕੇ ਬੇਹੱਦ ਉਤਸ਼ਾਹਿਤ ਦਿਖਾਈ ਦੇ ਰਹੇ ਹਨ। ਕਰੀਨਾ ਦੀ ਇਹ ਪੋਸਟ ਸਾਹਮਣੇ ਆਉਣ ਦੇ ਮਿੰਟਾਂ ਵਿੱਚ ਹੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ।
ਦਰਅਸਲ, ਕਰੀਨਾ ਕਪੂਰ ਨੇ ਆਪਣੇ ਇੰਸਟਾਗ੍ਰਾਮ 'ਤੇ ਆਪਣੇ ਛੋਟੇ ਬੱਚੇ ਨਾਲ ਫੋਟੋ ਸ਼ੇਅਰ ਕੀਤੀ ਹੈ। ਇਸ ਦੇ ਨਾਲ ਹੀ ਕਰੀਨਾ ਆਪਣੇ ਬੇਟੇ ਨੂੰ ਬਾਹਾਂ 'ਚ ਲੈ ਕੇ ਬਹੁਤ ਖੁਸ਼ ਨਜ਼ਰ ਆ ਰਹੀ ਹੈ। ਇਸ ਤਸਵੀਰ ਵਿੱਚ ਕਰੀਨਾ ਨੇ ਬੱਚੇ ਦਾ ਚਿਹਰਾ ਨਹੀਂ ਦਿਖਾਇਆ ਹੈ ਪਰ ਇਹ ਪਹਿਲੀ ਵਾਰ ਹੈ ਜਦੋਂ ਜਨਮ ਤੋਂ ਬਾਅਦ ਕਰੀਨਾ ਨੇ ਆਪਣੀ ਤਸਵੀਰ ਸ਼ੇਅਰ ਕੀਤੀ।