Kiccha Sudeep: ਭਾਜਪਾ 'ਚ ਸ਼ਾਮਲ ਹੋਣ ਦੀ ਚਰਚਾ ਵਿਚਾਲੇ ਸਾਊਥ ਸਟਾਰ ਕਿੱਚਾ ਸੁਦੀਪ ਨੂੰ ਮਿਲ ਰਹੀਆਂ ਧਮਕੀਆਂ, FIR ਹੋਈ ਦਰਜ
ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਅਫਵਾਹਾਂ ਦੇ ਵਿਚਕਾਰ, ਕੰਨੜ ਅਦਾਕਾਰ ਕਿਚਾ ਸੁਦੀਪ ਨੂੰ ਧਮਕੀ ਭਰਿਆ ਪੱਤਰ ਮਿਲਿਆ ਹੈ। ਇਸ ਸਬੰਧੀ ਪੁਲਿਸ ਨੇ ਕਈ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Kiccha Sudeep Threatening Letter: ਅਭਿਨੇਤਾ ਨੂੰ ਕਥਿਤ ਤੌਰ 'ਤੇ ਧਮਕੀ ਭਰੇ ਪੱਤਰ ਮਿਲੇ ਹਨ ਕਿਉਂਕਿ ਸੁਪਰਸਟਾਰ ਕਿੱਚਾ ਸੁਦੀਪ ਦੇ ਰਾਜਨੀਤੀ ਵਿੱਚ ਆਉਣ ਅਤੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਚਰਚਾਵਾਂ ਤੇਜ਼ ਹੋ ਰਹੀਆਂ ਹਨ। ਦਰਅਸਲ, ਅਭਿਨੇਤਾ ਦੇ ਮੈਨੇਜਰ ਜੈਕ ਮੰਜੂ ਨੂੰ ਕਿਚਾ ਦੀ ਨਿੱਜੀ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਜਾਰੀ ਕਰਨ ਧਮਕੀ ਵਾਲਾ ਪੱਤਰ ਮਿਲਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਪੀਐਸ ਪੁਟਨਹੱਲੀ, ਬੈਂਗਲੁਰੂ 'ਚ ਮਾਮਲੇ ਦੀ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਨੇ ਆਈਪੀਸੀ ਦੀਆਂ ਕਈ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲੀਸ ਮੁਲਜ਼ਮਾਂ ਦੀ ਕਰ ਰਹੀ ਭਾਲ
ਕੇਸ ਦਰਜ ਕਰਨ ਤੋਂ ਬਾਅਦ, ਪੁਟਨਹਾਲੀ ਪੁਲਿਸ ਹੁਣ ਉਸ ਵਿਅਕਤੀ ਦੀ ਭਾਲ ਕਰ ਰਹੀ ਹੈ ਜਿਸ ਨੇ ਕੰਨੜ ਅਦਾਕਾਰ ਸੁਦੀਪ ਨੂੰ ਦੋ ਚਿੱਠੀਆਂ ਭੇਜੀਆਂ ਸਨ ਅਤੇ ਉਸ ਦੀ ਨਿੱਜੀ ਵੀਡੀਓ ਜਨਤਕ ਕਰਨ ਦੀ ਧਮਕੀ ਦਿੱਤੀ ਸੀ। ਪੱਤਰ ਵਿੱਚ ਸੁਦੀਪ ਖ਼ਿਲਾਫ਼ ਅਪਸ਼ਬਦ ਲਿਖੇ ਗਏ ਹਨ। ਇਹ ਚਿੱਠੀਆਂ ਪਰਿਵਾਰ ਦੇ ਕੇਅਰ ਟੇਕਰ (ਦੇਖਭਾਲ ਕਰਨ ਵਾਲੇ) ਨੂੰ ਪ੍ਰਾਪਤ ਹੋਈਆਂ ਸਨ। ਦੂਜੇ ਪਾਸੇ ਸੁਦੀਪ ਦੇ ਪਰਿਵਾਰ ਦੀ ਨੁਮਾਇੰਦਗੀ ਕਰ ਰਹੇ ਮੰਜੂਨਾਥ ਨੇ ਕਿਹਾ ਕਿ ਇਸ ਨਾਲ ਮਾਨਸਿਕ ਪ੍ਰੇਸ਼ਾਨੀ ਹੋਈ ਅਤੇ ਇਹ ਅਦਾਕਾਰ ਦੇ ਅਕਸ ਨੂੰ ਖ਼ਰਾਬ ਕਰਨ ਦੀ ਸਾਜ਼ਿਸ਼ ਸੀ।
ਕੇਸ ਸੀਸੀਬੀ ਨੂੰ ਕੀਤਾ ਜਾ ਸਕਦਾ ਹੈਟਰਾਂਸਫਰ
ਦੱਸ ਦਈਏ ਕਿ ਪੁਟਨਹੱਲੀ ਪੁਲਿਸ ਨੇ ਧਾਰਾ 506 (ਅਪਰਾਧਿਕ ਧਮਕੀ) ਅਤੇ ਧਾਰਾ 504 (ਜਾਣ ਬੁੱਝ ਕੇ ਅਪਮਾਨ) ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਸ਼ੀਆਂ ਦਾ ਪਤਾ ਲਗਾਉਣ ਲਈ ਜਾਂਚ ਤੇਜ਼ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸੀਨੀਅਰ ਪੁਲਿਸ ਅਧਿਕਾਰੀ ਮਾਮਲੇ ਦੀ ਡੂੰਘਾਈ ਨਾਲ ਜਾਂਚ ਲਈ ਸੀਸੀਬੀ ਨੂੰ ਟਰਾਂਸਫਰ ਕਰਨ ਬਾਰੇ ਵੀ ਵਿਚਾਰ ਕਰ ਰਹੇ ਹਨ।
ਸੁਦੀਪ ਕਰਨਾਟਕ 'ਚ ਭਾਜਪਾ ਲਈ ਪ੍ਰਚਾਰ ਕਰ ਸਕਦੇ ਹਨ
ਅਜਿਹੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਸੁਦੀਪ ਅਗਲੇ ਮਹੀਨੇ ਹੋਣ ਵਾਲੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ (ਬੀਜੇਪੀ) ਲਈ ਪ੍ਰਚਾਰ ਕਰ ਸਕਦਾ ਹੈ।ਉਹ ਬੁੱਧਵਾਰ ਨੂੰ ਸੀਐਮ ਬਸਵਰਾਜ ਬੋਮਈ ਦੀ ਮੌਜੂਦਗੀ ਵਿੱਚ ਇੱਕ ਪ੍ਰੈੱਸ ਕਾਨਫਰੰਸ ਵਿੱਚ ਆਪਣੀਆਂ ਸਿਆਸੀ ਯੋਜਨਾਵਾਂ ਦਾ ਐਲਾਨ ਕਰਨ ਦੀ ਸੰਭਾਵਨਾ ਹੈ।