Kirron Kher: ਕਿਰਨ ਖੇਰ ਕੋਰੋਨਾ ਪੌਜ਼ਟਿਵ, ਪੋਸਟ ਸ਼ੇਅਰ ਕਰ ਦੱਸਿਆ ਕਿਵੇਂ ਹੈ ਸਿਹਤ, ਸੰਪਰਕ 'ਚ ਆਏ ਲੋਕਾਂ ਨੂੰ ਕੀਤੀ ਇਹ ਅਪੀਲ
Kirron Kher Covid Positive: ਅਦਾਕਾਰਾ ਤੇ ਰਾਜਨੇਤਾ ਕਿਰਨ ਖੇਰ ਕੋਰੋਨਾ ਸੰਕਰਮਿਤ ਹੋ ਗਈ ਹੈ। ਉਨ੍ਹਾਂ ਨੇ ਖੁਦ ਆਪਣੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਇਹ ਜਾਣਕਾਰੀ ਦਿੱਤੀ ਹੈ ਅਤੇ ਸੰਪਰਕ 'ਚ ਆਏ ਲੋਕਾਂ ਨੂੰ ਟੈਸਟ ਕਰਵਾਉਣ ਦੀ ਅਪੀਲ ਵੀ ਕੀਤੀ
Kirron Kher Covid 19: ਅਦਾਕਾਰ ਤੋਂ ਸਿਆਸਤਦਾਨ ਬਣੀ ਕਿਰਨ ਖੇਰ ਕੋਵਿਡ-19 ਪਾਜ਼ੇਟਿਵ ਪਾਈ ਗਈ ਹੈ। ਦਿੱਗਜ ਅਭਿਨੇਤਰੀ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਆਪਣੇ ਕੋਰੋਨਾ ਪਾਜ਼ੀਟਿਵ ਹੋਣ ਦੀ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀ ਹੈਲਥ ਅਪਡੇਟ ਵੀ ਸਾਂਝੀ ਕੀਤੀ ਅਤੇ ਅਪੀਲ ਕੀਤੀ ਕਿ ਜੋ ਵੀ ਉਨ੍ਹਾਂ ਦੇ ਸੰਪਰਕ 'ਚ ਆਏ ਉਹ ਆਪਣਾ ਕੋਰੋਨਾ ਟੈਸਟ ਜ਼ਰੂਰ ਕਰਵਾ ਲੈਣ।
ਕਿਰਨ ਖੇਰ ਨੇ ਟਵੀਟ ਕਰਕੇ ਕੋਰੋਨਾ ਪਾਜ਼ੀਟਿਵ ਹੋਣ ਦੀ ਜਾਣਕਾਰੀ ਦਿੱਤੀ
ਕਿਰਨ ਖੇਰ ਨੇ ਪਿਛਲੇ ਦਿਨੀਂ ਟਵਿੱਟਰ 'ਤੇ ਆਪਣੇ ਕੋਰੋਨਾ ਸੰਕਰਮਿਤ ਹੋਣ ਦੀ ਜਾਣਕਾਰੀ ਦਿੱਤੀ ਸੀ। ਉਨ੍ਹਾਂ ਨੇ ਪੋਸਟ 'ਚ ਲਿਖਿਆ, ''ਮੇਰਾ ਕੋਵਿਡ-19 ਟੈਸਟ ਪਾਜ਼ੀਟਿਵ ਆਇਆ ਹੈ, ਇਸ ਲਈ ਜੋ ਵੀ ਮੇਰੇ ਸੰਪਰਕ 'ਚ ਆਇਆ ਹੈ, ਕਿਰਪਾ ਕਰਕੇ ਆਪਣਾ ਟੈਸਟ ਕਰਵਾ ਲਵੇ।'' ਕਿਰਨ ਦੀ ਇਸ ਪੋਸਟ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਦੇ ਪ੍ਰਸ਼ੰਸਕ ਅਤੇ ਸ਼ੁਭਚਿੰਤਕ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕਰ ਰਹੇ ਹਨ।
I have tested positive for Covid. So anyone who has come in contact with me please get yourself tested.
— Kirron Kher (@KirronKherBJP) March 20, 2023
ਕਿਰਨ ਖੇਰ ਨੇ ਹਾਲ ਹੀ 'ਚ ਬਲੱਡ ਕੈਂਸਰ ਤੋਂ ਜਿੱਤੀ ਸੀ ਜ਼ਿੰਦਗੀ ਦੀ ਜੰਗ
ਦੱਸ ਦੇਈਏ ਕਿ ਕਿਰਨ ਖੇਰ ਨੂੰ 2021 ਵਿੱਚ ਇੱਕ ਕਿਸਮ ਦੇ ਬਲੱਡ ਕੈਂਸਰ ਦਾ ਪਤਾ ਲੱਗਿਆ ਸੀ। ਕਿਰਨ ਖੇਰ ਕਾਫੀ ਇਲਾਜ ਤੋਂ ਬਾਅਦ ਠੀਕ ਹੋ ਗਈ। ਇਸ ਸਬੰਧੀ ਉਨ੍ਹਾਂ ਦੇ ਪਤੀ ਅਤੇ ਅਦਾਕਾਰ ਅਨੁਪਮ ਖੇਰ ਅਤੇ ਬੇਟੇ ਸਿਕੰਦਰ ਖੇਰ ਨੇ ਅਪਡੇਟ ਸ਼ੇਅਰ ਕੀਤੀ ਸੀ ਕਿ ਉਹ ਹੁਣ ਸਿਹਤਮੰਦ ਹਨ। ਕੈਂਸਰ ਨਾਲ ਜੰਗ ਜਿੱਤਣ ਤੋਂ ਬਾਅਦ ਕਿਰਨ ਖੇਰ ਰਿਐਲਿਟੀ ਸ਼ੋਅ 'ਇੰਡੀਆਜ਼ ਗੌਟ ਟੈਲੇਂਟ' 'ਚ ਜੱਜ ਵਜੋਂ ਨਜ਼ਰ ਆਈ। ਦੱਸ ਦੇਈਏ ਕਿ ਅਨੁਪਮ ਖੇਰ ਅਤੇ ਕਿਰਨ ਖੇਰ 1985 ਵਿੱਚ ਵਿਆਹ ਦੇ ਬੰਧਨ ਵਿੱਚ ਬੱਝੇ ਸਨ। ਅਨੁਪਮ ਤੋਂ ਪਹਿਲਾਂ ਕਿਰਨ ਦਾ ਵਿਆਹ ਕਾਰੋਬਾਰੀ ਗੌਤਮ ਬੇਰੀ ਨਾਲ ਹੋਇਆ ਸੀ।
ਅਨੁਪਮ ਖੇਰ ਨੇ ਕਿਰਨ ਦੀ ਬੀਮਾਰੀ ਤੇ ਇਲਾਜ ਦਾ ਕੀਤਾ ਸੀ ਜ਼ਿਕਰ
ਇਸ ਦੇ ਨਾਲ ਹੀ, ਪਿਛਲੇ ਸਾਲ ਇੱਕ ਇੰਟਰਵਿਊ ਦੌਰਾਨ ਅਨੁਪਮ ਖੇਰ ਨੇ ਕਿਰਨ ਦੀ ਬੀਮਾਰੀ ਤੇ ਇਲਾਜ ਬਾਰੇ ਗੱਲ ਕੀਤੀ ਅਤੇ ਕਿਹਾ ਕਿ ਉਨ੍ਹਾਂ ਦਾ ਠੀਕ ਹੋਣਾ ਸਭ ਤੋਂ ਵੱਡੀ ਜਿੱਤ ਹੈ। ਉਨ੍ਹਾਂ ਨੇ ETimes ਨੂੰ ਕਿਹਾ ਸੀ, "ਮਨੁੱਖੀ ਆਤਮਾ ਕਿਸੇ ਵੀ ਚੀਜ਼ ਨਾਲੋਂ ਮਜ਼ਬੂਤ ਹੈ। ਹਿੰਮਤ ਹਾਰਨਾ ਕੋਈ ਵਿਕਲਪ ਨਹੀਂ ਹੈ। ਕਿਉਂਕਿ ਜਦੋਂ ਤੁਸੀਂ ਜਿੱਤਦੇ ਹੋ ਤਾਂ, ਤੁਸੀਂ ਲੋਕਾਂ ਲਈ ਇੱਕ ਰੋਲ ਮਾਡਲ ਬਣ ਜਾਂਦੇ ਹੋ।"