Lai Suk Yin Suicide: ਕੋਰੀਅਨ ਫਿਲਮ ਇੰਡਸਟਰੀ ਤੋਂ ਇੱਕ ਹੋਰ ਬੁਰੀ ਖਬਰ ਸਾਹਮਣੇ ਆ ਰਹੀ ਹੈ। ਅਦਾਕਾਰ ਲੀ ਸੁਨ ਕਿਊਨ ਤੋਂ ਬਾਅਦ ਹੁਣ ਅਦਾਕਾਰਾ ਬੋਨੀ ਲਾਈ ਸੂਕ ਯਿਨ ਨੇ ਵੀ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ। ਖਬਰਾਂ ਮੁਤਾਬਕ ਅਦਾਕਾਰਾ ਨੇ 26 ਦਸੰਬਰ ਨੂੰ ਖੁਦਕੁਸ਼ੀ ਕਰ ਲਈ ਸੀ। ਇਸ ਖਬਰ ਦੀ ਪੁਸ਼ਟੀ ਉਸ ਦੇ ਸਾਬਕਾ ਪਤੀ ਨੇ ਕੀਤੀ ਹੈ। ਇਸ ਖਬਰ ਨਾਲ ਅਦਾਕਾਰਾ ਦਾ ਪੂਰਾ ਪਰਿਵਾਰ ਸਦਮੇ 'ਚ ਹੈ। ਕਿਉਂਕਿ ਖੁਦਕੁਸ਼ੀ ਤੋਂ ਇਕ ਦਿਨ ਪਹਿਲਾਂ ਹੀ ਅਦਾਕਾਰਾ ਨੇ ਆਪਣੇ ਪਰਿਵਾਰ ਨਾਲ ਕ੍ਰਿਸਮਸ ਦਾ ਜਸ਼ਨ ਮਨਾਇਆ ਸੀ।
ਕ੍ਰਿਸਮਸ ਦੇ ਜਸ਼ਨ ਤੋਂ ਬਾਅਦ ਅਦਾਕਾਰਾ ਨੇ ਕੀਤੀ ਖੁਦਕੁਸ਼ੀ
ਅਭਿਨੇਤਰੀ ਦੀ ਮੌਤ ਨੂੰ ਲੈ ਕੇ ਸਾਹਮਣੇ ਆਈਆਂ ਖਬਰਾਂ ਮੁਤਾਬਕ ਉਸ ਨੇ ਖੁਦਕੁਸ਼ੀ ਕਰਨ ਲਈ ਆਪਣੇ ਕਮਰੇ 'ਚ ਕੋਲੇ ਨੂੰ ਅੱਗ ਲਗਾ ਦਿੱਤੀ ਸੀ। ਜਿਸ ਕਾਰਨ ਉਸ ਦਾ ਦਮ ਘੁੱਟ ਕੇ ਬੇਹੋਸ਼ ਹੋ ਗਈ ਸੀ। ਜਿਸ ਕਾਰਨ ਅਦਾਕਾਰਾ ਦੇ ਬੇਟੇ ਨੇ ਉਸ ਨੂੰ ਜਲਦੀ ਹਸਪਤਾਲ ਪਹੁੰਚਾਇਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਸ਼ੁਰੂਆਤੀ ਜਾਂਚ 'ਚ ਪੁਲਿਸ ਅਤੇ ਡਾਕਟਰਾਂ ਨੇ ਇਸ ਨੂੰ ਖੁਦਕੁਸ਼ੀ ਦਾ ਮਾਮਲਾ ਕਰਾਰ ਦਿੱਤਾ ਹੈ। ਇਸ ਖਬਰ ਨਾਲ ਅਭਿਨੇਤਰੀ ਦੇ ਪਰਿਵਾਰ ਦੇ ਨਾਲ-ਨਾਲ ਉਨ੍ਹਾਂ ਦੇ ਪ੍ਰਸ਼ੰਸਕ ਵੀ ਹੈਰਾਨ ਹਨ।
ਅਦਾਕਾਰਾ ਨੇ ਮਰਨ ਤੋਂ ਪਹਿਲਾਂ ਆਪਣੇ ਪਤੀ ਨੂੰ ਕੀਤਾ ਸੀ ਮੈਸੇਜ
ਖੁਦਕੁਸ਼ੀ ਤੋਂ ਇਕ ਦਿਨ ਪਹਿਲਾਂ, ਅਦਾਕਾਰਾ ਨੇ ਆਪਣੇ ਪਰਿਵਾਰ ਨਾਲ ਹਾਂਗਕਾਂਗ ਵਿਚ ਕ੍ਰਿਸਮਸ ਦਾ ਜਸ਼ਨ ਮਨਾਇਆ ਸੀ। ਜਿਸ ਦੀਆਂ ਕਈ ਤਸਵੀਰਾਂ ਉਸ ਨੇ ਸੋਸ਼ਲ ਮੀਡੀਆ 'ਤੇ ਵੀ ਸ਼ੇਅਰ ਕੀਤੀਆਂ ਹਨ। ਅਜਿਹੇ 'ਚ ਅਦਾਕਾਰਾ ਦੇ ਪਰਿਵਾਰ ਵਾਲਿਆਂ ਨੂੰ ਵਿਸ਼ਵਾਸ ਨਹੀਂ ਹੋ ਰਿਹਾ ਹੈ ਕਿ ਉਹ ਇਸ ਦੁਨੀਆ 'ਚ ਨਹੀਂ ਰਹੀ। ਰਿਪੋਰਟਾਂ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਆਪਣੀ ਮੌਤ ਤੋਂ ਪਹਿਲਾਂ ਅਦਾਕਾਰਾ ਨੇ ਆਪਣੇ ਪਤੀ ਡਾਕਟਰ ਐਂਗਸ ਹੂਈ ਨੂੰ ਇੱਕ ਟੈਕਸਟ ਮੈਸੇਜ ਭੇਜਿਆ ਸੀ। ਜਿਸ 'ਚ ਲਿਖਿਆ ਸੀ ਕਿ ਹੁਣ ਉਹ ਅਗਲੇ ਜਨਮ 'ਚ ਉਸ ਨਾਲ ਮੁਲਾਕਾਤ ਕਰੇਗੀ। ਦੱਸਿਆ ਜਾ ਰਿਹਾ ਹੈ ਕਿ ਅਦਾਕਾਰਾ ਕਈ ਸਾਲਾਂ ਤੋਂ ਡਿਪ੍ਰੈਸ਼ਨ ਤੋਂ ਪੀੜਤ ਸੀ।
ਤੁਹਾਨੂੰ ਦੱਸ ਦੇਈਏ ਕਿ ਸਾਲ 1998 'ਚ ਅਦਾਕਾਰਾ ਨੇ ਕੇਨੇਥ ਲੋਅ ਨਾਲ ਵਿਆਹ ਕੀਤਾ ਸੀ ਅਤੇ ਉਨ੍ਹਾਂ ਦੇ ਦੋ ਬੇਟੇ ਹਨ। ਫਿਰ ਇਹ ਜੋੜਾ ਸਾਲ 2006 ਵਿੱਚ ਵੱਖ ਹੋ ਗਿਆ। ਫਿਰ 2007 ਵਿੱਚ ਲਾਈ ਨੇ ਆਪਣੇ ਪਤੀ ਐਂਗਸ ਹੁਈ ਚੀ-ਚਿੰਗ ਨਾਲ ਵਿਆਹ ਕਰਵਾ ਲਿਆ।