KRK Controversial Tweet: ਫਿਲਮ ਆਲੋਚਕ ਕਮਲ ਆਰ ਖਾਨ ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਅੱਜ ਸਵੇਰੇ ਉਸ ਨੂੰ ਮੁੰਬਈ ਏਅਰਪੋਰਟ ਤੋਂ ਸਾਲ 2020 ਵਿੱਚ ਕੀਤੇ ਗਏ ਇੱਕ ਵਿਵਾਦਤ ਟਵੀਟ ਲਈ ਗ੍ਰਿਫਤਾਰ ਕੀਤਾ ਗਿਆ। ਜਿਸ ਤੋਂ ਬਾਅਦ ਉਸ ਨੂੰ ਬੋਰੀਵਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਬੋਰੀਵਲੀ ਅਦਾਲਤ ਨੇ ਕੇਆਰਕੇ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਸਾਲ 2020 ਵਿੱਚ, ਕੇਆਰਕੇ ਨੇ ਮਰਹੂਮ ਅਦਾਕਾਰ ਰਿਸ਼ੀ ਕਪੂਰ ਅਤੇ ਇਰਫਾਨ ਖਾਨ ਬਾਰੇ ਟਵੀਟ ਕੀਤਾ ਸੀ, ਜਿਸ ਕਾਰਨ ਉਨ੍ਹਾਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਸੀ। ਯੁਵਾ ਸੈਨਾ ਦੀ ਕੋਰ ਕਮੇਟੀ ਦੇ ਮੈਂਬਰ ਰਾਹੁਲ ਕਨਾਲ ਨੇ ਕੇਆਰਕੇ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ।