Gurpreet Gghuggi Look In Chal Jindiye: ਪੰਜਾਬੀ ਅਦਾਕਾਰਾ ਨੀਰੂ ਬਾਜਵਾ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਉਨ੍ਹਾਂ ਦੀ ਫਿਲਮ 'ਕਲੀ ਜੋਟਾ' ਬਲਾਕਬਸਟਰ ਸਾਬਤ ਹੋਈ ਹੈ। ਇਸ ਫਿਲਮ 'ਚ ਨੀਰੂ ਨੇ ਰਾਬੀਆ ਬਣ ਕੇ ਸਭ ਦਾ ਦਿਲ ਜਿੱਤ ਲਿਆ। ਹੁਣ ਨੀਰੂ ਇੱਕ ਵਾਰ ਫਿਰ ਤੋਂ ਸਭ ਦਾ ਦਿਲ ਜਿੱਤਣ ਲਈ ਤਿਆਰ ਹੈ।
ਹੁਣ ਅਦਾਕਾਰਾ ਦੀ ਇੱਕ ਹੋਰ ਫਿਲਮ ਰਿਲੀਜ਼ ਹੋਣ ਲਈ ਤਿਆਰ ਹੈ। ਇਹ ਫਿਲਮ ਹੈ 'ਚੱਲ ਜਿੰਦੀਏ'। ਇਸ ਫਿਲਮ 'ਚ ਨੀਰੂ ਬਾਜਵਾ ਤੇ ਕੁਲਵਿੰਦਰ ਬਿੱਲਾ ਦੀ ਜੋੜੀ ਨਜ਼ਰ ਆਉਣ ਵਾਲੀ ਹੈ। ਪਰ ਇਸ ਫਿਲਮ ਵਿੱਚ ਗੁਰਪ੍ਰੀਤ ਘੁੱਗੀ ਦੇ ਲੁੱਕ ਦੀ ਕਾਫੀ ਚਰਚਾ ਹੋ ਰਹੀ ਹੈ।
ਇਸ ਫਿਲਮ 'ਚ ਘੁੱਗੀ ਬਿਲਕੁਲ ਅਲੱਗ ਅਵਤਾਰ 'ਚ ਨਜ਼ਰ ਆਉਣ ਵਾਲੇ ਹਨ। ਉਹ ਇੱਕ ਬਜ਼ੁਰਗ ਵਿਅਕਤੀ ਦਾ ਕਿਰਦਾਰ ਨਿਭਾਉਂਦੇ ਨਜ਼ਰ ਆਉਣਗੇ। ਦੱਸ ਦਈਏ ਕਿ ਅਦਾਕਾਰ ਨੇ ਖੁਦ ਸੋਸ਼ਲ ਮੀਡੀਆ 'ਤੇ ਤਸਵੀਰ ਸ਼ੇਅਰ ਕਰਕੇ ਆਪਣੇ ਲੁੱਕ ਬਾਰੇ ਦੱਸਿਆ ਹੈ। ਘੁੱਗੀ ਨੇ ਸੋਸ਼ਲ ਮੀਡੀਆ 'ਤੇ ਤਸਵੀਰ ਸ਼ੇਅਰ ਕਰਦਿਆਂ ਕੈਪਸ਼ਨ ਲਿਖੀ, 'ਚੈੱਕ ਕਰੋ ਚੱਲ ਜਿੰਦੀਏ 'ਚ ਮੇਰਾ ਲੁੱਕ। ਫਿਲਮ 24 ਮਾਰਚ ਨੂੰ ਰਿਲੀਜ਼ ਹੋਣ ਜਾ ਰਹੀ ਹੈ।' ਦੇਖੋ ਘੁੱਗੀ ਦੀ ਇਹ ਪੋਸਟ:
ਕਾਬਿਲੇਗ਼ੌਰ ਹੈ ਕਿ ਗੁਰਪ੍ਰੀਤ ਘੁੱਗੀ ਦੀਆਂ ਇਸ ਸਾਲ ਕਈ ਫਿਲਮਾਂ ਰਿਲੀਜ਼ ਲਈ ਤਿਆਰ ਹਨ। ਉਨ੍ਹਾਂ ਦੀ ਇਸ ਸਾਲ ਸਭ ਤੋਂ ਵੱਧ ਉਡੀਕੀ ਜਾਣ ਵਾਲੀ ਫਿਲਮ 'ਕੈਰੀ ਆਨ ਜੱਟਾ 3' ਵੀ ਰਿਲੀਜ਼ ਹੋ ਰਹੀ ਹੈ। ਦੱਸ ਦਈਏ ਕਿ ਇਹ ਫਿਲਮ 29 ਜੂਨ 2023 ਨੂੰ ਰਿਲੀਜ਼ ਹੋ ਰਹੀ ਹੈ। ਇਸ ਦੇ ਨਾਲ ਨਾਲ ਘੁੱਗੀ 'ਮਸਤਾਨੇ' ਫਿਲਮ 'ਚ ਵੀ ਨਜ਼ਰ ਆਉਣ ਵਾਲੇ ਹਨ। ਇਸ ਫਿਲਮ 'ਚ ਅਦਾਕਾਰਾ ਸਿੰਮੀ ਚਾਹਲ ਵੀ ਐਕਟਿੰਗ ਕਰਦੀ ਦਿਖਾਈ ਦੇਵੇਗੀ।