ਪੜਚੋਲ ਕਰੋ

Sanchita Ugale Suicide : ਕੁਮਕੁਮ ਭਾਗਿਆ' ਅਦਾਕਾਰਾ ਸੰਚਿਤਾ ਉਗਲੇ ਨੇ ਕੀਤੀ ਖੁਦਕੁਸ਼ੀ, ਪੱਖੇ ਨਾਲ ਲਟਕਦੀ ਮਿਲੀ ਲਾਸ਼

Sanchita Ugale Suicide: ਟੀਵੀ ਅਦਾਕਾਰਾ ਸੰਚਿਤਾ ਉਗਲੇ (Sanchita Ugle) ਨੇ ਐਤਵਾਰ ਰਾਤ ਖੁਦਕੁਸ਼ੀ ਕਰ ਲਈ। ਉਹ ਸਿਰਫ਼ 22 ਸਾਲ ਦੀ ਸੀ। ਪੁਲਿਸ ਅਨੁਸਾਰ ਅਦਾਕਾਰਾ ਦੀ ਲਾਸ਼ ਘਰ ਵਿੱਚ ਸੀਲਿੰਗ ਫੈਨ ਨਾਲ ਲਟਕਦੀ ਮਿਲੀ।

Sanchita Ugale Suicide: ਟੀਵੀ ਅਦਾਕਾਰਾ ਸੰਚਿਤਾ ਉਗਲੇ (Sanchita Ugle) ਨੇ ਐਤਵਾਰ ਰਾਤ ਖੁਦਕੁਸ਼ੀ ਕਰ ਲਈ। ਉਹ ਸਿਰਫ਼ 22 ਸਾਲ ਦੀ ਸੀ। ਪੁਲਿਸ ਅਨੁਸਾਰ ਅਦਾਕਾਰਾ ਦੀ ਲਾਸ਼ ਘਰ ਵਿੱਚ ਸੀਲਿੰਗ ਫੈਨ ਨਾਲ ਲਟਕਦੀ ਮਿਲੀ। ਉਸ ਨੇ ਸਾੜੀ ਦਾ ਫੰਦਾ ਬਣਾ ਕੇ ਫਾਹਾ ਲਗਾਇਆ ਸੀ। ਘਟਨਾ ਵੇਲੇ ਉਹ ਘਰ ਵਿੱਚ ਇਕੱਲੀ ਸੀ।  ਜਾਂਚ ਦੌਰਾਨ ਕੋਈ ਵੀ ਸ਼ੱਕੀ ਚੀਜ਼ ਜਾਂ ਸੁਸਾਈਡ ਨੋਟ ਨਹੀਂ ਮਿਲਿਆ।

ਪੁਲਿਸ ਦੇ ਅਨੁਸਾਰ ਇਹ ਘਟਨਾ 14 ਜੂਨ ਦੀ ਸ਼ਾਮ ਨੂੰ ਨਾਲਾਸੋਪਾਰਾ ਪੂਰਬ ਦੇ ਅਚੋਲ ਪਿੰਡ ਵਿਚ ਸਾਈ ਸੰਤੋਸ਼ੀ ਬਿਲਡਿੰਗ ਵਿਚ ਵਾਪਰੀ। ਅਧਿਕਾਰੀਆਂ ਨੇ ਦੱਸਿਆ ਕਿ ਸੰਚਿਤਾ ਆਪਣੇ ਬੈੱਡਰੂਮ ਵਿਚ ਛੱਤ ਵਾਲੇ ਪੱਖੇ ਨਾਲ ਸਾੜੀ ਦੀ ਵਰਤੋਂ ਕਰਦੇ ਹੋਏ ਲਟਕਦੀ ਮਿਲੀ। ਕਮਰਾ ਅੰਦਰੋਂ ਬੰਦ ਸੀ। ਪਰਿਵਾਰਿਕ ਮੈਂਬਰ ਉਸਨੂੰ ਤੁਰੰਤ ਵਸਈ-ਵਿਰਾਰ ਨਗਰ ਨਿਗਮ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸਨੂੰ ਮ੍ਰਿਤਕ ਐਲਾਨ ਦਿੱਤਾ।

ਉਨ੍ਹਾਂ ਦੇ ਪਿਤਾ ਨੇ ਵੀ ਕਿਸੇ ਨੂੰ ਮੌਤ ਲਈ ਜ਼ਿੰਮੇਵਾਰ ਨਹੀਂ ਠਹਿਰਾਇਆ। ਸੰਚਿਤਾ ਆਪਣੇ ਮਾਤਾ-ਪਿਤਾ ਨਾਲ Palghar ਵਿੱਚ ਰਹਿੰਦੀ ਸੀ। ਐਤਵਾਰ ਸ਼ਾਮ ਕਰੀਬ 5:30 ਵਜੇ ਉਸ ਦੀ ਭੈਣ ਅੰਜਲੀ ਘਰ ਤੋਂ ਬਾਹਰ ਗਈ ਹੋਈ ਸੀ ਅਤੇ ਘਰ ਵਿੱਚ ਕੋਈ ਨਹੀਂ ਸੀ। ਇਸੇ ਦੌਰਾਨ ਸੰਚਿਤਾ ਨੇ ਆਪਣੇ ਬੈੱਡਰੂਮ ਵਿੱਚ ਫਾਹਾ ਲਗਾ ਲਿਆ।

ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਮ੍ਰਿਤਕ ਘੋਸ਼ਿਤ ਕਰ ਦਿੱਤਾ। ਉਹ ਟੀਵੀ ਸੀਰੀਅਲ 'ਕੁਮਕੁਮ ਭਾਗਿਆ' ਅਤੇ 'ਵਾਗਲੇ ਕੀ ਦੁਨੀਆ' ਵਰਗੇ ਮਸ਼ਹੂਰ ਸ਼ੋਅ ਵਿਚ ਆਪਣੀਆਂ ਭੂਮਿਕਾਵਾਂ ਲਈ ਜਾਣੀ ਜਾਂਦੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

ਮੌਤ ਤੋਂ ਕੁਝ ਘੰਟੇ ਪਹਿਲਾਂ ਪੋਸਟ ਕੀਤੀ ਸੀ ਰੀਲ

ਸੰਚਿਤਾ ਦੀ ਮੌਤ ਤੋਂ ਕੁਝ ਘੰਟੇ ਪਹਿਲਾਂ ਹੀ ਉਸ ਦੇ ਅਧਿਕਾਰਕ ਇੰਸਟਾਗ੍ਰਾਮ ਅਕਾਊਂਟ ਤੋਂ ਇੱਕ ਰੀਲ ਪੋਸਟ ਕੀਤੀ ਗਈ ਸੀ। ਇਸ ਵੀਡੀਓ ਵਿੱਚ ਉਹ "ਡਫਲੀ ਵਾਲੇ, ਡਫਲੀ ਬਜਾ" ਗੀਤ 'ਤੇ ਲਿਪਸਿੰਕ ਕਰਦੀ ਨਜ਼ਰ ਆਈ ਸੀ। ਕੈਪਸ਼ਨ ਵਿੱਚ ਉਸ ਨੇ ਲਿਖਿਆ ਸੀ, "ਮੈਂ ਨਾਚੂੰ, ਤੂੰ ਨਚਾ।"ਉਸ ਦੇ ਪ੍ਰਸ਼ੰਸਕ ਕਮੈਂਟ ਸੈਕਸ਼ਨ ਵਿੱਚ ਸ਼ਰਧਾਂਜਲੀਆਂ ਦੇ ਰਹੇ ਹਨ। ਸੰਚਿਤਾ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੀ ਸੀ ਅਤੇ ਉਸ ਦੇ ਇੰਸਟਾਗ੍ਰਾਮ 'ਤੇ 1.39 ਲੱਖ ਫਾਲੋਅਰਜ਼ ਸਨ।

ਚਚੇਰੇ ਭਰਾ ਦਾ ਦਾਅਵਾ

ਸੰਚਿਤਾ ਦੇ ਚਚੇਰੇ ਭਰਾ ਆਕਾਸ਼ ਉਗਲੇ ਨੇ ਦਾਅਵਾ ਕੀਤਾ ਹੈ ਕਿ ਫਿਲਮ ਇੰਡਸਟਰੀ ਵੱਲੋਂ ਉਸ 'ਤੇ ਦਬਾਅ ਬਣਾਇਆ ਜਾ ਰਿਹਾ ਸੀ। ਉਸ ਨੇ ਇੱਕ ਸੋਸ਼ਲ ਮੀਡੀਆ ਪੋਸਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਸੰਚਿਤਾ ਇੱਕ ਫੈਨ ਪੇਜ ਚਲਾਉਂਦੀ ਸੀ, ਜਿਸ 'ਤੇ 14 ਜੂਨ ਨੂੰ Sushant Singh Rajput ਨਾਲ ਸਬੰਧਤ ਇੱਕ ਵੀਡੀਓ ਪੋਸਟ ਕੀਤੀ ਗਈ ਸੀ। ਹਾਲਾਂਕਿ, ਇਨ੍ਹਾਂ ਦਾਵਿਆਂ ਦੀ ਅਜੇ ਤੱਕ ਅਧਿਕਾਰਕ ਪੁਸ਼ਟੀ ਨਹੀਂ ਹੋਈ।

ਕਈ ਟੀਵੀ ਸ਼ੋਅ ਅਤੇ ਫ਼ਿਲਮਾਂ ਵਿੱਚ ਕੀਤਾ ਕੰਮ

ਸੰਚਿਤਾ ਉਗਲੇ ਕਈ ਟੀਵੀ ਸ਼ੋਅ ਅਤੇ ਫ਼ਿਲਮਾਂ ਦਾ ਹਿੱਸਾ ਰਹੀ। ਉਹ ਦੰਗਲ ਟੀਵੀ ਦੇ ਸ਼ੋਅ 'ਸਾਜਨ ਘਰ ਮੇਂ' ਵਿੱਚ ਵੀ ਨਜ਼ਰ ਆਈ ਸੀ। ਇਸ ਤੋਂ ਇਲਾਵਾ ਉਹ 'ਦਿਲਵਾਲੀ ਦੂਲ੍ਹਾ ਲੇ ਜਾਏਗੀ' ਵਿੱਚ ਲੀਡ ਰੋਲ ਕਰ ਚੁੱਕੀ ਸੀ। ਉਸ ਨੇ Chhaava ਫ਼ਿਲਮ ਵਿੱਚ ਤਾਰਾਬਾਈ ਦਾ ਕਿਰਦਾਰ ਨਿਭਾਇਆ ਸੀ, ਜਿਸ ਵਿੱਚ Vicky Kaushal ਅਤੇ Akshaye Khanna ਮੁੱਖ ਭੂਮਿਕਾਵਾਂ ਵਿੱਚ ਸਨ। ਇਸ ਤੋਂ ਇਲਾਵਾ ਸੰਚਿਤਾ ਨੇ Manoj Bajpayee ਨਾਲ Silence 2: The Night Owl Bar Shootout ਵਿੱਚ ਵੀ ਕੰਮ ਕੀਤਾ ਸੀ।

Advertisement

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget