ਪੜਚੋਲ ਕਰੋ
Advertisement
Lata Mangeshkar Death: ਸੁਰਾਂ ਦੀ ਮਲਿਕਾ ਲਤਾ ਮੰਗੇਸ਼ਕਰ ਦਾ ਹੋਇਆ ਦਿਹਾਂਤ
ਨਹੀਂ ਰਹੀ ਸੁਰਾਂ ਦੀ ਮਾਲਿਕਾ ਲਤਾ ਮੰਗੇਸ਼ਕਰ92 ਸਾਲ ਦੀ ਉਮਰ 'ਚ ਹੋਇਆ ਦੇਹਾਂਤ
ਮੁੰਬਈ : ਆਪਣੀ ਸੁਰੀਲੀ ਆਵਾਜ਼ ਨਾਲ ਦੇਸ਼ - ਦੁਨੀਆ 'ਤੇ ਦਹਾਕਿਆਂ ਤੱਕ ਰਾਜ ਕਰਨ ਵਾਲੀ ਸੁਰਾਂ ਦੀ ਮਲਿਕਾ ਲਤਾ ਮੰਗੇਸ਼ਕਰ ਦਾ 92 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ ਹੈ। 'ਭਾਰਤ ਰਤਨ' ਨਾਲ ਸਨਮਾਨਿਤ ਮਸ਼ਹੂਰ ਗਾਇਕਾ ਨੇ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਆਖਰੀ ਸਾਹ ਲਿਆ ਹੈ। ਉਹ 92 ਸਾਲਾਂ ਦੇ ਸਨ। ਦੁਨੀਆ ਭਰ 'ਚ 'ਨਾਈਟਿੰਗੇਲ ਆਫ ਇੰਡੀਆ' ਦੇ ਨਾਂ ਨਾਲ ਜਾਣੀ ਜਾਂਦੀ ਲਤਾ ਮੰਗੇਸ਼ਕਰ ਨੇ ਹਿੰਦੀ ਸਿਨੇਮਾ 'ਚ ਮਹਿਲਾ ਪਲੇਬੈਕ ਗਾਇਕੀ 'ਤੇ ਕਰੀਬ ਪੰਜ ਦਹਾਕਿਆਂ ਤੱਕ ਰਾਜ ਕੀਤਾ।
ਲੰਬੇ ਸਮੇਂ ਤੋਂ ਸੀ ਬਿਮਾਰ
ਜਨਵਰੀ ਵਿੱਚ ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਉਨ੍ਹਾਂ ਨੂੰ ਮੁੰਬਈ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਬਾਅਦ ਵਿਚ ਉਸ ਨੂੰ ਨਿਮੋਨੀਆ ਹੋ ਗਿਆ। ਉਨ੍ਹਾਂ ਦੀ ਹਾਲਤ ਵਿਗੜਨ ਤੋਂ ਬਾਅਦ ਉਸ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ। ਉਸ ਦੀ ਹਾਲਤ ਵਿਚ ਸੁਧਾਰ ਹੋਣ ਤੋਂ ਬਾਅਦ ਵੈਂਟੀਲੇਟਰ ਸਪੋਰਟ ਵੀ ਹਟਾ ਦਿੱਤਾ ਗਿਆ ਸੀ ਪਰ 5 ਫਰਵਰੀ ਨੂੰ ਉਸਦੀ ਹਾਲਤ ਵਿਗੜਨ ਲੱਗੀ ਅਤੇ ਉਸਨੂੰ ਦੁਬਾਰਾ ਵੈਂਟੀਲੇਟਰ ਸਪੋਰਟ 'ਤੇ ਰੱਖਿਆ ਗਿਆ। ਆਖ਼ਰ 6 ਫਰਵਰੀ ਨੂੰ ਸੁਰਾਂ ਦੀ ਮਲਿਕਾ ਲਤਾ ਮੰਗੇਸ਼ਕਰ ਨੇ ਆਖਰੀ ਸਾਹ ਲਿਆ।
ਦਿੱਗਜ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ
ਭਾਰਤ ਸਮੇਤ ਦੁਨੀਆ ਭਰ ਦੀਆਂ ਦਿੱਗਜ ਸ਼ਖਸੀਅਤਾਂ ਨੇ ਲਤਾ ਦੇ ਦਿਹਾਂਤ 'ਤੇ ਸੋਗ ਪ੍ਰਗਟ ਕੀਤਾ ਹੈ। ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਲਿਖਿਆ, 'ਉਨ੍ਹਾਂ ਦਾ ਦਿਹਾਂਤ ਦੇਸ਼ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਹ ਹਮੇਸ਼ਾ ਸਾਰੇ ਸੰਗੀਤ ਦੀ ਖੋਜ ਕਰਨ ਵਾਲਿਆਂ ਲਈ ਇੱਕ ਪ੍ਰੇਰਨਾ ਸਰੋਤ ਸੀ। ਲਤਾ ਦੀਦੀ ਇੱਕ ਗੂੜ੍ਹੀ ਦੇਸ਼ ਭਗਤ ਸੀ। ਉਹ ਹਮੇਸ਼ਾ ਸਵਤੰਤਰਵੀਰ ਸਾਵਰਕਰ ਦੀ ਵਿਚਾਰਧਾਰਾ ਵਿੱਚ ਪੱਕਾ ਵਿਸ਼ਵਾਸ ਰੱਖਦੀ ਰਹੀ ਹੈ। ਉਨ੍ਹਾਂ ਦਾ ਜੀਵਨ ਬਹੁਤ ਸਾਰੀਆਂ ਪ੍ਰਾਪਤੀਆਂ ਨਾਲ ਭਰਪੂਰ ਰਿਹਾ ਹੈ। ਲਤਾ ਜੀ ਹਮੇਸ਼ਾ ਸਾਡੇ ਸਾਰਿਆਂ ਲਈ ਚੰਗੇ ਕੰਮਾਂ ਲਈ ਪ੍ਰੇਰਨਾ ਸਰੋਤ ਰਹੇ ਹਨ। ਭਾਰਤੀ ਸੰਗੀਤ ਵਿੱਚ ਉਨ੍ਹਾਂ ਦਾ ਯੋਗਦਾਨ ਬੇਮਿਸਾਲ ਹੈ। ਉਨ੍ਹਾਂ ਦੀ ਆਵਾਜ਼ ਨੇ 30 ਹਜ਼ਾਰ ਤੋਂ ਵੱਧ ਗੀਤ ਗਾ ਕੇ ਸੰਗੀਤ ਜਗਤ ਨੂੰ ਨਿਹਾਲ ਕੀਤਾ ਹੈ। ਲਤਾ ਦੀਦੀ ਬਹੁਤ ਸ਼ਾਂਤ ਸੁਭਾਅ ਦੀ ਅਤੇ ਪ੍ਰਤਿਭਾ ਨਾਲ ਅਮੀਰ ਸੀ। ਸ਼ਿਵ ਸੈਨਾ ਦੇ ਬੁਲਾਰੇ ਅਤੇ ਰਾਜ ਸਭਾ ਸਾਂਸਦ ਸੰਜੇ ਰਾਉਤ ਨੇ ਲਿਖਿਆ, ਤੇਰੇ ਬਿਨਾਂ ਕੀ ਜੀਨਾ।
ਲਤਾ ਮੰਗੇਸ਼ਕਰ ਦੇ ਗੀਤਾਂ ਨੂੰ ਹਰ ਪੀੜ੍ਹੀ ਦਾ ਮਿਲਿਆ ਪਿਆਰ
ਹਜ਼ਾਰਾਂ ਗੀਤਾਂ 'ਚ ਆਪਣੀ ਖੂਬਸੂਰਤ ਆਵਾਜ਼ ਦਾ ਜਾਦੂ ਬਿਖੇਰਨ ਵਾਲੀ ਲਤਾ ਮੰਗੇਸ਼ਕਰ ਦੇ ਗੀਤਾਂ ਦੀ ਹਰ ਪੀੜ੍ਹੀ ਫ਼ੈਨ ਹੈ। ਲਤਾ ਮੰਗੇਸ਼ਕਰ ਨੇ 7 ਦਹਾਕਿਆਂ ਤੱਕ ਆਪਣੀ ਸੁਰੀਲੀ ਆਵਾਜ਼ ਦੇ ਜਾਦੂ ਨਾਲ ਸਾਰਿਆਂ ਨੂੰ ਮੰਤਰਮੁਗਧ ਕੀਤਾ ਹੈ। ਲਤਾ ਮੰਗੇਸ਼ਕਰ ਨੇ ਹਜ਼ਾਰਾਂ ਸੁਪਰਹਿੱਟ ਗੀਤਾਂ ਵਿੱਚ ਆਪਣੀ ਆਵਾਜ਼ ਦਾ ਜਾਦੂ ਬਿਖੇਰਿਆ ਹੈ। ਉਸ ਨੇ ਹਰ ਪੀੜ੍ਹੀ ਨਾਲ ਕੰਮ ਕੀਤਾ ਅਤੇ ਲੋਕਾਂ ਦਾ ਬਹੁਤ ਪਿਆਰ ਮਿਲਿਆ ਹੈ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਲੁਧਿਆਣਾ
ਦੇਸ਼
ਪੰਜਾਬ
Advertisement