Sidhu Moose Wala Murder Case: ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਕਤਲ ਕੇਸ ਵਿੱਚ ਅੱਜ ਸਾਰੇ ਮੁਲਜ਼ਮਾਂ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਸ ਵਿੱਚ ਅੱਜ 14 ਮੁਲਜ਼ਮਾਂ ਪਵਨ ਬਿਸ਼ਨੋਈ, ਨਸੀਮੂਦੀਨ, ਮਨਪ੍ਰੀਤ, ਸੰਦੀਪ ਕੇਕੜਾ, ਬਿੱਟੂ, ਜਗਤਾਰ, ਮੋਨੂੰ ਡਾਂਗਰ, ਅਰਸ਼ਦ ਖਾਨ, ਪ੍ਰਭਦੀਪ ਖ਼ਿਲਾਫ਼ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਰਚਾ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: ਬਾਲੀਵੁੱਡ ਅਦਾਕਾਰਾ ਨੂਤਨ ਦੇ ਸਾਲਾਂ ਪੁਰਾਣੇ ਬੰਗਲੇ ਦਾ ਢਹਿ ਢੇਰੀ ਹੋਇਆ ਇੱਕ ਹਿੱਸਾ, ਇਹ ਹੈ ਵਜ੍ਹਾ
ਪੰਜਾਬ ਵੱਲੋਂ ਅੰਕਿਤ ਸਿਰਸਾ, ਕੇਸ਼ਵ, ਚਰਨਜੀਤ ਅਤੇ ਦੀਪਕ ਮੁੰਡੀ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਦਕਿ ਬਾਕੀ ਮੁਲਜ਼ਮਾਂ ਜਿਨ੍ਹਾਂ ਵਿੱਚ ਲਾਰੈਂਸ ਬਿਸ਼ਨੋਈ, ਜੱਗੂ, ਭਗਵਾਨਪੁਰੀਆ, ਮਨਪ੍ਰੀਤ ਮੰਨਾ, ਸਾਰਜ ਮਿੰਟੂ, ਦੀਪਕ ਟੀਨੂੰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਸਾਰੇ ਮੁਲਜ਼ਮਾਂ ਨੂੰ ਅਗਲੀ ਤਰੀਕ 12 ਜੁਲਾਈ ਨੂੰ ਅਦਾਲਤ ਵਿੱਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਅਦਾਲਤ ਨੇ ਸੁਪਰਡੈਂਟ ਨੂੰ ਫਟਕਾਰ ਲਗਾਈ ਸੀ ਕਿ ਸਾਰੇ ਮੁਲਜ਼ਮਾਂ ਨੂੰ ਪੇਸ਼ ਕੀਤਾ ਜਾਵੇ।
ਗੋਰਾ ਸਤਿੰਦਰ ਮਿੱਤਲ ਐਡਵੋਕੇਟ ਸਿੱਦੂ ਮੂਸੇ ਵਾਲਾ
ਇਸ ਤੋਂ ਇਲਾਵਾ ਮਾਨਸਾ ਪੁਲਸ ਸਿੱਧੂ ਮੂਸੇ ਵਾਲਾ ਕਤਲ ਕੇਸ 'ਚ ਜੋਗਿੰਦਰ ਜੋਗਾ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਗੁੜਗਾਓਂ ਦੀ ਭੌਂਡਸੀ ਜੇਲ ਤੋਂ ਲੈ ਕੇ ਆਈ ਸੀ, ਜਿਸ ਨੂੰ 2 ਦਿਨ ਦਾ ਰਿਮਾਂਡ ਖਤਮ ਹੋਣ 'ਤੇ ਅੱਜ ਅਦਾਲਤ 'ਚ ਪੇਸ਼ ਕੀਤਾ ਗਿਆ ਅਤੇ ਮਾਨਸਾ ਪੁਲਸ ਨੇ ਅਦਾਲਤ ਨੂੰ ਦਲੀਲ ਦਿੱਤੀ ਕਿ ਜੋਗਿੰਦਰ ਜੋਗਾ ਨੇ ਕਬੂਲ ਕੀਤਾ ਹੈ ਕਿ ਉਸ ਨੇ ਕੁਝ ਹਥਿਆਰ ਛੁਪਾਏ ਹੋਏ ਹਨ, ਜਿਨ੍ਹਾਂ ਨੂੰ ਬਰਾਮਦ ਕਰਨ ਦੀ ਲੋੜ ਹੈ, ਇਸ ਲਈ 10 ਦਿਨ ਦਾ ਹੋਰ ਪੁਲਿਸ ਰਿਮਾਂਡ ਦਿੱਤਾ ਗਿਆ ਹੈ। ਅਦਾਲਤ ਨੇ ਮਾਨਸਾ ਪੁਲਿਸ ਦੀਆਂ ਦਲੀਲਾਂ ਨੂੰ ਮੰਨਦੇ ਹੋਏ ਜੋਗਿੰਦਰ ਜੋਗਾ ਦਾ 6 ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਹੈ।
ਇਹ ਵੀ ਪੜ੍ਹੋ: ਸੋਨਮ ਬਾਜਵਾ ਨੇ ਵੀਡੀਓ ਕੀਤੀ ਸ਼ੇਅਰ, ਦਿਲਕਸ਼ ਅਦਾਵਾਂ ਦੇ ਕਾਇਲ ਹੋਏ ਫੈਨਜ਼, ਬੋਲੇ- 'ਨੈਸ਼ਨਲ ਕਰੱਸ਼'
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।