Debi Makhsoorpuri Nachhatar Gill: ਪੰਜਾਬੀ ਸਿੰਗਰ ਨਛੱਤਰ ਗਿੱਲ ਦੀ ਪਤਨੀ ਦਲਵਿੰਦਰ ਕੌਰ ਦਾ 15 ਨਵੰਬਰ ਦੀ ਸ਼ਾਮ ਦੇਹਾਂਤ ਹੋ ਗਿਆ ਸੀ। ਉਨ੍ਹਾਂ ਨੂੰ ਕੈਂਸਰ ਦੀ ਬਿਮਾਰੀ ਸੀ। ਉਹ ਕੈਨੇਡਾ ਦੇ ਸਰੀ ਸ਼ਹਿਰ ‘ਚ ਰਹਿੰਦੀ ਸੀ ਅਤੇ ਆਪਣੇ ਧੀ-ਪੁੱਤਰ ਦੇ ਵਿਆਹ ਲਈ ਪੰਜਾਬ ਆਏ ਹੋਏ ਸਨ। ਇੱਥੇ ਉਨ੍ਹਾਂ ਦੀ ਹਾਲਤ ਜ਼ਿਆਦਾ ਵਿਗੜ ਗਈ, ਜਿਸ ਤੋਂ ਬਾਅਦ 15 ਨਵੰਬਰ ਨੂੰ ਉਨ੍ਹਾਂ ਨੇ ਦਮ ਤੋੜ ਦਿੱਤਾ। ਉਨ੍ਹਾਂ ਦੀ ਮੌਤ ਨਾਲ ਪੰਜਾਬੀ ਇੰਡਸਟਰੀ ‘ਚ ਵੀ ਸੋਗ ਦੀ ਲਹਿਰ ਹੈ।
ਨਛੱਤਰ ਗਿੱਲ ਦੀ ਪਤਨੀ ਦੇ ਦੇਹਾਂਤ ‘ਤੇ ਲੈਜੇਂਡ ਪੰਜਾਬੀ ਸਿੰਗਰ ਦੇਬੀ ਮਖਸੂਸਪੁਰੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੇਬੀ ਨੇ ਦਲਵਿੰਦਰ ਦੀ ਤਸਵੀਰ ਸ਼ੇਅਰ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ, “ਬਹੁਤ ਦੁੱਖ ਹੋਇਆ ਵੀਰ ਨਛੱਤਰ ਗਿੱਲ ਦੇ ਧਰਮ ਪਤਨੀ ਦੇ ਦਿਹਾਂਤ ਬਾਰੇ ਸੁਣ ਕੇ, ਪ੍ਰਮਾਤਮਾ ਵਿੱਛੜੀ ਰੂਹ ਨੂੰ ਸ਼ਾਂਤੀ ਦੇਵੇ ਤੇ ਆਪਣੇ ਚਰਨਾ ਵਿੱਚ ਥਾਂ ਦੇਵੇ, ਆਪਣੇ ਪਿਆਰੇ ਮਿੱਤਰ ਨਛੱਤਰ ਗਿੱਲ ਨਾਲ ਇਸ ਦੁੱਖ ਦੀ ਘੜੀ ‘ਚ ਸਰੀਕ ਹਾਂ ਤੇ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਾਂ ਕਿ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ 🙏”
ਕਾਬਿਲੇਗ਼ੌਰ ਹੈ ਕਿ ਨਛੱਤਰ ਗਿੱਲ ਦੀ ਪਤਨੀ ਦਾ ਬੀਤੀ ਸ਼ਾਮ ਦਿਹਾਂਤ ਹੋ ਗਿਆ ਸੀ। ਦਲਵਿੰਦਰ ਕੌਰ ਪਿਛਲੇ ਕੁਝ ਦਿਨਾਂ ਤੋਂ ਬੀਮਾਰ ਸਨ। ਉਹ ਕੈਨੇਡਾ ਦੇ ਸ਼ਹਿਰ ਸਰੀ ਦੇ ਵਸਨੀਕ ਸਨ ਅਤੇ ਇਸ ਸਮੇਂ ਆਪਣੇ ਪੁੱਤਰ ਅਤੇ ਧੀ ਦੇ ਵਿਆਹ ਸਬੰਧੀ ਫਗਵਾੜਾ ਵਿਖੇ ਆਪਣੀ ਰਿਹਾਇਸ਼ 'ਤੇ ਪਰਿਵਾਰ ਸਮੇਤ ਆਏ ਹੋਏ ਸਨ।
ਦੱਸਿਆ ਜਾ ਰਿਹਾ ਹੈ ਕਿ 14 ਨਵੰਬਰ ਨੂੰ ਉਨ੍ਹਾਂ ਦੀ ਧੀ ਸਰਪ੍ਰੀਤ ਕੌਰ ਦਾ ਵਿਆਹ ਹੋਇਆ ਸੀ ਅਤੇ 17 ਨਵੰਬਰ ਯਾਨੀਕਿ ਕੱਲ ਉਨ੍ਹਾਂ ਦੇ ਪੁੱਤਰ ਦਾ ਵਿਆਹ ਸੀ ਪਰ ਬਦਕਿਸਮਤੀ ਤਾਂ ਵੇਖੋ ਦਲਵਿੰਦਰ ਕੌਰ ਨੂੰ ਆਪਣੇ ਪੁੱਤਰ ਨੂੰ ਸਿਹਰਾ ਸਜਦਿਆਂ ਵੇਖਣਾ ਹੀ ਨਸੀਬ ਨਹੀਂ ਹੋਇਆ।