Maha Shivratri 2024: 'ਚਮਕੀਲਾ' ਦੀ ਰਿਲੀਜ਼ ਤੋਂ ਪਹਿਲਾਂ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਪਹੁੰਚੇ ਮਹਾਦੇਵ ਦੀ ਸ਼ਰਨ 'ਚ, ਹੱਥ ਜੋੜ ਕੇ ਲਿਆ ਅਸ਼ੀਰਵਾਦ
Diljit Dosanjh: ਪੰਜਾਬੀ ਗਾਇਕ ਅਤੇ ਸੁਪਰਸਟਾਰ ਅਭਿਨੇਤਾ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੀ ਫਿਲਮ ਚਮਕੀਲਾ ਨੂੰ ਲੈ ਕੇ ਸੁਰਖੀਆਂ 'ਚ ਹਨ। ਜਿਸ 'ਚ ਉਹ ਅਦਾਕਾਰਾ ਪਰਿਣੀਤੀ ਚੋਪੜਾ ਨਾਲ ਨਜ਼ਰ ਆਉਣ ਵਾਲੇ ਹਨ।
Maha Shivratri 2024: ਚਮਕੀਲਾ ਦੀ ਰਿਲੀਜ਼ ਤੋਂ ਪਹਿਲਾਂ ਮਮਹਾਸ਼ਿਵਰਾਤਰੀ ਦੇ ਮੌਕੇ 'ਤੇ ਦਿਲਜੀਤ ਦੋਸਾਂਝ ਮਹਾਦੇਵ ਦੀ ਸ਼ਰਨ ਵਿੱਚ ਪਹੁੰਚੇ। ਹੁਣ ਉਨ੍ਹਾਂ ਨੇ ਪ੍ਰਸ਼ੰਸਕਾਂ ਨਾਲ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ ਅਤੇ ਸ਼ਿਵਰਾਤਰੀ ਦੀ ਵਧਾਈ ਵੀ ਦਿੱਤੀ ਹੈ। ਦਿਲਜੀਤ ਦੋਸਾਂਝ ਨੇ ਆਪਣੇ ਇੰਸਟਾਗ੍ਰਾਮ ਹੈਂਡਲ 'ਤੇ ਸ਼ਿਵ ਮੰਦਿਰ ਦੇ ਦਰਸ਼ਨ ਕਰਨ ਸਮੇਂ ਦੀਆਂ ਇਹ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਸ 'ਚ ਅਭਿਨੇਤਾ ਬਲੈਕ ਲੁੱਕ 'ਚ ਨਜ਼ਰ ਆ ਰਹੇ ਸਨ ਅਤੇ ਉਨ੍ਹਾਂ ਨੇ ਲਾਲ ਰੰਗ ਦੀ ਪੱਗ ਬੰਨ੍ਹੀ ਹੋਇਆ ਸੀ।
ਤਸਵੀਰਾਂ 'ਚ ਦਿਲਜੀਤ ਮੰਦਰ ਦੇ ਅੰਦਰ ਬੈਠ ਕੇ ਕੁਝ ਬੱਚਿਆਂ ਨਾਲ ਪ੍ਰਾਰਥਨਾ ਕਰਦੇ ਨਜ਼ਰ ਆ ਰਹੇ ਹਨ। ਗਾਇਕ ਦੇ ਇਸ ਅਵਤਾਰ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇੱਕ ਫੋਟੋ ਵਿੱਚ ਦਿਲਜੀਤ ਸ਼ਿਵਲਿੰਗ ਦੇ ਸਾਹਮਣੇ ਹੱਥ ਜੋੜ ਕੇ ਖੜੇ ਨਜ਼ਰ ਆ ਰਹੇ ਹਨ। ਤਸਵੀਰਾਂ ਸ਼ੇਅਰ ਕਰਦੇ ਹੋਏ ਅਦਾਕਾਰ ਨੇ ਲਿਖਿਆ, ਮਹਾਸ਼ਿਵਰਾਤਰੀ ਦੀ ਵਧਾਈ...
ਮੰਦਰ 'ਚ ਦਰਸ਼ਨ ਕਰਨ ਤੋਂ ਬਾਅਦ ਦਿਲਜੀਤ ਨੇ ਮੰਦਰ 'ਚ ਪ੍ਰਸ਼ਾਦ ਵੀ ਲਿਆ। ਅਭਿਨੇਤਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਪ੍ਰਸ਼ੰਸਕ ਉਨ੍ਹਾਂ 'ਤੇ ਕਾਫੀ ਪਿਆਰ ਦੀ ਵਰਖਾ ਕਰ ਰਹੇ ਹਨ ਅਤੇ ਉਨ੍ਹਾਂ ਦੀ ਕਾਫੀ ਤਾਰੀਫ ਵੀ ਕਰ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਦਿਲਜੀਤ ਨੇ ਨਾ ਸਿਰਫ ਪੰਜਾਬੀ ਇੰਡਸਟਰੀ ਬਲਕਿ ਬਾਲੀਵੁੱਡ 'ਚ ਵੀ ਆਪਣੀ ਮਜ਼ਬੂਤ ਪਛਾਣ ਬਣਾਈ ਹੈ। ਇੱਥੋਂ ਤੱਕ ਕਿ ਵੱਡੇ ਸੈਲੇਬਸ ਵੀ ਉਸਦੇ ਗਾਣਿਆਂ ਅਤੇ ਸਟਾਈਲ ਦੇ ਦੀਵਾਨੇ ਹਨ।
ਵਰਕ ਫਰੰਟ ਦੀ ਗੱਲ ਕਰੀਏ ਤਾਂ ਦਿਲਜੀਤ ਜਲਦ ਹੀ ਫਿਲਮ 'ਚਮਕੀਲਾ' 'ਚ ਆਪਣੀ ਅਦਾਕਾਰੀ ਅਤੇ ਗਾਇਕੀ ਦੇ ਜੌਹਰ ਦਿਖਾਉਂਦੇ ਨਜ਼ਰ ਆਉਣਗੇ। ਫਿਲਮ 'ਚ ਉਨ੍ਹਾਂ ਨਾਲ ਪਰਿਮੰਤੀ ਚੋਪੜਾ ਵੀ ਹੋਵੇਗੀ। ਕੁਝ ਦਿਨ ਪਹਿਲਾਂ ਦਿਲਜੀਤ ਨੂੰ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਪ੍ਰੀ-ਵੈਡਿੰਗ ਫੰਕਸ਼ਨ 'ਚ ਪਰਫਾਰਮ ਕਰਦੇ ਦੇਖਿਆ ਗਿਆ ਸੀ। ਜਿਸ ਦੀਆਂ ਵੀਡੀਓਜ਼ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।
ਇਹ ਵੀ ਪੜ੍ਹੋ: WhatsApp: ਆਈਓਐਸ ਅਤੇ ਐਂਡਰੌਇਡ ਡਿਵਾਈਸਾਂ ਵਿੱਚ ਵਟਸਐਪ ਕਾਲ ਕਿਵੇਂ ਰਿਕਾਰਡ ਕਰੀਏ? ਇਨ੍ਹਾਂ ਕਦਮਾਂ ਦੀ ਕਰੋ ਪਾਲਣਾ