(Source: ECI/ABP News/ABP Majha)
Balkar Ankhila: ਪੰਜਾਬੀ ਸਿੰਗਰ ਬਲਕਾਰ ਅਣਖੀਲਾ ਨੂੰ ਧਮਕੀਆਂ ਦੇਣ ਵਾਲਾ ਅੰਮ੍ਰਿਤਸਰ ਤੋਂ ਗ੍ਰਿਫਤਾਰ, ਫਿਰੌਤੀ ਦੀ ਕਰਦਾ ਸੀ ਮੰਗ
Balkar Ankheela Threat: ਮਹਿਤਾਬ ਨੇ ਗਾਇਕ ਨੂੰ ਪੈਸੇ ਵਸੂਲਣ ਦੀ ਧਮਕੀ ਦਿੱਤੀ ਸੀ। ਉਹ ਗਾਇਕ ਨੂੰ ਲਗਾਤਾਰ ਫੋਨ ਕਰਕੇ ਧਮਕੀਆਂ ਦੇ ਰਿਹਾ ਸੀ। ਐਸਐਸਪੀ ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਸੁਰੱਖਿਆ ਏਜੰਸੀਆਂ ਨੇ ਕਾਲਰ ਦਾ ਪਤਾ ਲਗਾ ਲਿਆ ਹੈ
Punjabi Singer Balkar Ankheela: ਪੰਜਾਬੀ ਗਾਇਕ ਬਲਕਾਰ ਅਣਖੀਲਾ ਨੂੰ ਧਮਕੀਆਂ ਦੇਣ ਵਾਲੇ ਮੁਲਜ਼ਮ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੋਸ਼ੀ ਗਾਇਕ ਤੋਂ ਫੋਨ ਕਰਕੇ ਫਿਰੌਤੀ ਦੀ ਮੰਗ ਕਰ ਰਿਹਾ ਸੀ। ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਧਮਕੀ ਦੇਣ ਵਾਲਾ ਵਿਅਕਤੀ ਗਾਇਕਾ ਅਣਖੀਲਾ ਦਾ ਫੈਨ ਸੀ। ਉਸ ਦੀ ਪਛਾਣ ਮਹਿਤਾਬ ਸਿੰਘ ਵਜੋਂ ਹੋਈ ਹੈ। ਪੁਲਿਸ ਉਸ ਦੇ ਮੋਬਾਈਲ ਦੀ ਜਾਂਚ ਕਰ ਰਹੀ ਹੈ।
ਮਹਿਤਾਬ ਨੇ ਗਾਇਕ ਨੂੰ ਧਮਕੀ ਭਰੇ ਕਾਲ ਕਰਕੇ ਪੈਸਿਆਂ ਦੀ ਮੰਗ ਕੀਤੀ ਸੀ। ਉਹ ਗਾਇਕ ਨੂੰ ਲਗਾਤਾਰ ਫੋਨ ਕਰਕੇ ਧਮਕੀਆਂ ਦੇ ਰਿਹਾ ਸੀ। ਐਸਐਸਪੀ ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਸੁਰੱਖਿਆ ਏਜੰਸੀਆਂ ਨੇ ਕਾਲਰ ਦਾ ਪਤਾ ਲਗਾ ਲਿਆ ਹੈ। ਮਾਲੇਰਕੋਟਲਾ ਪੁਲਿਸ ਨੇ ਮੁਲਜ਼ਮ ਨੂੰ ਅੰਮ੍ਰਿਤਸਰ ਦੇ ਪਿੰਡ ਗੁੱਜਰਪੁਰਾ ਤੋਂ ਗ੍ਰਿਫ਼ਤਾਰ ਕੀਤਾ ਹੈ। ਉਸ ਦੇ ਖਿਲਾਫ ਐੱਫ.ਆਈ.ਆਰ. ਖੁਦ ਗਾਇਕ ਨੇ ਹੀ ਦਰਜ ਕਰਵਾਈ ਸੀ।
ਇਸ ਸਬੰਧੀ ਥਾਣਾ ਅਹਿਮਦਗੜ੍ਹ ਵਿਖੇ ਧਾਰਾ 387, 506 ਤਹਿਤ ਕੇਸ ਦਰਜ ਕੀਤਾ ਗਿਆ ਹੈ। ਗ੍ਰਿਫ਼ਤਾਰ ਮੁਲਜ਼ਮ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਹੁਣ ਪਤਾ ਲੱਗੇਗਾ ਕਿ ਦੋਸ਼ੀ ਨੇ ਹੋਰ ਕਿਸ ਨੂੰ ਧਮਕੀ ਦਿੱਤੀ ਹੈ।
ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਧਮਕੀਆਂ ਦੇਣ ਵਾਲਾ ਬਲਕਾਰ ਅਣਖੀਲਾ ਦਾ ਲੰਮੇ ਸਮੇਂ ਤੋਂ ਜਾਣ-ਪਛਾਣ ਵਾਲਾ ਸੀ, ਜਿਸ ਨੇ ਪਿਛਲੇ ਕੁਝ ਮਹੀਨਿਆਂ ਤੋਂ ਉਨ੍ਹਾਂ ਨੂੰ ਕਈ ਵਾਰ ਧਮਕੀ ਭਰੀਆਂ ਕਾਲਾਂ ਕਰਕੇ ਮੋਟੀਆਂ ਰਕਮਾਂ ਦੀ ਮੰਗ ਕੀਤੀ ਸੀ। ਫਿਰੌਤੀ ਕਾਲਾਂ ਕਰਨ ਲਈ ਵਰਤੇ ਗਏ ਉਸ ਦੇ ਮੋਬਾਇਲ ਨੰਬਰ ਦੀਆਂ ਪਿਛਲੀਆਂ ਐੱਫ. ਆਈ. ਆਰਜ਼ ’ਚ ਤਕਨੀਕੀ ਸਬੂਤਾਂ ਨਾਲ ਪੁਸ਼ਟੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੁਲਸ ਪ੍ਰਸ਼ਾਸਨ ਪੰਜਾਬੀ ਸੰਗੀਤ ਇੰਡਸਟਰੀ ’ਚ ਕੰਮ ਕਰਨ ਵਾਲੇ ਵਿਅਕਤੀਆਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦੇਵੇਗਾ ਤੇ ਅਜਿਹੀਆਂ ਘਿਨੌਣੀਆਂ ਹਰਕਤਾਂ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਡੀ.ਐੱਸ.ਪੀ. ਦਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਸਿਟੀ ਅਹਿਮਦਗੜ੍ਹ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ। ਕਾਬੂ ਕੀਤੇ ਮੁਲਜ਼ਮ ਨੂੰ ਸਥਾਨਕ ਅਦਾਲਤ ’ਚ ਪੇਸ਼ ਕਰਕੇ ਉਸ ਦਾ ਰਿਮਾਂਡ ਲੈ ਕੇ ਮਾਮਲੇ ਦੀ ਹੋਰ ਪੁੱਛਗਿੱਛ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।