Mankirt Aulakh: ਮਨਕੀਰਤ ਔਲਖ ਨੇ ਜਿੰਮ ਤੋਂ ਵਰਕਆਊਟ ਵੀਡੀਓ ਕੀਤਾ ਸ਼ੇਅਰ, ਦਮਦਾਰ ਬੌਡੀ 'ਤੇ ਡੁੱਲੀਆਂ ਫੀਮੇਲ ਫੈਨਜ਼
Mankirt Aulakh Video: ਮਨਕੀਰਤ ਔਲਖ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਕਰਕੇ ਵੀ ਸੁਰਖੀਆਂ 'ਚ ਬਣਿਆ ਰਹਿੰਦਾ ਹੈ। ਹਾਲ ਹੀ 'ਚ ਮਨਕੀਰਤ ਔਲਖ ਦਾ ਇੱਕ ਵੀਡੀਓ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
Mankirt Aulakh Workout Video: ਮਨਕੀਰਤ ਔਲਖ ਪੰਜਾਬੀ ਇੰਡਸਟਰੀ ਦੇ ਟੌਪ ਕਲਾਕਾਰਾਂ 'ਚੋਂ ਇੱਕ ਹੈ। ਉਹ ਬੇਹਤਰੀਨ ਗਾਇਕ ਹੋਣ ਦੇ ਨਾਲ ਨਾਲ ਉਮਦਾ ਐਕਟਰ ਵੀ ਹੈ। ਮਨਕੀਰਤ ਔਲਖ ਇੰਨੀਂ ਦਿਨੀਂ ਆਪਣੇ ਨਵੇਂ ਗੀਤ 'ਜ਼ਹਿਰ ਜੱਟ' ਕਰਕੇ ਸੁਰਖੀਆਂ 'ਚ ਬਣਿਆ ਹੋਇਆ ਹੈ। ਇਸ ਗੀਤ 'ਚ ਮਨਕੀਰਤ ਨੇ ਵਿਰੋਧੀਆਂ 'ਤੇ ਤਿੱਖੇ ਤੰਜ ਕੱਸੇ ਹਨ।
ਇਸ ਦੇ ਨਾਲ ਨਾਲ ਮਨਕੀਰਤ ਔਲਖ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਕਰਕੇ ਵੀ ਸੁਰਖੀਆਂ 'ਚ ਬਣਿਆ ਰਹਿੰਦਾ ਹੈ। ਹਾਲ ਹੀ 'ਚ ਮਨਕੀਰਤ ਔਲਖ ਦਾ ਇੱਕ ਵੀਡੀਓ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਵੀਡੀਓ 'ਚ ਗਾਇਕ ਜਿੰਮ 'ਚ ਵਰਕਆਊਟ ਕਰਦਾ ਨਜ਼ਰ ਆ ਰਿਹਾ ਹੈ। ਵੀਡੀਓ 'ਚ ਉਹ ਆਪਣੀ ਦਮਦਾਰ ਬੌਡੀ ਤੇ ਸਿਕਸ ਪੈਕ ਐਬਸ ਫਲੌਂਟ ਕਰਦਾ ਨਜ਼ਰ ਆ ਰਿਹਾ ਹੈ। ਉਸ ਦੀ ਵੀਡੀਓ ਦੇਖ ਕੇ ਫੀਮੇਲ ਫੈਨਜ਼ ਉਸ 'ਤੇ ਫਿਦਾ ਹੋ ਰਹੀਆਂ ਹਨ। ਦੇਖੋ ਇਹ ਵੀਡੀਓ:
View this post on Instagram
ਇੱਕ ਫੀਮੇਲ ਫੈਨ ਨੇ ਮਨਕੀਰਤ ਦੀ ਪੋਸਟ 'ਤੇ ਕਮੈਂਟ ਕੀਤਾ, 'ਲਵ ਯੂ ਸੋ ਮੱਚ'। ਇੱਕ ਹੋਰ ਫੈਨ ਨੇ ਕਮੈਂਟ ਕੀਤਾ, 'ਬਹੁਤ ਸੋਹਣਾ ਲੱਗਦਾ ਜਿੰਮ 'ਚ।'
ਕਾਬਿਲੇਗ਼ੌਰ ਹੈ ਕਿ ਮਨਕੀਰਤ ਔਲਖ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਕਰਕੇ ਸੁਰਖੀਆਂ 'ਚ ਬਣਿਆ ਰਹਿੰਦਾ ਹੈ। ਹਾਲ ਹੀ 'ਚ ਉਸ ਦਾ ਗਾਣਾ 'ਜ਼ਹਿਰ ਜੱਟ' ਰਿਲੀਜ਼ ਹੋਇਆ ਸੀ, ਜਿਸ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਉਸ ਦਾ ਗਾਣਾ 'ਲੱਕੀ ਨੰਬਰ 7' ਰਿਲੀਜ਼ ਹੋਇਆ ਸੀ, ਜਿਸ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਗਿਆ ਸੀ। ਇਸ ਗਾਣੇ 'ਚ ਦੂਜੀ ਵਾਰ ਮਨਕੀਰਤ ਦੀ ਜੋੜੀ ਬਾਣੀ ਸੰਧੂ ਨਾਲ ਨਜ਼ਰ ਆਈ ਸੀ। ਇਸ ਤੋਂ ਇਲਾਵਾ ਮਨਕੀਰਤ ਔਲਖ ਨੇ ਹਾਲ ਹੀ 'ਚ ਬਰਾਊਨ ਬੁਆਏਜ਼ ਫਿਲਮ ਦੀ ਸ਼ੂਟਿੰਗ ਵੀ ਪੂਰੀ ਕੀਤੀ ਹੈ।