Mankirt Aulakh Video: ਮਨਕੀਰਤ ਔਲਖ ਪੰਜਾਬੀ ਇੰਡਸਟਰੀ ਦੇ ਟੌਪ ਕਲਾਕਾਰਾਂ ਵਿੱਚੋਂ ਇੱਕ ਹੈ। ਉਸ ਨੇ ਆਪਣੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਇੰਨੀਂ ਦਿਨੀਂ ਮਨਕੀਰਤ ਔਲਖ ਲਗਾਤਾਰ ਸੁਰਖੀਆਂ 'ਚ ਬਣਿਆ ਹੋਇਆ ਹੈ। ਹਾਲ ਹੀ 'ਚ ਮਨਕੀਰਤ ਦੀਆਂ ਹਰਿਆਣਵੀ ਗਾਇਕਾ ਪ੍ਰਾਂਜਲ ਦਹੀਆ ਨਾਲ ਤਸਵੀਰਾਂ ਤੇ ਵੀਡੀਓਜ਼ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਸੀ। ਇਸ ਤੋਂ ਬਾਅਦ ਹੁਣ ਮਨਕੀਰਤ ਔਲਖ ਦਾ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ 'ਤੇ ਛਾਇਆ ਹੋਇਆ ਹੈ।
ਹਾਲ ਹੀ 'ਚ ਮਨਕੀਰਤ ਔਲਖ ਨੇ ਇੱਕ ਲਾਈਵ ਸ਼ੋਅ ਕੀਤਾ ਸੀ। ਇਸ ਦੌਰਾਨ ਉਹ ਭਾਰੀ ਸੁਰੱਖਿਆ ਬਲ ਦੇ ਨਾਲ ਪਰਫਾਰਮ ਕਰਨ ਪਹੁੰਚਿਆ ਸੀ। ਮਨਕੀਰਤ ਦੇ ਆਲੇ ਦੁਆਲੇ ਸਕਿਉਰਟੀ ਇੰਨੀਂ ਜ਼ਬਰਦਸਤ ਸੀ ਕਿ ਕਿਸੇ ਫੈਨ ਨੂੰ ਵੀ ਉਸ ਦੇ ਨੇੜੇ ਆਉਣ ਦੀ ਇਜਾਜ਼ਤ ਨਹੀਂ ਸੀ। ਇਸ ਦੌਰਾਨ ਸਟੇਜ 'ਤੇ ਪਰਫਾਰਮ ਕਰਦਿਆਂ ਵੀ ਮਨਕੀਰਤ ਨਾਲ ਭਾਰੀ ਸੁਰੱਖਿਆ ਬਲ ਨਜ਼ਰ ਆਇਆ। ਇਹ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੁੰਦਾ ਨਜ਼ਰ ਆ ਰਿਹਾ ਹੈ। ਦੇਖੋ ਇਹ ਵੀਡੀਓ:
ਕਾਬਿਲੇਗ਼ੌਰ ਹੈ ਕਿ ਮਨਕੀਰਤ ਔਲਖ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਤੋਂ ਹੀ ਸੁਰਖੀਆਂ 'ਚ ਬਣਿਆ ਹੋਇਆ ਹੈ। ਮੂਸੇਵਾਲਾ ਕਤਲ ਕਾਂਡ 'ਚ ਪੁਲਿਸ ਨੇ ਔਲਖ ਤੋਂ ਪੁੱਛਗਿੱਛ ਵੀ ਕੀਤੀ ਸੀ। ਇਸ ਦੇ ਨਾਲ ਨਾਲ ਮਨਕੀਰਤ ਅੋਲਖ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲਦੀਆਂ ਰਹੀਆ ਹਨ। ਕੁੱਝ ਸਮਾਂ ਪਹਿਲਾਂ ਮਨਕੀਰਤ ਦੀ ਰੇਕੀ ਵੀ ਕੀਤੀ ਗਈ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਉਸ ਦੀ ਸੁਰੱਖਿਆ 'ਚ ਵਾਧਾ ਕੀਤਾ ਹੈ। ਉਹ ਅਕਸਰ ਹੀ ਭਾਰੀ ਸੁਰੱਖਿਆ ਬਲ ਦੇ ਨਾਲ ਨਜ਼ਰ ਆਉਂਦਾ ਹੈ।