Mankirt Aulakh Death Threat: ਪੰਜਾਬੀ ਗਾਇਕ ਤੇ ਅਦਾਕਾਰ ਮਨਕੀਰਤ ਔਲਖ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਬੀਤੇ ਦਿਨੀਂ ਖਬਰਾਂ ਆਈਆਂ ਸਨ ਕਿ ਮਨਕੀਰਤ ਔਲਖ ਜਦੋਂ ਆਪਣੇ ਮੋਹਾਲੀ ਵਿਖੇ ਘਰ ਹੋਮ ਲੈਂਡ ਹਾਈਟਸ ਜਾ ਰਹੇ ਸੀ, ਤਾਂ ਬਾਈਕ ਸਵਾਰ ਤਿੰਨ ਵਿਅਕਤੀਆਂ ਨੇ ਲਗਭਗ 2 ਕਿਲੋਮੀਟਰ ਤੱਕ ਔਲਖ ਦਾ ਪਿੱਛਾ ਕੀਤਾ। ਹੁਣ ਇਸ ਮਾਮਲੇ ;ਚ ਨਵੀਂ ਅਪਡੇਟ ਸਾਹਮਣੇ ਆ ਰਹੀ ਹੈ।


ਇਹ ਵੀ ਪੜ੍ਹੋ: ਸ਼ਿਲਪਾ ਸ਼ੈੱਟੀ ਨੂੰ ਡਿਨਰ ਡੇਟ 'ਤੇ ਲਿਜਾਣਾ ਚਾਹੁੰਦੇ ਸੀ ਸਲਮਾਨ ਖਾਨ, ਸ਼ਿਲਪਾ ਦੇ ਪਿਤਾ ਨੂੰ ਮਨਾਉਣ ਲਈ ਕੀਤਾ ਸੀ ਇਹ ਕੰਮ


ਤਿੰਨ ਬਾਈਕ ਸਵਾਰਾਂ ਦੀ ਪੁਲਿਸ ਨੇ ਸ਼ਨਾਖਤ ਸ਼ੁਰੂ ਕਰ ਦਿੱਤੀ ਹੈ। ਕਿਆਸ ਲਗਾਇਆ ਜਾ ਰਿਹਾ ਹੈ ਕਿ ਬੰਬੀਹਾ ਗੈਂਗ ਨੇ ਇੱਕ ਵਾਰ ਫਿਰ ਮਨਕੀਰਤ ਦੀ ਰੇਕੀ ਸ਼ੁਰੂ ਕਰ ਦਿੱਤੀ ਹੈ। ਪਰ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਮਨਕੀਰਤ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।


ਪਿਛਲੇ ਦਿਨੀਂ ਮਨਕੀਰਤ ਔਲਖ ਦੀਆਂ ਕਾਰਾਂ ਦੇ ਕਾਫਲੇ ਦਾ ਬਾਈਕ 'ਤੇ ਪਿੱਛਾ ਕਰਨ ਵਾਲੇ ਬਾਈਕ ਸਵਾਰਾਂ ਦੀ ਪਛਾਣ ਕਰਨ ਲਈ ਪੁਲਿਸ ਮੋਹਾਲੀ ਅਤੇ ਚੰਡੀਗੜ੍ਹ 'ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਬਾਈਕ ਦੀ ਲੋਕੇਸ਼ਨ ਟਰੇਸ ਕਰਨ ਦੀ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਸੁਰਾਗ ਮਿਲ ਸਕੇ।





ਪੰਜਾਬ ਪੁਲਿਸ ਨੂੰ ਦਿੱਤੀ ਸ਼ਿਕਾਇਤ ਅਨੁਸਾਰ ਰਾਤ ਸਮੇਂ ਮਨਕੀਰਤ ਔਲਖ ਆਪਣੇ ਸੁਰੱਖਿਆ ਕਾਫ਼ਲੇ ਸਮੇਤ ਮੁਹਾਲੀ ਸਥਿਤ ਹੋਮਲੈਂਡ 'ਚ ਘਰ ਵੱਲ ਆ ਰਿਹਾ ਸੀ। ਉਦੋਂ ਹੀ ਬਾਈਕ ਸਵਾਰ ਨੌਜਵਾਨਾਂ ਨੇ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਤਿੰਨੋਂ ਨੌਜਵਾਨਾਂ ਦੇ ਚਿਹਰੇ ਢਕੇ ਹੋਏ ਸਨ। ਬਾਈਕ ਸਵਾਰਾਂ ਨੇ ਕਰੀਬ ਦੋ ਕਿਲੋਮੀਟਰ ਤੱਕ ਕਾਫਲੇ ਦਾ ਪਿੱਛਾ ਕੀਤਾ ਪਰ ਕਾਰ 'ਚ ਬੈਠੇ ਸੁਰੱਖਿਆ ਮੁਲਾਜ਼ਮ ਅਤੇ ਮਨਕੀਰਤ ਔਲਖ ਨੂੰ ਇਸ ਦੀ ਭਿਣਕ ਲੱਗ ਗਈ।


ਜਿਸ ਤੋਂ ਬਾਅਦ ਮਨਕੀਰਤ ਔਲਖ ਦਾ ਸੁਰੱਖਿਆ ਗਾਰਡ ਆਪਣੇ ਲਾਇਸੰਸੀ ਹਥਿਆਰ ਨਾਲ ਬਾਈਕ ਸਵਾਰਾਂ ਦੇ ਪਿੱਛੇ ਭੱਜਿਆ ਪਰ ਉਦੋਂ ਤੱਕ ਬਾਈਕ ਸਵਾਰ ਉਥੋਂ ਫਰਾਰ ਹੋ ਚੁੱਕੇ ਸਨ। ਮਨਕੀਰਤ ਔਲਖ ਨੇ ਪੰਜਾਬ ਪੁਲਸ ਨੂੰ ਦਿੱਤੀ ਆਪਣੀ ਸ਼ਿਕਾਇਤ 'ਚ ਕਿਹਾ ਹੈ ਕਿ ਇਹ ਉਸ 'ਤੇ ਹਮਲਾ ਕਰਨ ਦੀ ਕੋਸ਼ਿਸ਼ ਹੋ ਸਕਦੀ ਹੈ, ਜਦਕਿ ਪੁਲਸ ਨੂੰ ਸ਼ੱਕ ਹੈ ਕਿ ਰੇਕੀ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ: ਆਲੀਆ ਭੱਟ ਦੀ ਮੈਰਿਜ ਐਨੀਵਰਸਰੀ, 4 ਕਰੋੜ ਦਾ ਹਾਰ, 50 ਲੱਖ ਦੀ ਸਾੜੀ, ਆਲੀਆ ਨੇ ਆਪਣੇ 'ਸਾਦੇ ਵਿਆਹ' 'ਚ ਖਰਚ ਕੀਤੇ ਕਰੋੜਾਂ