Mankirt Aulakh Workout Video: ਪੰਜਾਬੀ ਸਿੰਗਰ ਮਨਕੀਰਤ ਔਲਖ ਇੰਨੀਂ ਦਿਨੀਂ ਸੁਰਖੀਆਂ `ਚ ਬਣੇ ਹੋਏ ਹਨ। ਸਿੱਧੂ ਮੂਸੇਵਾਲਾ ਕਤਲ ਕੇਸ `ਚੋਂ ਕਲੀਨ ਚਿੱਟ ਮਿਲਣ ਮਗਰੋਂ ਔਲਖ ਮੁੜ ਤੋਂ ਸੋਸ਼ਲ ਮੀਡੀਆ `ਤੇ ਐਕਟਿਵ ਹੋ ਗਏ ਹਨ। ਹਾਲਾਂਕਿ ਉਨ੍ਹਾਂ ਦੀ ਸੋਸ਼ਲ ਮੀਡੀਆ `ਤੇ ਜ਼ਿਆਦਾ ਪੋਸਟਾਂ ਨਹੀਂ ਹੁੰਦੀਆਂ। ਇਸੇ ਲਈ ਜਦੋਂ ਵੀ ਉਹ ਕੋਈ ਪੋਸਟ ਸੋਸ਼ਲ ਮੀਡੀਆ `ਤੇ ਸ਼ੇਅਰ ਕਰਦੇ ਹਨ ਤਾਂ ਉਹ ਤੁਰੰਤ ਵਾਇਰਲ ਹੋ ਜਾਂਦੀ ਹੈ।


ਹੁਣ ਔਲਖ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ `ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਜਿੰਮ `ਚ ਵਰਕਆਊਟ ਕਰਦੇ ਨਜ਼ਰ ਆ ਰਹੇ ਹਨ। ਔਲਖ ਦੀ ਇਸ ਪੋਸਟ `ਤੇ ਹਜ਼ਾਰਾਂ ਲਾਈਕਸ ਤੇ ਕਮੈਂਟਸ ਹਨ। ਉਨ੍ਹਾਂ ਦੇ ਚਾਹੁਣ ਵਾਲੇ ਔਲਖ ਨੂੰ ਬੱਸ ਇਹੀ ਗੁਜ਼ਾਰਿਸ਼ ਕਰਦੇ ਨਜ਼ਰ ਆ ਰਹੇ ਹਨ ਕਿ ਔਲਖ ਦਾ ਅਗਲਾ ਗਾਣਾ ਕਦੋਂ ਆਵੇਗਾ।


ਔਲਖ ਦੀ ਵੀਡੀਓ ਦੀ ਗੱਲ ਕੀਤੀ ਜਾਏ ਤਾਂ ਉਹ ਟਰੈੱਡਮਿਲ ਤੇ ਐਕਸਰਸਾਈਜ਼ ਕਰਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਖੂਬ ਪਸੀਨਾ ਵਹਾਇਆ। ਚਿਹਰੇ ਤੇ ਅਗਰੈਸਿਵ ਲੁੱਕ ਨਾਲ ਔਲਖ ਬੇਹੱਦ ਖੂਬਸੂਰਤ ਲੱਗ ਰਹੇ ਹਨ। ਦੇਖੋ ਵੀਡੀਓ:









ਦਸਣਯੋਗ ਹੈ ਕਿ ਮਨਕੀਰਤ ਔਲਖ ਨੇ ਆਪਣੇ ਅਗਲੇ ਟਰੈਕ ਦਾ ਐਲਾਨ ਕਰ ਦਿਤਾ ਹੈ। ਪਰ ਫ਼ਿਲਹਾਲ ਇਸ ਦੀ ਰਿਲੀਜ਼ ਡੇਟ ਦਾ ਐਲਾਨ ਨਹੀਂ ਕੀਤਾ ਗਿਆ ਹੈ। ਬੱਸ ਔਲਖ ਨੇ ਇੰਸਟਾਗ੍ਰਾਮ `ਤੇ ਪੋਸਟ ਸ਼ੇਅਰ ਕਰਕੇ ਆਪਣੇ ਫ਼ੈਨਜ਼ ਨੂੰ ਇਸ ਬਾਰੇ ਜਾਣਕਾਰੀ ਦਿਤੀ ਹੈ ਕਿ ਉਹ ਜਲਦ ਹੀ ਆਪਣੇ ਨਵੇਂ ਗੀਤ ਨਾਲ ਧਮਾਲਾਂ ਪਾਉਣ ਲਈ ਬਿਲਕੁਲ ਤਿਆਰ ਹਨ।