Miss Pooja Workout Video: ਮਿਸ ਪੂਜਾ ਕਿਸੇ ਜ਼ਮਾਨੇ 'ਚ ਪੰਜਾਬੀ ਇੰਡਸਟਰੀ ਦੀ ਟੌਪ ਗਾਇਕਾ ਰਹੀ ਹੈ। ਉਸ ਨੇ ਤਕਰੀਬਨ ਇੱਕ ਦਹਾਕੇ ਤੱਕ ਪੰਜਾਬੀ ਮਿਊਜ਼ਿਕ ਇੰਡਸਟਰੀ ;ਤੇ ਰਾਜ ਕੀਤਾ ਸੀ। ਉਸ ਨੇ ਆਪਣੇ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਇੱਕ ਤੋਂ ਵਧ ਕੇ ਇੱਕ ਜ਼ਬਰਦਸਤ ਗਾਣੇ ਦਿੱਤੇ। ਉਸ ਨੇ ਆਪਣੇ ਕਰੀਅਰ ਦੇ ਸਿਖਰ 'ਤੇ ਰੋਮੀ ਟਾਹਲੀ ਨਾਲ ਵਿਆਹ ਕਰਵਾ ਲਿਆ ਅਤੇ ਕੈਨੇਡਾ 'ਚ ਸੈਟਲ ਹੋ ਗਈ।
ਇਹ ਵੀ ਪੜ੍ਹੋ: ਤੁਰਕੀ ਦਾ ਪ੍ਰਸਿੱਧ ਐਕਟਰ ਬੁਰਾਕ ਡੇਨਿਜ਼ ਪਹੁੰਚਿਆ ਭਾਰਤ, ਬਾਲੀਵੁੱਡ ਗੀਤਾਂ 'ਤੇ ਥਿਰਕਦਾ ਆਇਆ ਨਜ਼ਰ
ਇੰਨੀਂ ਦਿਨੀਂ ਮਿਸ ਪੂਜਾ ਭਾਵੇਂ ਪੰਜਾਬੀ ਇੰਡਸਟਰੀ 'ਚ ਜ਼ਿਆਦਾ ਐਕਟਿਵ ਨਹੀਂ ਹੈ, ਪਰ ਉਹ ਸੋਸ਼ਲ ਮੀਡੀਆ 'ਤੇ ਆਪਣੀਆਂ ਪੋਸਟਾਂ ਰਾਹੀਂ ਫੈਨਜ਼ ਦਾ ਮਨੋਰੰਜਨ ਕਰਦੀ ਰਹਿੰਦੀ ਹੈ। ਹਾਲ ਹੀ 'ਚ ਮਿਸ ਪੂਜਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣ ਰਿਹਾ ਹੈ। ਉਸ ਨੇ ਜਿੰਮ ਤੋਂ ਵਰਕਆਊਟ ਕਰਦਿਆਂ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਖੂਬ ਮੇਹਨਤ ਕਰਦੀ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਦੇਖ ਕੇ ਪਤਾ ਲੱਗਦਾ ਹੈ ਕਿ ਮਿਸ ਪੂਜਾ ਫਿੱਟ ਰਹਿਣ ਲਈ ਕਈ ਕਈ ਘੰਟੇ ਜਿੰਮ ;ਚ ਮੇਹਨਤ ਕਰਦੀ ਹੈ। ਦੇਖੋ ਪੂਜਾ ਦਾ ਇਹ ਵੀਡੀਓ:
ਕਾਬਿਲੇਗ਼ੌਰ ਹੈ ਕਿ ਮਿਸ ਪੂਜਾ ਅਕਸਰ ਹੀ ਸੁਰਖੀਆਂ 'ਚ ਬਣੀ ਰਹਿੰਦੀ ਹੈ। ਹਾਲ ਹੀ 'ਚ ਮਿਸ ਪੂਜਾ ਨੇ ਪੰਜਾਬੀ ਇੰਡਸਟਰੀ 'ਚ ਧਮਾਕੇਦਾਰ ਵਾਪਸੀ ਕੀਤੀ ਹੈ। ਉਸ ਦਾ ਸਿੰਗਾ ਨਾਲ ਗਾਣਾ 'ਦਿਲ ਨਹੀਂ ਲੱਗਣਾ' ਰਿਲੀਜ਼ ਹੋਇਆ ਸੀ। ਇਸ ਗੀਤ ਦੀ ਸਫਲਤਾ ਤੋਂ ਬਾਅਦ ਪੂਜਾ ਨੇ ਆਪਣੀ ਐਲਬਮ ਦਾ ਵੀ ਐਲਾਨ ਕੀਤਾ ਸੀ। ਉਸ ਦੀ ਐਲਬਮ 'ਮਰਜਾਣਿਆ' ਦਾ ਟਾਈਟਲ ਟਰੈਕ 'ਮਰਜਾਣਿਆ' ਰਿਲੀਜ਼ ਹੋ ਚੁੱਕਿਆ ਹੈ। ਇਸ ਦੇ ਨਾਲ ਨਾਲ ਇਹ ਵੀ ਦੱਸ ਦਈਏ ਕਿ ਮਿਸ ਪੂਜਾ ਸੋਸ਼ਲ ਮੀਡੀਆ 'ਤੇ ਵੀ ਕਾਫੀ ਜ਼ਿਆਦਾ ਐਕਟਿਵ ਰਹਿੰਦੀ ਹੈ। ਉਹ ਅਕਸਰ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਦੇ ਨਾਲ ਫੈਨਜ਼ ਦਾ ਮਨੋਰੰਜਨ ਕਰਦੀ ਰਹਿੰਦੀ ਹੈ।
ਇਹ ਵੀ ਪੜ੍ਹੋ: ਦਿਲਜੀਤ ਦੋਸਾਂਝ-ਨਿਮਰਤ ਖਹਿਰਾ ਦੇ ਫੈਨਜ਼ ਲਈ ਖੁਸ਼ਖਬਰੀ, ਭਾਰਤ 'ਚ ਰਿਲੀਜ਼ ਹੋਈ ਫਿਲਮ 'ਜੋੜੀ'