Gippy Grewal: 'ਮਿੱਤਰਾਂ ਦਾ ਨਾਂ ਚੱਲਦਾ' ਦਾ ਰੋਮਾਂਟਿਕ ਗਾਣਾ 'ਢੋਲਾ' ਰਾਹਤ ਫਤਿਹ ਅਲੀ ਖਾਨ ਦੀ ਅਵਾਜ਼ 'ਚ ਰਿਲੀਜ਼, ਦੇਖੋ ਗਿੱਪੀ-ਤਾਨੀਆ ਦੀ ਰੋਮਾਂਟਿਕ ਕੈਮਿਸਟਰੀ
Mitran Da Naa Chalda New Song: ਮਿੱਤਰਾਂ ਦਾ ਨਾਂ ਚੱਲਦਾ ਦਾ ਇੱਕ ਹੋਰ ਗਾਣਾ ਰਿਲੀਜ਼ ਹੋ ਗਿਆ ਹੈ। ਇਹ ਗੀਤ ਦਾ ਨਾਂ ਹੈ 'ਢੋਲਾ'। ਇਸ ਗੀਤ ਨੂੰ ਆਪਣੇ ਸੁਰਾਂ ਦੇ ਨਾਲ ਸਜਾਇਆ ਹੈ ਬਾਲੀਵੁੱਡ ਸਿੰਗਰ ਰਾਹਤ ਫਤਿਹ ਅਲੀ ਖਾਨ ਨੇ ।
Mitran Da Naa Chalda New Song Dhola Out Now: ਗਿੱਪੀ ਗਰੇਵਾਲ ਇੰਨੀਂ ਦਿਨੀਂ ਖੂਬ ਲਾਈਮਲਾਈਟ 'ਚ ਬਣੇ ਹੋਏ ਹਨ। ਗਿੱਪੀ ਗਰੇਵਾਲ ਦੀ ਫਿਲਮ 'ਮਿੱਤਰਾਂ ਦਾ ਨਾਂ ਚੱਲਦਾ' ਰਿਲੀਜ਼ ਲਈ ਤਿਆਰ ਹੈ। ਇਸ ਫਿਲਮ 'ਚ ਗਿੱਪੀ ਤੇ ਤਾਨੀਆ ਇਕੱਠੇ ਕੰਮ ਕਰਨ ਜਾ ਰਹੇ ਹਨ। ਇਹ ਫਿਲਮ 8 ਮਾਰਚ ਨੂੰ ਸਿਨੇਮਾਘਰਾਂ 'ਚ ਦਸਤਕ ਦੇਣ ਜਾ ਰਹੀ ਹੈ। ਇਸ ਤੋਂ ਪਹਿਲਾਂ ਹੀ ਫਿਲਮ ਦਾ ਟਰੇਲਰ ਤੇ ਇਸ ਦੇ ਗਾਣੇ ਦਰਸ਼ਕਾਂ ਦਾ ਦਿਲ ਜਿੱਤ ਰਹੇ ਹਨ। ਹੁਣ ਇਸ ਫਿਲਮ ਦਾ ਇੱਕ ਹੋਰ ਨਵਾਂ ਗੀਤ ਰਿਲੀਜ਼ ਹੋ ਗਿਆ ਹੈ।
View this post on Instagram
ਹੁਣ ਮਿੱਤਰਾਂ ਦਾ ਨਾਂ ਚੱਲਦਾ ਦਾ ਇੱਕ ਹੋਰ ਗਾਣਾ ਰਿਲੀਜ਼ ਹੋ ਗਿਆ ਹੈ। ਇਹ ਗੀਤ ਦਾ ਨਾਂ ਹੈ 'ਢੋਲਾ'। ਇਸ ਗੀਤ ਨੂੰ ਆਪਣੇ ਸੁਰਾਂ ਦੇ ਨਾਲ ਸਜਾਇਆ ਹੈ ਬਾਲੀਵੁੱਡ ਸਿੰਗਰ ਰਾਹਤ ਫਤਿਹ ਅਲੀ ਖਾਨ ਨੇ। ਇਸ ਗੀਤ ਨੂੰ ਜੈਮ ਟਿਊਨਜ਼ ਪੰਜਾਬੀ ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਹੈ। ਇਸ ਗੀਤ 'ਚ ਗਿੱਪੀ ਤੇ ਤਾਨੀਆ ਦੀ ਰੋਮਾਂਟਿਕ ਕੈਮਿਸਟਰੀ ਦੇਖਣ ਨੂੰ ਮਿਲ ਰਹੀ ਹੈ। ਗਿੱਪੀ ਇਸ ਗਾਣੇ ਵਿੱਚ ਤਾਨੀਆ ਦੇ ਖਿਆਲਾਂ 'ਚ ਗੁਆਚੇ ਨਜ਼ਰ ਆਉਂਦੇ ਹਨ। ਇਹ ਗਾਣਾ ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ। ਦੇਖੋ ਪੂਰਾ ਗੀਤ:
ਕਾਬਿਲੇਗ਼ੌਰ ਹੈ ਕਿ 'ਮਿੱਤਰਾਂ ਦਾ ਨਾਂ ਚੱਲਦਾ' ਫਿਲਮ 8 ਮਾਰਚ 2023 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ ਬੇਹੱਦ ਸੰਵੇਦਨਸ਼ੀਲ ਸਮਾਜਕ ਮੁੱਦੇ ਨੂੰ ਪੇਸ਼ ਕੀਤਾ ਗਿਆ ਹੈ। ਇਸ ਫਿਲਮ ਦੀ ਕਹਾਣੀ 4 ਕੁੜੀਆਂ ਦੇ ਆਲੇ ਦੁਆਲੇ ਘੁੰਮਦੀ ਹੈ, ਜੋ ਦੂਰ ਦੂਰ ਤੋਂ ਆਪੋ ਆਪਣੇ ਘਰ ਛੱਡ ਕੇ ਬਾਹਰ ਨੌਕਰੀ ਕਰਨ ਲਈ ਆਈਆਂ ਹਨ, ਪਰ ਇੱਥੇ ਮਰਦ ਪ੍ਰਧਾਨ ਸਮਾਜ ਵਿੱਚ ਉਨ੍ਹਾਂ ਨੂੰ ਆਪਣੀ ਜਗ੍ਹਾ ਬਣਾਉਣ ਲਈ ਕਿਸ ਤਰ੍ਹਾਂ ਦਾ ਸੰਘਰਸ਼ ਕਰਨਾ ਪੈਂਦਾ ਹੈ ਅਤੇ ਇਸ ਦਾ ਕੀ ਨਤੀਜਾ ਨਿਕਲਦਾ ਹੈ। ਇਹ ਫਿਲਮ ਦੇਖਣ ਤੋਂ ਬਾਅਦ ਹੀ ਪਤਾ ਲੱਗੇਗਾ।
ਇਹ ਵੀ ਪੜ੍ਹੋ: ਦਿਲਜੀਤ ਦੋਸਾਂਝ ਦੀ ਪੁਰਾਣੀ ਵੀਡੀਓ ਹੋ ਰਹੀ ਵਾਇਰਲ, ਫੈਨਜ਼ ਨੂੰ ਛੂਹ ਗਿਆ ਐਕਟਰ ਦਾ ਸਾਦਗੀ ਭਰਿਆ ਸੁਭਾਅ