![ABP Premium](https://cdn.abplive.com/imagebank/Premium-ad-Icon.png)
Moh Film: `ਮੋਹ` ਫ਼ਿਲਮ ਦੀ ਘੱਟ ਕਮਾਈ ਤੋਂ ਦੁਖੀ ਜਗਦੀਪ ਸਿੱਧੂ, ਫ਼ਿਲਮ ਇੰਡਸਟਰੀ ਛੱਡਣ ਦਾ ਲਿਆ ਫ਼ੈਸਲਾ?
Jagdeep Sidhu Upset Over Moh Collection: 16 ਸਤੰਬਰ ਨੂੰ ਪੰਜਾਬੀ ਫ਼ਿਲਮ ‘ਮੋਹ’ ਸਿਨੇਮਾਘਰਾਂ ’ਚ ਰਿਲੀਜ਼ ਹੋਈ। ਇਸ ਫ਼ਿਲਮ ’ਚ ਸਰਗੁਣ ਮਹਿਤਾ ਤੇ ਗਿਤਾਜ਼ ਬਿੰਦਰਖੀਆ ਮੁੱਖ ਭੂਮਿਕਾ ’ਚ ਹਨ। ਫ਼ਿਲਮ ਨੂੰ ਜਗਦੀਪ ਸਿੱਧੂ ਨੇ ਡਾਇਰੈਕਟ ਕੀਤਾ
![Moh Film: `ਮੋਹ` ਫ਼ਿਲਮ ਦੀ ਘੱਟ ਕਮਾਈ ਤੋਂ ਦੁਖੀ ਜਗਦੀਪ ਸਿੱਧੂ, ਫ਼ਿਲਮ ਇੰਡਸਟਰੀ ਛੱਡਣ ਦਾ ਲਿਆ ਫ਼ੈਸਲਾ? moh punjabi movie film director jagdeep sidhu upset over moh collection says it s time to leave the industry Moh Film: `ਮੋਹ` ਫ਼ਿਲਮ ਦੀ ਘੱਟ ਕਮਾਈ ਤੋਂ ਦੁਖੀ ਜਗਦੀਪ ਸਿੱਧੂ, ਫ਼ਿਲਮ ਇੰਡਸਟਰੀ ਛੱਡਣ ਦਾ ਲਿਆ ਫ਼ੈਸਲਾ?](https://feeds.abplive.com/onecms/images/uploaded-images/2022/09/20/3a9971035d1a75cef7f07194e891561f1663665927512469_original.jpg?impolicy=abp_cdn&imwidth=1200&height=675)
Moh Punjabi Movie: 16 ਸਤੰਬਰ ਨੂੰ ਪੰਜਾਬੀ ਫ਼ਿਲਮ ‘ਮੋਹ’ ਸਿਨੇਮਾਘਰਾਂ ’ਚ ਰਿਲੀਜ਼ ਹੋਈ। ਇਸ ਫ਼ਿਲਮ ’ਚ ਸਰਗੁਣ ਮਹਿਤਾ ਤੇ ਗਿਤਾਜ਼ ਬਿੰਦਰਖੀਆ ਮੁੱਖ ਭੂਮਿਕਾ ’ਚ ਹਨ। ਫ਼ਿਲਮ ਨੂੰ ਜਗਦੀਪ ਸਿੱਧੂ ਨੇ ਡਾਇਰੈਕਟ ਕੀਤਾ ਹੈ। ਹਾਲਾਂਕਿ ਜਗਦੀਪ ਸਿੱਧੂ ਫ਼ਿਲਮ ਦੀ ਬਾਕਸ ਆਫਿਸ ਕਲੈਕਸ਼ਨ ਦੇਖ ਕੇ ਬੇਹੱਦ ਦੁਖੀ ਹਨ। ਆਪਣਾ ਦੁੱਖ ਉਨ੍ਹਾਂ ਨੇ ਆਪਣੇ ਚਾਹੁਣ ਵਾਲਿਆਂ ਨਾਲ ਇਕ ਪੋਸਟ ਰਾਹੀਂ ਸਾਂਝਾ ਕੀਤਾ ਹੈ।
ਪੋਸਟ ’ਚ ਜਗਦੀਪ ਲਿਖਦੇ ਹਨ, ‘‘ਵਧੀਆ ਤੋਂ ਵਧੀਆ ਰੀਵਿਊਜ਼, ਸੁਨੇਹੇ, ਸਟੋਰੀ ਟੈਗ, ਮੇਰੀ ਅੱਜ ਤੱਕ ਦੀ ਸਭ ਤੋਂ ਵਧੀਆ ਫ਼ਿਲਮ ਦੱਸਿਆ ਜਾ ਰਿਹਾ ਹੈ ‘ਮੋਹ’ ਨੂੰ। ਪੰਜਾਬੀ ਸਿਨੇਮਾ ਲਈ ਮਾਣ ਵਾਲੀ ਗੱਲ ਕਿਹਾ ਜਾ ਰਿਹਾ ਹੈ ਪਰ ਸੱਚ ਦੱਸਾਂ ਤਾਂ ਬਾਕਸ ਆਫਿਸ ਕਲੈਕਸ਼ਨ ਠੀਕ ਨਹੀਂ ਹੈ ਤੇ ਮੈਨੂੰ ਲੱਗਾ ਤੁਹਾਨੂੰ ਮੈਸਿਜ ਲਿਖਣਾ ਜ਼ਿਆਦਾ ਠੀਕ ਹੈ, ਪ੍ਰੋਡਿਊਸਰਾਂ ਨੂੰ ਹਮਦਰਦੀ ਦੇ ਮੈਸਿਜ ਲਿਖਣ ਨਾਲੋਂ।’’
ਜਗਦੀਪ ਨੇ ਅੱਗੇ ਲਿਖਿਆ, ‘‘ਇਹੋ ਜਿਹੀਆਂ ਫ਼ਿਲਮਾਂ ਬਣਾਉਣ ਦਾ ਕੀ ਫਾਇਦਾ, ਜਦੋਂ ਤੁਸੀਂ ਸੁਪੋਰਟ ਹੀ ਨਹੀਂ ਕਰਨਾ, ਕਿਉਂ ਮੈਂ ਕਿਸੇ ਪ੍ਰੋਡਿਊਸਰ ਦਾ ਪੈਸਾ ਖ਼ਰਾਬ ਕਰਾਂ। ਮੈਨੂੰ ਨਹੀਂ ਸਮਝ ਆਉਂਦੇ ਇਹ ਕਮਾਲ, ਕਮਾਲ, ਕਮਾਲ ਵਾਲੇ ਮੈਸਿਜ, ਜੇ ਮੇਰੇ ਪ੍ਰੋਡਿਊਸਰ ਸੁਰੱਖਿਅਤ ਨਹੀਂ ਹਨ। ਜੇ ਇਹ ਫ਼ਿਲਮ ਨੂੰ ਤੁਸੀਂ ਨਹੀਂ ਅਪਣਾਉਂਦੇ ਤਾਂ ਯੂ. ਕੇ., ਸਬਸਿਡੀ, ਚੁਟਕਲੇ ਵਾਲੀਆਂ ਹੀ ਫ਼ਿਲਮਾਂ ਕਰਾਂਗਾ ਮੈਂ। ਜਿਸ ’ਚ ਮੇਰੇ ਪ੍ਰੋਡਿਊਸਰ ਸੁਰੱਖਿਅਤ ਹੋਣ। ਚੰਗਾ ਕੰਮ ਕਰਨ ਲਈ ਕੋਈ ਹੋਰ ਇੰਡਸਟਰੀ ਦੇਖਾਂਗੇ ਪਰ ਇਥੇ ਢੰਗ ਦੀ ਫ਼ਿਲਮ ਬਣਾਉਣ ਦੀ ਗਲਤੀ ਨਹੀਂ ਕਰਦਾ। ਜਿਨ੍ਹਾਂ ਨੇ ‘ਮੋਹ’ ਦੇਖੀ, ਉਨ੍ਹਾਂ ਦਾ ਸ਼ੁਕਰੀਆ।’’
ਜਗਦੀਪ ਦੀ ਇਸ ਪੋਸਟ ਤੋਂ ਸਾਫ ਹੈ ਕਿ ‘ਮੋਹ’ ਨੂੰ ਘੱਟ ਦਰਸ਼ਕ ਮਿਲਣ ਕਾਰਨ ਉਨ੍ਹਾਂ ਨੂੰ ਦੁੱਖ ਪਹੁੰਚਿਆ ਹੈ। ਉਨ੍ਹਾਂ ਪੋਸਟ ਰਾਹੀਂ ਇਹ ਵੀ ਹਿੰਟ ਦਿੱਤਾ ਹੈ ਕਿ ਉਹ ਪੰਜਾਬੀ ਫ਼ਿਲਮ ਇੰਡਸਟਰੀ ਜਾਂ ਤਾਂ ਛੱਡ ਦੇਣਗੇ ਤੇ ਕਿਸੇ ਹੋਰ ਇੰਡਸਟਰੀ ਵੱਲ ਰੁਖ਼ ਕਰ ਲੈਣਗੇ, ਨਹੀਂ ਤਾਂ ਕੋਈ ਢੰਗ ਦੀ ਫ਼ਿਲਮ ਬਣਾਉਣ ਦੀ ਗਲਤੀ ਨਹੀਂ ਕਰਨਗੇ।
ਕਾਬਿਲੇਗ਼ੌਰ ਹੈ ਕਿ ਮੋਹ ਫ਼ਿਲਮ 16 ਸਤੰਬਰ ਨੂੰ ਸਿਨੇਮਾਘਰਾਂ `ਚ ਰਿਲੀਜ਼ ਹੋਈ ਸੀ। ਇਸ ਫ਼ਿਲਮ `ਚ ਸਰਗੁਣ ਮਹਿਤਾ ਤੇ ਗੀਤਾਜ਼ ਬਿੰਦਰੱਖੀਆ ਨਜ਼ਰ ਆ ਰਹੇ ਹਨ। ਫ਼ਿਲਮ ਇੱਕ ਦੁਖਾਂਤ ਹੈ। ਇੱਕ ਉਲਝੀ ਹੋਈ ਪ੍ਰੇਮ ਕਹਾਣੀ। ਇਸ ਫ਼ਿਲਮ ਨੂੰ ਜਗਦੀਪ ਸਿੱਧੂ ਨੇ ਡਾਇਰੈਕਟ ਕੀਤਾ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)