200 ਕਰੋੜ ਦੇ ਮਨੀ ਲਾਂਡਰਿੰਗ ਮਾਮਲੇ 'ਚ Jacqueline Fernandez ਨੂੰ ਮਿਲੇਗੀ ਜ਼ਮਾਨਤ? ਅਦਾਲਤ ਅੱਜ ਸੁਣਾਏਗੀ ਫੈਸਲਾ
Jacqueline Fernandez Money Laundering Case: ਸੁਕੇਸ਼ ਚੰਦਰਸ਼ੇਖਰ 200 ਕਰੋੜ ਦੇ ਮਨੀ ਲਾਂਡਰਿੰਗ ਮਾਮਲੇ 'ਚ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ।
Jacqueline Fernandez Money Laundering Case: ਸੁਕੇਸ਼ ਚੰਦਰਸ਼ੇਖਰ 200 ਕਰੋੜ ਦੇ ਮਨੀ ਲਾਂਡਰਿੰਗ ਮਾਮਲੇ 'ਚ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਇਸ ਮਾਮਲੇ 'ਚ ਅਭਿਨੇਤਰੀ ਦੀ ਜ਼ਮਾਨਤ 'ਤੇ ਦਿੱਲੀ ਕੋਰਟ ਸ਼ੁੱਕਰਵਾਰ ਯਾਨੀ ਅੱਜ ਆਪਣਾ ਫੈਸਲਾ ਸੁਣਾਏਗੀ। ਇਸ ਮਾਮਲੇ 'ਤੇ ਵੀਰਵਾਰ ਨੂੰ ਦਿੱਲੀ ਦੀ ਅਦਾਲਤ 'ਚ ਸੁਣਵਾਈ ਵੀ ਹੋਈ। ਜੈਕਲੀਨ ਵੀ ਕੋਰਟ ਪਹੁੰਚੀ। ਇਸ ਦੌਰਾਨ ਅਦਾਲਤ ਨੇ ਸਾਰੀਆਂ ਦਲੀਲਾਂ ਸੁਣਨ ਤੋਂ ਬਾਅਦ 11 ਨਵੰਬਰ ਨੂੰ ਕੇਸ ਦਾ ਫੈਸਲਾ ਸੁਣਾਉਣ ਦਾ ਫੈਸਲਾ ਕੀਤਾ ਸੀ।
ਅਦਾਲਤ ਨੇ ਪੁੱਛਿਆ ਕਿ ਅਭਿਨੇਤਰੀ ਨੂੰ ਗ੍ਰਿਫਤਾਰ ਕਿਉਂ ਨਹੀਂ ਕੀਤਾ ਗਿਆ?
ਦੱਸ ਦੇਈਏ ਕਿ ਵੀਰਵਾਰ ਨੂੰ ਹੋਈ ਸੁਣਵਾਈ ਦੌਰਾਨ ਦਿੱਲੀ ਕੋਰਟ ਨੇ ਈਡੀ ਨੂੰ ਸਵਾਲ ਕੀਤਾ ਸੀ ਕਿ 200 ਕਰੋੜ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਲੁਕਆਊਟ ਨੋਟਿਸ ਜਾਰੀ ਹੋਣ ਤੋਂ ਬਾਅਦ ਵੀ ਅਦਾਕਾਰਾ ਨੂੰ ਗ੍ਰਿਫਤਾਰ ਕਿਉਂ ਨਹੀਂ ਕੀਤਾ ਗਿਆ। ਦੂਜੇ ਪਾਸੇ ਵਿਸ਼ੇਸ਼ ਜੱਜ ਸ਼ੈਲੇਂਦਰ ਮਲਿਕ ਨੇ ਈਡੀ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜੈਕਲੀਨ ਦੀ ਜ਼ਮਾਨਤ 'ਤੇ ਫੈਸਲਾ ਸ਼ੁੱਕਰਵਾਰ ਤੱਕ ਸੁਰੱਖਿਅਤ ਰੱਖ ਲਿਆ ਸੀ। ਇਸ ਮਾਮਲੇ ਵਿੱਚ ਬੈੱਲ ਲਈ ਜੈਕਲੀਨ ਦੀ ਤਰਫੋਂ ਇਹ ਦਲੀਲ ਦਿੱਤੀ ਗਈ ਹੈ ਕਿ ਜੇਕਰ ਜਾਂਚ ਪੂਰੀ ਹੋ ਚੁੱਕੀ ਹੈ ਤਾਂ ਹਿਰਾਸਤ ਦੀ ਕੋਈ ਲੋੜ ਨਹੀਂ ਹੈ ਅਤੇ ਚਾਰਜਸ਼ੀਟ ਵੀ ਦਾਇਰ ਹੋ ਚੁੱਕੀ ਹੈ। ਦੱਸ ਦੇਈਏ ਕਿ ਜੈਕਲੀਨ ਨੂੰ 26 ਸਤੰਬਰ ਨੂੰ 50 ਹਜ਼ਾਰ ਦੇ ਨਿੱਜੀ ਮੁਚੱਲਕੇ 'ਤੇ ਅੰਤਰਿਮ ਜ਼ਮਾਨਤ ਦਿੱਤੀ ਗਈ ਸੀ।
200 cr money laundering case: Delhi Court reserves order on bail plea of Bollywood actor Jacqueline Fernandez
— ANI Digital (@ani_digital) November 10, 2022
Read @ANI Story | https://t.co/cCVmpw5AfQ#JacquelineFernandez #BailPlea #MoneyLaundering pic.twitter.com/rnkmAMmdaM
200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ 'ਚ ਦੋਸ਼ੀ ਸੁਕੇਸ਼ ਚੰਦਰਸ਼ੇਖਰ ਇਸ ਸਮੇਂ ਜੇਲ 'ਚ ਬੰਦ ਹੈ। ਸੁਕੇਸ਼ 'ਤੇ ਦੋਸ਼ ਹੈ ਕਿ ਉਸ ਨੇ ਪ੍ਰਭਾਵਸ਼ਾਲੀ ਲੋਕਾਂ ਸਮੇਤ ਕਈ ਲੋਕਾਂ ਨਾਲ ਠੱਗੀ ਮਾਰੀ ਹੈ। 17 ਅਗਸਤ ਨੂੰ ਈਡੀ ਨੇ ਚਾਰਜਸ਼ੀਟ ਦਾਖ਼ਲ ਕੀਤੀ ਸੀ, ਜਿਸ ਵਿੱਚ ਜੈਕਲੀਨ ਨੂੰ 200 ਕਰੋੜ ਦੀ ਵਸੂਲੀ ਮਾਮਲੇ ਵਿੱਚ ਵੀ ਦੋਸ਼ੀ ਪਾਇਆ ਗਿਆ ਸੀ। ਇਸ ਵਿੱਚ ਕਈ ਗਵਾਹਾਂ ਅਤੇ ਸਬੂਤਾਂ ਨੂੰ ਆਧਾਰ ਬਣਾਇਆ ਗਿਆ। ਇਸ ਤੋਂ ਬਾਅਦ ਅਦਾਲਤ ਨੇ ਉਸ ਨੂੰ ਸੰਮਨ ਜਾਰੀ ਕੀਤਾ ਸੀ। ਜੈਕਲੀਨ ਦੇ ਵਕੀਲ ਨੇ ਮਨੀ ਲਾਂਡਰਿੰਗ ਮਾਮਲੇ 'ਚ ਦੋਸ਼ੀ ਬਣਾਏ ਜਾਣ ਤੋਂ ਬਾਅਦ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :