ਪੜਚੋਲ ਕਰੋ

Money Laundering Case: ਜੈਕਲੀਨ ਫਰਨਾਂਡੀਜ਼ ਨੂੰ ਵੱਡੀ ਰਾਹਤ, ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ

Jacqueline Fernandez: ਜੈਕਲੀਨ ਫਰਨਾਂਡੀਜ਼ 'ਤੇ ਦੋਸ਼ ਹੈ ਕਿ ਉਸ ਨੇ ਸੁਕੇਸ਼ ਚੰਦਰਸ਼ੇਖਰ ਤੋਂ ਕਰੋੜਾਂ ਰੁਪਏ ਦੇ ਤੋਹਫੇ ਲੈ ਕੇ ਕਾਲੇ ਧਨ ਨੂੰ ਸਫੇਦ ਕਰਨ 'ਚ ਮਦਦ ਕੀਤੀ ਸੀ।

Jacqueline Fernandez Money Laundering Case: ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਵੱਡੀ ਰਾਹਤ ਮਿਲੀ ਹੈ। ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਜੈਕਲੀਨ ਫਰਨਾਂਡੀਜ਼ ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਅਦਾਕਾਰਾ ਨੇ ਪ੍ਰੈੱਸ ਕਾਨਫਰੰਸ 'ਚ ਸ਼ਾਮਲ ਹੋਣ ਲਈ ਦੁਬਈ ਜਾਣ ਲਈ ਪਟੀਸ਼ਨ ਦਾਇਰ ਕੀਤੀ ਸੀ। ਜੈਕਲੀਨ ਫਰਨਾਂਡੀਜ਼ 'ਤੇ ਦੋਸ਼ ਹੈ ਕਿ ਉਸ ਨੇ ਸੁਕੇਸ਼ ਚੰਦਰਸ਼ੇਖਰ ਤੋਂ ਕਰੋੜਾਂ ਰੁਪਏ ਦੇ ਤੋਹਫੇ ਲੈ ਕੇ ਕਾਲੇ ਧਨ ਨੂੰ ਸਫੇਦ ਕਰਨ 'ਚ ਮਦਦ ਕੀਤੀ ਸੀ।

ਦੱਸ ਦਈਏ ਕਿ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ 200 ਕਰੋੜ ਦੇ ਮਨੀ ਲਾਂਡਰਿੰਗ ਮਾਮਲੇ ਦੀ ਦੋਸ਼ੀ ਜੈਕਲੀਨ ਫਰਨਾਂਡੀਜ਼ ਨੂੰ ਦੁਬਈ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਅਭਿਨੇਤਰੀ ਨੇ 27 ਜਨਵਰੀ ਤੋਂ 30 ਜਨਵਰੀ ਦਰਮਿਆਨ ਦੁਬਈ ਜਾਣ ਲਈ ਨਵੀਂ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਅਭਿਨੇਤਰੀ ਨੂੰ ਪੈਪਸੀਕੋ ਇੰਡੀਆ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਦੁਬਈ ਜਾਣਾ ਹੈ।

ਜੈਕਲੀਨ ਨੂੰ ਇੱਕ ਸਟਾਰ ਪਰਫਾਰਮਰ ਦੇ ਰੂਪ ਵਿੱਚ ਕੰਸਰਟ ਵਿੱਚ ਕੀਤਾ ਗਿਆ ਹੈ ਇਨਵਾਈਟ
ਅਦਾਕਾਰਾ ਨੇ ਦਿੱਲੀ ਦੀ ਅਦਾਲਤ ਵਿੱਚ ਦਾਇਰ ਆਪਣੀ ਅਰਜ਼ੀ ਵਿੱਚ ਕਿਹਾ ਸੀ ਕਿ ਉਸ ਨੂੰ ਦੁਬਈ ਵਿੱਚ ਪੈਪਸੀਕੋ ਇੰਡੀਆ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਹੈ। ਉਸ ਨੂੰ 29 ਜਨਵਰੀ ਦਿਨ ਐਤਵਾਰ ਨੂੰ ਹੋਣ ਵਾਲੇ ਸਮਾਰੋਹ ਵਿੱਚ ਸਟਾਰ ਪਰਫਾਰਮਰ ਵਜੋਂ ਬੁਲਾਇਆ ਗਿਆ ਹੈ।

ਇਸ ਮਾਮਲੇ 'ਚ ਜੈਕਲੀਨ ਨੂੰ ਮਿਲੀ ਜ਼ਮਾਨਤ
ਦੱਸ ਦਈਏ ਕਿ ਫਰਨਾਂਡੀਜ਼ 200 ਕਰੋੜ ਰੁਪਏ ਦੇ ਸੁਕੇਸ਼ ਚੰਦਰਸ਼ੇਖਰ ਮਨੀ ਲਾਂਡਰਿੰਗ ਮਾਮਲੇ 'ਚ ਦੋਸ਼ੀਆਂ 'ਚੋਂ ਇਕ ਹੈ। ਉਸ ਨੂੰ 15 ਨਵੰਬਰ 2022 ਨੂੰ ਇਸ ਕੇਸ ਵਿੱਚ ਜ਼ਮਾਨਤ ਦਿੱਤੀ ਗਈ ਸੀ। ਫਰਨਾਂਡੀਜ਼ ਨੂੰ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਸੀ।

15 ਫਰਵਰੀ ਨੂੰ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ
200 ਕਰੋੜ ਦੇ ਸੁਕੇਸ਼ ਚੰਦਰਸ਼ੇਖਰ ਮਾਮਲੇ ਦੀ ਸੁਣਵਾਈ ਪਟਿਆਲਾ ਹਾਊਸ ਕੋਰਟ ਨੇ 23 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ। ਕੇਸ ਵਿਚ ਦੋਸ਼ਾਂ 'ਤੇ ਅਦਾਲਤ ਵਿਚ ਬਹਿਸ ਹੋਣੀ ਸੀ। ਹਾਲਾਂਕਿ ਅਦਾਲਤ ਨੇ ਮਾਮਲੇ ਦੀ ਸੁਣਵਾਈ 15 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਜੈਕਲੀਨ ਨੂੰ ਵਿਅਕਤੀਗਤ ਤੌਰ 'ਤੇ ਪੇਸ਼ ਹੋਣ ਤੋਂ ਛੋਟ ਦਿੱਤੀ ਸੀ।

ਜੈਕਲੀਨ ਨੇ ਸੁਕੇਸ਼ 'ਤੇ ਕਰੀਅਰ ਬਰਬਾਦ ਕਰਨ ਦਾ ਲਗਾਇਆ ਦੋਸ਼
ਜੈਕਲੀਨ 18 ਜਨਵਰੀ ਨੂੰ ਅਦਾਲਤ 'ਚ ਪੇਸ਼ ਹੋਈ ਸੀ। ਇਸ ਦੌਰਾਨ ਉਸ ਨੇ ਸੁਕੇਸ਼ 'ਤੇ 200 ਕਰੋੜ ਦੀ ਮਨੀ ਲਾਂਡਰਿੰਗ ਦੇ ਗੰਭੀਰ ਦੋਸ਼ ਲਾਏ ਸਨ। ਅਦਾਕਾਰਾ ਨੇ ਆਪਣੇ ਬਿਆਨ ਵਿੱਚ ਕਿਹਾ ਸੀ ਕਿ ਸੁਕੇਸ਼ ਨੇ ਉਸ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਅਤੇ ਉਸ ਦੀ ਜ਼ਿੰਦਗੀ ਨੂੰ ਨਰਕ ਬਣਾ ਦਿੱਤਾ ਅਤੇ ਉਸ ਦਾ ਕਰੀਅਰ ਵੀ ਬਰਬਾਦ ਕਰ ਦਿੱਤਾ। ਮੀਡੀਆ ਰਿਪੋਰਟਾਂ ਦੇ ਅਨੁਸਾਰ, ਜੈਕਲੀਨ ਨੇ ਦਾਅਵਾ ਕੀਤਾ ਸੀ ਕਿ ਸੁਕੇਸ਼ ਨੇ ਖੁਦ ਨੂੰ 'ਸਨ ਟੀਵੀ'  ਦੇ ਮਾਲਕ ਵਜੋਂ ਪੇਸ਼ ਕੀਤਾ ਸੀ ਅਤੇ ਇਹ ਵੀ ਕਿਹਾ ਸੀ ਕਿ ਉਹ ਤਾਮਿਲਨਾਡੂ ਦੀ ਮਰਹੂਮ ਸੀਐਮ ਜੈਲਲਿਤਾ ਦਾ ਰਿਸ਼ਤੇਦਾਰ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?

ਇੰਨੀ ਵਾਰ ਹੋਈ ਸੀ ਮਨਮੋਹਨ ਸਿੰਘ ਦੀ ਬਾਈਪਾਸ ਸਰਜਰੀ, ਜਾਣੋ ਕਿੰਨੀ ਖਤਰਨਾਕ ਹੁੰਦੀ ਆਹ ਬਿਮਾਰੀ

ਡੱਲੇਵਾਲ ਦੀ ਹਾਲਤ ਨਾਜ਼ੁਕ, ਪਾਣੀ ਪੀਣਾ ਵੀ ਛੱਡਿਆ, ਮਰਨ ਵਰਤ ਨੂੰ ਹੋਏ 32 ਦਿਨ, ਅੱਜ ਪੰਜਾਬ ਬੰਦ ਨੂੰ ਲੈਕੇ ਹੋਵੇਗੀ ਮੀਟਿੰਗ

ਪੰਜਾਬ ਬੰਦ ਨੂੰ ਲੈਕੇ ਜ਼ਰੂਰੀ ਅਪਡੇਟ, ਰੇਲਾਂ-ਬੱਸਾਂ ਵੀ ਰੋਕਣਗੇ ਕਿਸਾਨ, ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ

ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਇੰਨੀ ਵਾਰ ਹੋਈ ਸੀ ਮਨਮੋਹਨ ਸਿੰਘ ਦੀ ਬਾਈਪਾਸ ਸਰਜਰੀ, ਜਾਣੋ ਕਿੰਨੀ ਖਤਰਨਾਕ ਹੁੰਦੀ ਆਹ ਬਿਮਾਰੀ
ਇੰਨੀ ਵਾਰ ਹੋਈ ਸੀ ਮਨਮੋਹਨ ਸਿੰਘ ਦੀ ਬਾਈਪਾਸ ਸਰਜਰੀ, ਜਾਣੋ ਕਿੰਨੀ ਖਤਰਨਾਕ ਹੁੰਦੀ ਆਹ ਬਿਮਾਰੀ
ਡੱਲੇਵਾਲ ਦੀ ਹਾਲਤ ਨਾਜ਼ੁਕ, ਪਾਣੀ ਪੀਣਾ ਵੀ ਛੱਡਿਆ, ਮਰਨ ਵਰਤ ਨੂੰ ਹੋਏ 32 ਦਿਨ, ਅੱਜ ਪੰਜਾਬ ਬੰਦ ਨੂੰ ਲੈਕੇ ਹੋਵੇਗੀ ਮੀਟਿੰਗ
ਡੱਲੇਵਾਲ ਦੀ ਹਾਲਤ ਨਾਜ਼ੁਕ, ਪਾਣੀ ਪੀਣਾ ਵੀ ਛੱਡਿਆ, ਮਰਨ ਵਰਤ ਨੂੰ ਹੋਏ 32 ਦਿਨ, ਅੱਜ ਪੰਜਾਬ ਬੰਦ ਨੂੰ ਲੈਕੇ ਹੋਵੇਗੀ ਮੀਟਿੰਗ
ਪੰਜਾਬ ਬੰਦ ਨੂੰ ਲੈਕੇ ਜ਼ਰੂਰੀ ਅਪਡੇਟ, ਰੇਲਾਂ-ਬੱਸਾਂ ਵੀ ਰੋਕਣਗੇ ਕਿਸਾਨ, ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ
ਪੰਜਾਬ ਬੰਦ ਨੂੰ ਲੈਕੇ ਜ਼ਰੂਰੀ ਅਪਡੇਟ, ਰੇਲਾਂ-ਬੱਸਾਂ ਵੀ ਰੋਕਣਗੇ ਕਿਸਾਨ, ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ
ਪੰਜਾਬ 'ਚ ਮੀਂਹ ਅਤੇ ਤੂਫਾਨ ਦਾ ਅਲਰਟ, 2 ਜਨਵਰੀ ਤੱਕ ਪਵੇਗੀ ਸ਼ੀਤ ਲਹਿਰ, ਚੱਲਣਗੀਆਂ ਤੇਜ਼ ਹਵਾਵਾਂ, ਜਾਣੋ ਮੌਸਮ ਦਾ ਹਾਲ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 27-12-2024

ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, 92 ਦੀ ਉਮਰ 'ਚ ਲਏ ਆਖਰੀ ਸਾਹ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ

Embed widget