Gurinder Dimpy Death: ਗੁਰਿੰਦਰ ਡਿੰਪੀ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ । ਉਨ੍ਹਾਂ ਦਾ ਭੋਗ ਅਤੇ ਅੰਤਿਮ ਅਰਦਾਸ ਪਟਿਆਲਾ ਵਿਖੇ 13 ਨਵੰਬਰ ਨੂੰ ਪਵੇਗਾ। ਇਸ ਬਾਰੇ ਬਿੰਨੂ ਢਿੱਲੋਂ ਨੇ ਜਾਣਕਾਰੀ ਸਾਂਝੀ ਕੀਤੀ ਹੈ। ਬਿੰਨੂ ਢਿੱਲੋਂ ਨੇ ਇਸ ਬਾਰੇ ਇੱਕ ਕਾਰਡ ਸਾਂਝਾ ਕਰਦੇ ਹੋਏ ਗੁਰਿੰਦਰ ਡਿੰਪੀ ਦੇ ਭੋਗ ਬਾਰੇ ਦੱਸਿਆ ਹੈ। ਇਸ ਕਾਰਡ ‘ਚ ਦੱਸਿਆ ਗਿਆ ਹੈ ਕਿ ਗੁਰਿੰਦਰ ਡਿੰਪੀ ਦਾ ਭੋਗ ਅਤੇ ਅੰਤਿਮ ਅਰਦਾਸ 13  ਨਵੰਬਰ, ਦਿਨ ਐਤਵਾਰ ਨੂੰ ਪਟਿਆਲਾ ਵਿਖੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ, ਅਰਬਨ ਅਸਟੇਟ, ਫੇਸ 3 ‘ਚ ਦੁਪਹਿਰ ਇੱਕ ਤੋਂ 2 ਵਜੇ ਤੱਕ ਪਾਇਆ ਜਾਵੇਗਾ। ਦੱਸ ਦਈਏ ਕਿ ਬੀਤੇ ਦਿਨੀਂ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਲੇਖਕ ਅਤੇ ਨਿਰਦੇਸ਼ਕ ਗੁਰਿੰਦਰ ਡਿੰਪੀ ਦਾ ਦਿਹਾਂਤ ਹੋ ਗਿਆ ਸੀ।









ਉਨ੍ਹਾਂ ਨੇ ਮਹਿਜ਼ 47 ਸਾਲ ਦੀ ਉਮਰ ‘ਚ ਇਸ ਸੰਸਾਰ ਨੂੰ ਅਲਵਿਦਾ ਆਖ ਦਿੱਤਾ ਹੈ। ਉਨ੍ਹਾਂ ਨੇ ਕਈ ਫ਼ਿਲਮਾਂ ਲਿਖੀਆਂ ਸਨ ਅਤੇ ਮਰਹੂਮ ਸਿੱਧੂ ਮੂਸੇਵਾਲਾ ਦੀ ਫ਼ਿਲਮ ‘ਮੂਸਾ ਜੱਟ’ ਵੀ ਉਨ੍ਹਾਂ ਦੇ ਵੱਲੋਂ ਹੀ ਲਿਖੀ ਗਈ ਸੀ। ਇਸ ਤੋਂ ਇਲਾਵਾ ਉਹ ਹੋਰ ਕਈ ਫ਼ਿਲਮਾਂ ਦਾ ਹਿੱਸਾ ਵੀ ਰਹੇ ਸਨ। ਊੜਾ ਐੜਾ, ਜ਼ਖਮੀ, ਵਧਾਈਆਂ ਜੀ ਵਧਾਈਆਂ ਸਣੇ ਕਈ ਫ਼ਿਲਮਾਂ ਦੇ ਲਈ ਉਨ੍ਹਾਂ ਨੇ ਕੰਮ ਕੀਤਾ ਸੀ।






ਉਨ੍ਹਾਂ ਨੇ ਕਈ ਫ਼ਿਲਮਾਂ ਦਾ ਨਿਰਦੇਸ਼ਨ ਵੀ ਕੀਤਾ ਸੀ । ਉਨ੍ਹਾਂ ਦੇ ਦਿਹਾਂਤ ਤੋਂ ਬਾਅਦ ਪੰਜਾਬੀ ਇੰਡਸਟਰੀ ‘ਚ ਸੋਗ ਦੀ ਲਹਿਰ ਹੈ। ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਉਨ੍ਹਾਂ ਦੇ ਦਿਹਾਂਤ ‘ਤੇ ਦੁੱਖ ਜਤਾਇਆ ਹੈ।