ਪੜਚੋਲ ਕਰੋ

Salman Khan: ਸਲਮਾਨ ਖਾਨ 1 ਬੀਐਚਕੇ ਵਾਲੇ ਘਰ 'ਚ ਰਹਿੰਦੇ ਹਨ, ਜਿਉਂਦੇ ਹਨ ਬੇਹੱਦ ਸਿੰਪਲ ਜੀਵਨ, ਫਿਲਮ ਡਾਇਰੈਕਟਰ ਨੇ ਕੀਤਾ ਖੁਲਾਸਾ

Salman Khan Lifestyle: ਕਾਸਟਿੰਗ ਡਾਇਰੈਕਟਰ ਮੁਕੇਸ਼ ਛਾਬੜਾ ਨੇ ਸਲਮਾਨ ਖਾਨ ਦੀ ਖੂਬ ਤਾਰੀਫ ਕੀਤੀ ਹੈ। ਉਨ੍ਹਾਂ ਕਿਹਾ ਕਿ ਸਲਮਾਨ ਖਾਨ ਬਾਲੀਵੁੱਡ ਦੇ ਸਭ ਤੋਂ ਵੱਡੇ ਸੁਪਰਸਟਾਰ ਹੋਣ ਦੇ ਬਾਵਜੂਦ ਵੀ ਬਹੁਤ ਸਾਦਾ ਜੀਵਨ ਬਤੀਤ ਕਰਦੇ ਹਨ।

Mukesh Chhabra On Salman Khan: ਸਲਮਾਨ ਖਾਨ ਬਾਲੀਵੁੱਡ ਦੇ ਸੁਪਰਸਟਾਰ ਹਨ। ਆਪਣੇ ਕਰੀਅਰ 'ਚ ਹੁਣ ਤੱਕ ਦਬੰਗ ਖਾਨ ਨੇ ਕਈ ਬਲਾਕਬਸਟਰ ਫਿਲਮਾਂ ਦਿੱਤੀਆਂ ਹਨ। ਇਸ ਦੇ ਨਾਲ ਹੀ ਸਲਮਾਨ ਖਾਨ ਸੁਪਰਸਟਾਰ ਹੋਣ ਦੇ ਬਾਵਜੂਦ ਬਹੁਤ ਸਾਦਾ ਜੀਵਨ ਜਿਊਣਾ ਪਸੰਦ ਕਰਦੇ ਹਨ। ਕਾਸਟਿੰਗ ਡਾਇਰੈਕਟਰ ਮੁਕੇਸ਼ ਛਾਬੜਾ ਨੇ ਇਸ ਦਾ ਖੁਲਾਸਾ ਕੀਤਾ ਹੈ। ਉਸ ਨੇ ਕਿਹਾ ਕਿ ਬਾਲੀਵੁੱਡ ਦੇ 'ਸਭ ਤੋਂ ਵੱਡੇ ਸੁਪਰਸਟਾਰਾਂ' ਵਿੱਚੋਂ ਇੱਕ ਹੋਣ ਦੇ ਬਾਵਜੂਦ ਸਾਦਾ ਜੀਵਨ ਜਿਉਂਦੇ ਹਨ।

ਇਹ ਵੀ ਪੜ੍ਹੋ: ਨੀਰੂ ਬਾਜਵਾ ਨੇ ਸਭ ਦੇ ਸਾਹਮਣੇ ਗੁਰਪ੍ਰੀਤ ਘੁੱਗੀ ਨੂੰ ਖੂਬ ਝਿੜਕਿਆ, ਇਹ ਹੈ ਵਜ੍ਹਾ, ਦੇਖੋ ਵੀਡੀਓ

ਇਮਾਨਦਾਰ ਹਨ ਸਲਮਾਨ ਖਾਨ
ਰਣਵੀਰ ਅਲਾਹਬਾਦੀਆ ਦੇ ਪੋਡਕਾਸਟ ਵਿੱਚ ਮੁਕੇਸ਼ ਛਾਬੜਾ ਨੇ ਕਿਹਾ ਕਿ ਸਲਮਾਨ ਹੀ ਇੱਕ ਅਜਿਹਾ ਵਿਅਕਤੀ ਹੈ ਜੋ ਹਮੇਸ਼ਾ ਸਾਰਿਆਂ ਲਈ ਉਪਲਬਧ ਹੁੰਦਾ ਹੈ। ਉਨ੍ਹਾਂ ਨੇ ਸਲਮਾਨ ਖਾਨ ਦੀ ਤਾਰੀਫ ਕਰਦੇ ਹੋਏ ਕਿਹਾ, "ਉਹ ਈਮਾਨਦਾਰ ਹਨ ਅਤੇ ਲੋਕ ਈਮਾਨਦਾਰੀ ਨੂੰ ਗਲਤ ਸਮਝਦੇ ਹਨ। ਇਹੀ ਸਮੱਸਿਆ ਹੈ ਜਦੋਂ ਤੁਸੀਂ ਇਮਾਨਦਾਰੀ ਨਾਲ ਕੁਝ ਕਹਿੰਦੇ ਹੋ, ਲੋਕ ਇਸਨੂੰ ਬਹੁਤ ਵੱਖਰੇ ਤਰੀਕੇ ਨਾਲ ਲੈਂਦੇ ਹਨ।"

ਬਹੁਤ ਸਾਦਾ ਜੀਵਨ ਬਤੀਤ ਕਰਦੇ ਹਨ ਸਲਮਾਨ ਖਾਨ
ਸਲਮਾਨ ਦੀ ਸਾਦੀ ਜ਼ਿੰਦਗੀ ਤੋਂ ਨਿਰਦੇਸ਼ਕ ਵੀ ਹੈਰਾਨ ਹਨ। ਉਨ੍ਹਾਂ ਕਿਹਾ, "ਬਹੁਤ ਘੱਟ ਲੋਕ ਜਾਣਦੇ ਹਨ ਕਿ ਜਿੱਥੇ ਸਲਮਾਨ ਖਾਨ ਰਹਿੰਦੇ ਹਨ, ਉਹ ਅਸਲ ਵਿੱਚ 1BHK ਅਪਾਰਟਮੈਂਟ ਹੈ। ਇਸ ਵਿੱਚ ਇੱਕ ਸੋਫਾ, ਇੱਕ ਡਾਇਨਿੰਗ ਟੇਬਲ, ਇੱਕ ਛੋਟਾ ਜਿਹਾ ਏਰੀਆ ਹੈ ਜਿੱਥੇ ਉਹ ਲੋਕਾਂ ਨਾਲ ਗੱਲ ਕਰਦੇ ਹਨ। ਇੱਕ ਛੋਟਾ ਜਿਹਾ ਜਿਮ ਅਤੇ ਇੱਕ ਕਮਰਾ ਹੈ। ਸਲਮਾਨ ਖਾਨ ਦੁਨੀਆ ਦੇ ਸਭ ਤੋਂ ਵੱਡੇ ਸਟਾਰ ਹਨ, ਪਰ ਉਹ ਬਹੁਤ ਹੀ ਸਾਦਗੀ ਭਰਿਆ ਜੀਵਨ ਜਿਉਂਦੇ ਹਨ। ਸਲਮਾਨ ਖਾਨ ਨੂੰ ਜ਼ਿਆਦਾ ਫੈਂਸੀ ਬਰਾਂਡ ਵੀ ਪਸੰਦ ਨਹੀਂ ਹਨ। ਇਹ ਸਭ ਉਹ ਸੁਰਖੀਆਂ 'ਚ ਬਣੇ ਰਹਿਣ ਲਈ ਨਹੀਂ ਕਰਦੇ, ਸਗੋਂ ਇਹ ਉਨ੍ਹਾਂ ਦਾ ਸੁਭਾਅ ਹੈ।" ਮੁਕੇਸ਼ ਨੇ ਕਿਹਾ ਕਿ ਉਹ 15 ਸਾਲਾਂ ਤੋਂ ਸਲਮਾਨ ਨਾਲ ਗੱਲਬਾਤ ਕਰ ਰਿਹਾ ਹੈ ਅਤੇ ਉਹ ਕਦੇ ਨਹੀਂ ਬਦਲਿਆ।

"ਰੱਬ ਦਾ ਬੰਦਾ" ਹੈ ਸਲਮਾਨ ਖਾਨ'
ਮੁਕੇਸ਼ ਨੇ ਆਪਣੇ ਚਹੇਤਿਆਂ ਪ੍ਰਤੀ ਸਲਮਾਨ ਦੀ ਵਫ਼ਾਦਾਰੀ ਦੀ ਵੀ ਤਾਰੀਫ਼ ਕੀਤੀ। ਮੁਕੇਸ਼ ਨੇ ਕਿਹਾ, "ਜੇਕਰ ਤੁਸੀਂ ਉਸ ਨੂੰ ਰਾਤ ਦੇ ਤਿੰਨ ਵਜੇ ਫ਼ੋਨ ਕਰੋਗੇ ਤਾਂ ਉਹ ਜਵਾਬ ਦੇਵੇਗਾ।" ਨਿਰਦੇਸ਼ਕ ਨੇ ਸਲਮਾਨ ਦੀ 'ਬਜਰੰਗੀ ਭਾਈਜਾਨ' ਅਤੇ 'ਟਿਊਬਲਾਈਟ' ਲਈ ਕਾਸਟਿੰਗ ਕੀਤੀ ਸੀ। ਖਾਨ ਨੂੰ "ਰੱਬ ਦਾ ਬੰਦਾ" ਕਹਿੰਦੇ ਹੋਏ ਮੁਕੇਸ਼ ਨੇ ਕਿਹਾ, "ਹਰ ਕਿਸੇ ਨੂੰ ਇੰਨਾ ਪਿਆਰ ਨਹੀਂ ਮਿਲਦਾ। ਜਿਵੇਂ ਕਿ ਉਹ ਖੁਦ ਕਹਿੰਦੇ ਹਨ ਕਿ ਕੁੱਝ ਲੋਕ ਰੱਬ ਦੇ ਖਾਸ ਚੁਣੇ ਹੋਏ ਹੁੰਦੇ ਹਨ। ਸਲਮਾਨ ਉਨ੍ਹਾਂ ਵਿੱਚੋਂ ਇੱਕ ਹੈ। ਉਸਨੂੰ ਬਹੁਤ ਪਿਆਰ ਮਿਲਦਾ ਹੈ। ਬੱਚਿਆਂ ਤੋਂ ਲੈ ਕੇ ਦਾਦਾ-ਦਾਦੀ ਤੱਕ। ਹਰ ਕੋਈ ਸਲਮਾਨ ਖਾਨ ਨੂੰ ਪਿਆਰ ਕਰਦਾ ਹੈ।"

ਸਲਮਾਨ ਖਾਨ ਵਰਕ ਫਰੰਟ
ਵਰਕ ਫਰੰਟ ਦੀ ਗੱਲ ਕਰੀਏ ਤਾਂ ਸਲਮਾਨ ਨੂੰ ਆਖਰੀ ਵਾਰ ਸ਼ਾਹਰੁਖ ਖਾਨ ਦੀ ਐਕਸ਼ਨ ਫਿਲਮ 'ਪਠਾਨ' 'ਚ ਕੈਮਿਓ 'ਚ ਦੇਖਿਆ ਗਿਆ ਸੀ। ਉਹ ਜਲਦ ਹੀ ਫਰਹਾਦ ਸਾਮਜੀ ਦੀ ਫਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' 'ਚ ਨਜ਼ਰ ਆਉਣਗੇ। KKBKKJ 21 ਅਪ੍ਰੈਲ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। ਸਲਮਾਨ 'ਟਾਈਗਰ 3' 'ਚ ਕੈਟਰੀਨਾ ਕੈਫ ਅਤੇ ਇਮਰਾਨ ਹਾਸ਼ਮੀ ਨਾਲ ਵੀ ਨਜ਼ਰ ਆਉਣਗੇ। 'ਟਾਈਗਰ 3' ਇਸ ਸਾਲ 10 ਨਵੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ।

ਇਹ ਵੀ ਪੜ੍ਹੋ: ਸੰਨੀ ਮਾਲਟਨ ਨੇ ਸਿੱਧੂ ਮੂਸੇਵਾਲਾ ਨਾਲ ਸ਼ੇਅਰ ਕੀਤੀ ਪੋਸਟ, ਕਿਹਾ, 'ਕਿਸੇ ਲਈ ਮਰਨਾ ਸੌਖਾ, ਕਿਸੇ ਲਈ...'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਇੰਨੀ ਵਾਰ ਹੋਈ ਸੀ ਮਨਮੋਹਨ ਸਿੰਘ ਦੀ ਬਾਈਪਾਸ ਸਰਜਰੀ, ਜਾਣੋ ਕਿੰਨੀ ਖਤਰਨਾਕ ਹੁੰਦੀ ਆਹ ਬਿਮਾਰੀ
ਇੰਨੀ ਵਾਰ ਹੋਈ ਸੀ ਮਨਮੋਹਨ ਸਿੰਘ ਦੀ ਬਾਈਪਾਸ ਸਰਜਰੀ, ਜਾਣੋ ਕਿੰਨੀ ਖਤਰਨਾਕ ਹੁੰਦੀ ਆਹ ਬਿਮਾਰੀ
ਡੱਲੇਵਾਲ ਦੀ ਹਾਲਤ ਨਾਜ਼ੁਕ, ਪਾਣੀ ਪੀਣਾ ਵੀ ਛੱਡਿਆ, ਮਰਨ ਵਰਤ ਨੂੰ ਹੋਏ 32 ਦਿਨ, ਅੱਜ ਪੰਜਾਬ ਬੰਦ ਨੂੰ ਲੈਕੇ ਹੋਵੇਗੀ ਮੀਟਿੰਗ
ਡੱਲੇਵਾਲ ਦੀ ਹਾਲਤ ਨਾਜ਼ੁਕ, ਪਾਣੀ ਪੀਣਾ ਵੀ ਛੱਡਿਆ, ਮਰਨ ਵਰਤ ਨੂੰ ਹੋਏ 32 ਦਿਨ, ਅੱਜ ਪੰਜਾਬ ਬੰਦ ਨੂੰ ਲੈਕੇ ਹੋਵੇਗੀ ਮੀਟਿੰਗ
ਪੰਜਾਬ ਬੰਦ ਨੂੰ ਲੈਕੇ ਜ਼ਰੂਰੀ ਅਪਡੇਟ, ਰੇਲਾਂ-ਬੱਸਾਂ ਵੀ ਰੋਕਣਗੇ ਕਿਸਾਨ, ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ
ਪੰਜਾਬ ਬੰਦ ਨੂੰ ਲੈਕੇ ਜ਼ਰੂਰੀ ਅਪਡੇਟ, ਰੇਲਾਂ-ਬੱਸਾਂ ਵੀ ਰੋਕਣਗੇ ਕਿਸਾਨ, ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਇੰਨੀ ਵਾਰ ਹੋਈ ਸੀ ਮਨਮੋਹਨ ਸਿੰਘ ਦੀ ਬਾਈਪਾਸ ਸਰਜਰੀ, ਜਾਣੋ ਕਿੰਨੀ ਖਤਰਨਾਕ ਹੁੰਦੀ ਆਹ ਬਿਮਾਰੀ
ਇੰਨੀ ਵਾਰ ਹੋਈ ਸੀ ਮਨਮੋਹਨ ਸਿੰਘ ਦੀ ਬਾਈਪਾਸ ਸਰਜਰੀ, ਜਾਣੋ ਕਿੰਨੀ ਖਤਰਨਾਕ ਹੁੰਦੀ ਆਹ ਬਿਮਾਰੀ
ਡੱਲੇਵਾਲ ਦੀ ਹਾਲਤ ਨਾਜ਼ੁਕ, ਪਾਣੀ ਪੀਣਾ ਵੀ ਛੱਡਿਆ, ਮਰਨ ਵਰਤ ਨੂੰ ਹੋਏ 32 ਦਿਨ, ਅੱਜ ਪੰਜਾਬ ਬੰਦ ਨੂੰ ਲੈਕੇ ਹੋਵੇਗੀ ਮੀਟਿੰਗ
ਡੱਲੇਵਾਲ ਦੀ ਹਾਲਤ ਨਾਜ਼ੁਕ, ਪਾਣੀ ਪੀਣਾ ਵੀ ਛੱਡਿਆ, ਮਰਨ ਵਰਤ ਨੂੰ ਹੋਏ 32 ਦਿਨ, ਅੱਜ ਪੰਜਾਬ ਬੰਦ ਨੂੰ ਲੈਕੇ ਹੋਵੇਗੀ ਮੀਟਿੰਗ
ਪੰਜਾਬ ਬੰਦ ਨੂੰ ਲੈਕੇ ਜ਼ਰੂਰੀ ਅਪਡੇਟ, ਰੇਲਾਂ-ਬੱਸਾਂ ਵੀ ਰੋਕਣਗੇ ਕਿਸਾਨ, ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ
ਪੰਜਾਬ ਬੰਦ ਨੂੰ ਲੈਕੇ ਜ਼ਰੂਰੀ ਅਪਡੇਟ, ਰੇਲਾਂ-ਬੱਸਾਂ ਵੀ ਰੋਕਣਗੇ ਕਿਸਾਨ, ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ
ਪੰਜਾਬ 'ਚ ਮੀਂਹ ਅਤੇ ਤੂਫਾਨ ਦਾ ਅਲਰਟ, 2 ਜਨਵਰੀ ਤੱਕ ਪਵੇਗੀ ਸ਼ੀਤ ਲਹਿਰ, ਚੱਲਣਗੀਆਂ ਤੇਜ਼ ਹਵਾਵਾਂ, ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਮੀਂਹ ਅਤੇ ਤੂਫਾਨ ਦਾ ਅਲਰਟ, 2 ਜਨਵਰੀ ਤੱਕ ਪਵੇਗੀ ਸ਼ੀਤ ਲਹਿਰ, ਚੱਲਣਗੀਆਂ ਤੇਜ਼ ਹਵਾਵਾਂ, ਜਾਣੋ ਮੌਸਮ ਦਾ ਹਾਲ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 27-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 27-12-2024
ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, 92 ਦੀ ਉਮਰ 'ਚ ਲਏ ਆਖਰੀ ਸਾਹ
ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, 92 ਦੀ ਉਮਰ 'ਚ ਲਏ ਆਖਰੀ ਸਾਹ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Embed widget