ਪੜਚੋਲ ਕਰੋ

`ਸ਼ਕਤੀਮਾਨ` ਫ਼ਿਲਮ ਨੂੰ ਲੈਕੇ ਮੁਕੇਸ਼ ਖੰਨਾ ਦਾ ਵੱਡਾ ਬਿਆਨ, ਕਿਹਾ- ਹਿੰਦੂ ਡਾਇਰੈਕਟਰ ਹੀ ਬਣਾਵੇ ਫ਼ਿਲਮ ਨਹੀਂ ਤਾਂ...

Shaktimaan: ਸ਼ਕਤੀਮਾਨ ਦੇ ਅਦਾਕਾਰ ਮੁਕੇਸ਼ ਖੰਨਾ ਨੇ ਇਸ ਬਾਰੇ ਵੱਡੀ ਗੱਲ ਆਖੀ ਹੈ। ਰਿਪੋਰਟ ’ਚ ਕਿਹਾ ਗਿਆ ਹੈ ਕਿ ਟੀਮ ‘ਸ਼ਕਤੀਮਾਨ’ ਦੇ ਡਾਇਰੈਕਟਰ ਦੇ ਰੂਪ ’ਚ ਬੋਰਡ ’ਤੇ ਆਉਣ ਲਈ ‘ਮਿੰਨਲ ਮੁਰਲੀ’ ਫੇਮ ਬੇਸਿਲ ਜੋਸੇਫ ਨਾਲ ਗੱਲਬਾਤ ਕਰ ਰਹੀ ਹੈ

Mukesh Khanna On Shaktimaan Film: ਸਾਰਿਆਂ ਦੇ ਮਨ ’ਚ ਖ਼ੁਸ਼ੀ ਦੀ ਲਹਿਰ ਦੌੜ ਗਈ, ਜਦੋਂ ਸੋਨੀ ਪਿਕਚਰਜ਼ ਇੰਡੀਆ ਨੇ ਐਲਾਨ ਕੀਤਾ ਕਿ ਉਹ ਦੇਸੀ ਸੁਪਰਹੀਰੋ ਸ਼ਕਤੀਮਾਨ ਨੂੰ ਵੱਡੇ ਪਰਦੇ ’ਤੇ ਲਿਆਉਣਗੇ। ਜਿਵੇਂ ਹੀ ਐਲਾਨ ਕੀਤਾ ਗਿਆ, ਲੋਕ ਖ਼ੁਸ਼ੀ ’ਚ ਪਾਗਲ ਹੋ ਗਏ ਤੇ ਉਨ੍ਹਾਂ ਦੀ ਪ੍ਰਤੀਕਿਰਿਆ ਨਾਲ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਹੜ੍ਹ ਆ ਗਿਆ। ਉਦੋਂ ਤੋਂ ਸ਼ਕਤੀਮਾਨ ਦਾ ਇਕ ਫੈਨ ਗਰੁੱਪ ਫ਼ਿਲਮ ਦੇ ਪ੍ਰੋਡਕਸ਼ਨ ’ਚ ਜਾਣ ਤੇ ਸਿਲਵਰ ਸਕ੍ਰੀਨ ’ਤੇ ਹਿੱਟ ਹੋਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ। ਇਸ ਵਿਚਾਲੇ ਸ਼ਕਤੀਮਾਨ ਦੇ ਅਦਾਕਾਰ ਮੁਕੇਸ਼ ਖੰਨਾ ਨੇ ਇਸ ਬਾਰੇ ਬਹੁਤ ਵੱਡੀ ਗੱਲ ਆਖੀ ਹੈ।

ਰਿਪੋਰਟ ’ਚ ਕਿਹਾ ਗਿਆ ਹੈ ਕਿ ਟੀਮ ‘ਸ਼ਕਤੀਮਾਨ’ ਦੇ ਡਾਇਰੈਕਟਰ ਦੇ ਰੂਪ ’ਚ ਬੋਰਡ ’ਤੇ ਆਉਣ ਲਈ ‘ਮਿੰਨਲ ਮੁਰਲੀ’ ਫੇਮ ਬੇਸਿਲ ਜੋਸੇਫ ਨਾਲ ਗੱਲਬਾਤ ਕਰ ਰਹੀ ਹੈ ਪਰ ਇਸ ਬਾਰੇ ਕੋਈ ਐਲਾਨ ਨਹੀਂ ਹੋਇਆ ਹੈ। ਉਂਝ ਮੁਕੇਸ਼ ਖੰਨਾ ਨੇ ਇਸ ਦੇ ਡਾਇਰੈਕਸ਼ਨ ’ਤੇ ਵੱਡੀ ਗੱਲ ਆਖ ਦਿੱਤੀ ਹੈ।

ਉਨ੍ਹਾਂ ਨੇ ਇੰਸਟਾਗ੍ਰਾਮ ਪੋਸਟ ’ਚ ਲਿਖਿਆ, ‘‘ਮੇਰੇ ਲਈ ਇਹ ਗੱਲ ਕਰਨਾ ਥੋੜ੍ਹਾ ਜਲਦੀ ਹੈ ਕਿ ਕਿਹੜਾ ਡਾਇਰੈਕਟਰ ‘ਸ਼ਕਤੀਮਾਨ’ ਫ਼ਿਲਮ ਨੂੰ ਡਾਇਰੈਕਟ ਕਰੇਗਾ ਪਰ ਇਹ ਪ੍ਰੇਸ਼ਾਨ ਕਰਨ ਵਾਲਾ ਹੈ ਕਿ ਇਕ ਡਾਇਰੈਕਟਰ ਦੇ ਧਰਮ ਤੇ ਉਸ ਦੇ ਗੈਰ ਹਿੰਦੂ ਹੋਣ ਬਾਰੇ ਕੁਝ ਗੱਲਾਂ ਫੈਲਾਈਆਂ ਜਾ ਰਹੀਆਂ ਹਨ।’’

ਉਨ੍ਹਾਂ ਅੱਗੇ ਕਿਹਾ, ‘‘ਇਕ ਟਵੀਟ ਕੀਤਾ ਗਿਆ ਹੈ ਕਿ ਮੈਂ ਇਕ ਗੈਰ ਹਿੰਦੂ ਨਿਰਦੇਸ਼ਕ ਦੀ ਪਸੰਦ ਤੋਂ ਖ਼ੁਸ਼ ਨਹੀਂ ਹਾਂ, ਮੈਂ ਸਾਫ ਕਰ ਦੇਵਾਂ ਕਿ ਮੈਂ ਕਦੇ ਅਜਿਹੀ ਕੋਈ ਗੱਲ ਨਹੀਂ ਆਖੀ ਹੈ, ਇਸ ਲਈ ਮੈਨੂੰ ਨਹੀਂ ਪਤਾ ਕਿ ਇਹ ਕਿਥੋਂ ਆ ਰਿਹਾ ਹੈ। ਇਸ ਦਾ ਸੱਚ ’ਚ ਕੋਈ ਆਧਾਰ ਨਹੀਂ ਹੈ। ਧਰਮ ਦੀ ਪ੍ਰਵਾਹ ਕੀਤੇ ਬਿਨਾਂ ਟੈਲੇਂਟਿਡ ਕਲਾਕਾਰ ਲਈ ਸਭ ਤੋਂ ਵੱਧ ਸਨਮਾਨ ਰੱਖਦਾ ਹਾਂ ਮੈਂ।’’

ਮੁਕੇਸ਼ ਖੰਨਾ ਨੇ ਅਖੀਰ ’ਚ ਲਿਖਿਆ, ‘‘ਇਸ ਤਰ੍ਹਾਂ ਦੀ ਗੱਲ ਕਰਨਾ ਅਸਲ ’ਚ ਗਲਤ ਹੈ ਤੇ ਪੂਰੀ ਤਰ੍ਹਾਂ ਗੈਰ-ਜ਼ਰੂਰੀ ਹੈ। ਮੈਂ ‘ਸ਼ਕਤੀਮਾਨ’ ਦੇ ਪ੍ਰਸ਼ੰਸਕਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਕਿਸੇ ਵੀ ਜਾਣਕਾਰੀ ’ਤੇ ਧਿਆਨ ਨਾ ਦੇਣ, ਜੋ ਮੇਰੇ ਪ੍ਰੋਡਕਸ਼ਨ ਤੋਂ ਨਹੀਂ ਆਉਂਦੀ ਹੈ ਜਾਂ ਅਧਿਕਾਰਕ ਤੌਰ ’ਤੇ ਅਸੀਂ ਕਿਸੇ ਵੀ ਅਜਿਹੀ ਗੱਲ ’ਤੇ ਦਖ਼ਲ ਨਹੀਂ ਕੀਤਾ ਹੈ। ‘ਸ਼ਕਤੀਮਾਨ’ ਭਾਰਤ ਦਾ ਆਇਡੀਆ ਹੈ, ਇਹ ਕਿਸੇ ਛੋਟੇ ਝੂਠ ਤੋਂ ਕਿਤੇ ਵੱਡਾ ਹੈ।’’

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget