Model Commit Suicide : ਮੁੰਬਈ ਦੇ ਅੰਧੇਰੀ ਇਲਾਕੇ 'ਚ ਇਕ 30 ਸਾਲਾ ਮਾਡਲ ਨੇ ਹੋਟਲ ਦੇ ਕਮਰੇ 'ਚ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ ਹੈ। ਮਾਡਲ ਦੀ ਲਾਸ਼ ਹੋਟਲ ਦੇ ਕਮਰੇ 'ਚ ਪੱਖੇ ਨਾਲ ਲਟਕਦੀ ਮਿਲੀ ਹੈ। ਪੁਲਿਸ ਨੇ ਮੌਕੇ ਤੋਂ ਇੱਕ ਸੁਸਾਈਡ ਨੋਟ ਵੀ ਬਰਾਮਦ ਕੀਤਾ ਹੈ। ਵਰਸੋਵਾ ਪੁਲਿਸ ਨੇ ਏਡੀਆਰ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਡਲ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ ਹੈ।

 

ਪੁਲਿਸ ਮੁਤਾਬਕ ਮਾਡਲ ਨੇ ਬੁੱਧਵਾਰ ਰਾਤ 8 ਵਜੇ ਹੋਟਲ 'ਚ ਚੈੱਕ ਇਨ ਕੀਤਾ ਸੀ ਅਤੇ ਡਿਨਰ ਦਾ ਆਰਡਰ ਵੀ ਦਿੱਤਾ ਸੀ। ਵੀਰਵਾਰ ਨੂੰ ਜਦੋਂ ਹਾਊਸਕੀਪਿੰਗ ਸਟਾਫ ਨੇ ਕਈ ਵਾਰ ਦਰਵਾਜ਼ਾ ਖੜਕਾਇਆ ਪਰ ਕਮਰਾ ਨਹੀਂ ਖੁੱਲ੍ਹਿਆ। ਫਿਰ ਵੇਟਰ ਨੇ ਇਸ ਦੀ ਜਾਣਕਾਰੀ ਹੋਟਲ ਦੇ ਮੈਨੇਜਰ ਨੂੰ ਦਿੱਤੀ। ਇਸ ਤੋਂ ਬਾਅਦ ਮੈਨੇਜਰ ਨੇ ਤੁਰੰਤ ਪੁਲਸ ਨੂੰ ਫੋਨ ਕਰਕੇ ਇਸ ਦੀ ਸੂਚਨਾ ਦਿੱਤੀ।
 

ਪੱਖੇ ਨਾਲ ਲਟਕਦੀ ਮਿਲੀ ਮਾਡਲ ਦੀ ਲਾਸ਼  

 

ਜਦੋਂ ਪੁਲਿਸ ਨੇ ਹੋਟਲ ਪਹੁੰਚ ਕੇ ਮਾਸਟਰ ਚਾਬੀ ਨਾਲ ਦਰਵਾਜ਼ਾ ਖੋਲ੍ਹਿਆ ਤਾਂ ਉਨ੍ਹਾਂ ਨੂੰ ਮਾਡਲ ਦੀ ਲਾਸ਼ ਪੱਖੇ ਨਾਲ ਲਟਕਦੀ ਮਿਲੀ। ਉਸ ਨੇ ਕਥਿਤ ਤੌਰ 'ਤੇ ਕਮਰੇ ਦੇ ਅੰਦਰ ਖੁਦਕੁਸ਼ੀ ਕਰ ਲਈ। ਜਿਸ ਤੋਂ ਬਾਅਦ ਪੁਲਿਸ ਨੇ ਮਾਡਲ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।


ਮੌਕੇ ਤੋਂ ਬਰਾਮਦ ਹੋਇਆ ਸੁਸਾਈਡ ਨੋਟ 

ਦੱਸ ਦੇਈਏ ਕਿ ਪੁਲਿਸ ਨੂੰ ਹੋਟਲ ਵਿੱਚ ਮਾਡਲ ਦੇ ਕਮਰੇ ਵਿੱਚੋਂ ਇੱਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ। ਸੁਸਾਈਡ ਨੋਟ 'ਚ ਲਿਖਿਆ ਹੈ ਕਿ ਮਾਫ ਕਰਨਾ, ਇਸ ਲਈ ਕੋਈ ਵੀ ਜ਼ਿੰਮੇਵਾਰ ਨਹੀਂ ਹੈ। ਕਿਸੇ ਨੂੰ ਪਰੇਸ਼ਾਨ ਨਾ ਕਰੋ, ਮੈਂ ਖੁਸ਼ ਨਹੀਂ ਹਾਂ, ਬਸ ਸ਼ਾਂਤੀ ਚਾਹੁੰਦੀ ਹਾਂ। ਦੱਸ ਦੇਈਏ ਕਿ ਏਡੀਆਰ ਦੇ ਤਹਿਤ ਮਾਮਲਾ ਦਰਜ ਕਰਨ ਤੋਂ ਬਾਅਦ ਵਰਸੋਵਾ ਪੁਲਿਸ ਨੇ ਮਾਡਲ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।