ਮੁੰਬਈ ਪੁਲਿਸ ਵੱਲੋਂ ਸਲਮਾਨ ਖਾਨ ਨੂੰ ਅਸਲਾ ਲਾਇਸੰਸ ਜਾਰੀ, ਜਾਨੋਂ ਮਾਰਨ ਦੀ ਮਿਲੀ ਸੀ ਧਮਕੀ
ਸਲਮਾਨ ਖਾਨ (Salman Khan) ਨੇ ਆਪਣੇ ਸਵੈ-ਰੱਖਿਆ ਲਈ ਗੰਨ ਲਾਇਸੈਂਸ ਲਈ ਅਪਲਾਈ ਕੀਤਾ ਸੀ, ਜਿਸ ਨੂੰ ਹੁਣ ਮੁੰਬਈ ਪੁਲਿਸ ਨੇ ਜਾਰੀ ਕਰ ਦਿੱਤਾ ਹੈ।
Salman Khan Has Been Issued Arms license: ਹਾਲ ਹੀ 'ਚ ਸਲਮਾਨ ਖਾਨ ਨੂੰ ਲਾਰੇਂਸ ਬਿਸ਼ਨੋਈ ਗੈਂਗ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਸਲਮਾਨ ਖਾਨ ਦੇ ਪਿਤਾ ਸਲੀਮ ਖਾਨ ਨੂੰ ਸਵੇਰ ਦੀ ਸੈਰ ਕਰਦੇ ਸਮੇਂ ਬੈਂਚ 'ਤੇ ਪਈ ਇਕ ਚਿੱਠੀ ਮਿਲੀ ਸੀ, ਜਿਸ 'ਚ ਉਨ੍ਹਾਂ ਅਤੇ ਉਨ੍ਹਾਂ ਦੇ ਬੇਟੇ ਅਤੇ ਅਦਾਕਾਰ ਸਲਮਾਨ ਖਾਨ ਦੀ ਮੌਤ ਬਾਰੇ ਲਿਖਿਆ ਗਿਆ ਸੀ। ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਸਲਮਾਨ ਖਾਨ ਨੇ ਆਪਣੇ ਸਵੈ-ਰੱਖਿਆ ਲਈ ਗੰਨ ਲਾਇਸੈਂਸ ਲਈ ਅਪਲਾਈ ਕੀਤਾ ਸੀ, ਜਿਸ ਨੂੰ ਹੁਣ ਮੁੰਬਈ ਪੁਲਿਸ ਨੇ ਜਾਰੀ ਕਰ ਦਿੱਤਾ ਹੈ।
ਸਲਮਾਨ ਨੂੰ ਅਸਲਾ ਲਾਇਸੰਸ ਜਾਰੀ ਕੀਤਾ ਗਿਆ ਹੈ
ਇਕ ਸੀਨੀਅਰ ਅਧਿਕਾਰੀ ਨੇ ਐਤਵਾਰ ਨੂੰ ਇਸ ਦੀ ਪੁਸ਼ਟੀ ਕੀਤੀ ਹੈ। ਸਲਮਾਨ ਖਾਨ ਨੇ ਕੁਝ ਦਿਨ ਪਹਿਲਾਂ ਅਸਲਾ ਲਾਇਸੈਂਸ ਲਈ ਅਰਜ਼ੀ ਦਿੱਤੀ ਸੀ ਅਤੇ ਇਸ ਸਬੰਧ ਵਿੱਚ 22 ਜੁਲਾਈ ਨੂੰ ਮੁੰਬਈ ਪੁਲਿਸ ਕਮਿਸ਼ਨਰ ਵਿਵੇਕ ਫਾਂਸਾਲਕਰ ਨੂੰ ਵੀ ਮਿਲਿਆ ਸੀ। ਨਾਮ ਗੁਪਤ ਰੱਖਣ ਦੀ ਸ਼ਰਤ 'ਤੇ, ਆਈਪੀਐਸ ਅਧਿਕਾਰੀ ਨੇ ਕਿਹਾ ਕਿ ਸਲਮਾਨ ਖਾਨ ਦੇ ਮੈਨੇਜਰ ਨੇ ਪੁਲਿਸ ਹੈੱਡਕੁਆਰਟਰ ਨਾਲ ਸਬੰਧਤ ਸ਼ਾਖਾ ਤੋਂ ਲਾਇਸੈਂਸ ਪ੍ਰਾਪਤ ਕੀਤਾ। ਉਸ ਵਿਅਕਤੀ ਦੀ ਰਸੀਦ ਲੈ ਕੇ ਸਲਮਾਨ ਨੂੰ ਲਾਇਸੈਂਸ ਸੌਂਪ ਦਿੱਤਾ ਗਿਆ।
Actor Salman Khan has been issued an Arms license after he applied for a weapon license for self-protection in the backdrop of threat letters that he received recently: Mumbai Police
— ANI (@ANI) August 1, 2022
(File Pic) pic.twitter.com/ggQQ2E7sLA
ਅਪਰਾਧਿਕ ਰਿਕਾਰਡ ਦੇਖਣ ਤੋਂ ਬਾਅਦ ਦਿੱਤਾ ਗਿਆ ਲਾਇਸੈਂਸ
ਅਧਿਕਾਰੀ ਨੇ ਕਿਹਾ ਸੀ ਕਿ 'ਅਸੀਂ ਸਾਰੀਆਂ ਰਸਮਾਂ ਪੂਰੀਆਂ ਕਰਨ ਤੋਂ ਬਾਅਦ ਹੀ ਅਦਾਕਾਰ ਨੂੰ ਦਾ ਲਾਇਸੈਂਸ ਜਾਰੀ ਕੀਤਾ ਹੈ।' ਇਸ ਦੌਰਾਨ ਅਭਿਨੇਤਾ ਦੇ ਅਪਰਾਧੀ ਰਿਕਾਰਡ `ਤੇ ਵੀ ਪੂਰੀ ਨਜ਼ਰ ਮਾਰੀ ਗਈ।
ਸਲਮਾਨ ਦੀ ਸੁਰੱਖਿਆ 6 ਜੂਨ ਤੱਕ ਵਧਾ ਦਿੱਤੀ ਗਈ ਸੀ
ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ 6 ਜੂਨ ਤੱਕ ਵਧਾ ਦਿੱਤੀ ਗਈ ਸੀ। ਉਨ੍ਹਾਂ ਦੇ ਪਿਤਾ ਸਲੀਮ ਖਾਨ ਨੂੰ ਸਵੇਰੇ ਬੈਂਚ 'ਤੇ ਸਵੇਰ ਦੀ ਸੈਰ ਕਰਦੇ ਸਮੇਂ ਜਾਨੋਂ ਮਾਰਨ ਦੀ ਧਮਕੀ ਵਾਲੀ ਚਿੱਠੀ ਮਿਲੀ ਸੀ। ਇਹ ਪੱਤਰ ਮਿਲਣ ਤੋਂ ਬਾਅਦ ਸਲਮਾਨ ਖਾਨ ਦੀ ਸੁਰੱਖਿਆ ਵਧਾ ਦਿੱਤੀ ਗਈ ਸੀ ਅਤੇ ਉਨ੍ਹਾਂ ਦੇ ਘਰ ਦੇ ਬਾਹਰ ਪੁਲਸ ਵੈਨ ਵੀ ਤਾਇਨਾਤ ਕਰ ਦਿੱਤੀ ਗਈ ਸੀ।
ਮੂਸੇਵਾਲਾ ਦੀ ਮੌਤ ਤੋਂ ਬਾਅਦ ਸਲਮਾਨ ਨੂੰ ਧਮਕੀ ਦਿੱਤੀ ਗਈ ਸੀ
ਪੰਜਾਬੀ ਗਾਇਕ ਅਤੇ ਰੈਪਰ ਸਿੱਧੂ ਮੂਸੇਵਾਲਾ ਨੂੰ 29 ਮਈ ਨੂੰ ਪੰਜਾਬ ਦੇ ਮਾਨਸਾ ਵਿੱਚ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਉੱਥੇ ਮੌਤ ਹੋ ਗਈ ਸੀ। ਉਨ੍ਹਾਂ ਦੀ ਮੌਤ ਤੋਂ ਕੁਝ ਦਿਨ ਬਾਅਦ ਬਾਲੀਵੁੱਡ ਮਸ਼ਹੂਰ ਸਲਮਾਨ ਖਾਨ ਨੂੰ ਇਹ ਧਮਕੀ ਭਰਿਆ ਪੱਤਰ ਮਿਲਿਆ ਹੈ। ਉਸ ਚਿੱਠੀ 'ਚ ਲਿਖਿਆ ਸੀ, ''ਜਿਵੇਂ ਸਿੱਧੂ ਮੂਸੇਵਾਲਾ ਨੂੰ ਮਾਰਿਆ ਹੈ, ਉਵੇਂ ਹੀ ਸਲਮਾਨ ਖਾਨ ਤੇ ਉਸ ਦੇ ਬਾਪ ਨੂੰ ਮਾਰਾਂਗੇ।"