ਨਾਰਕੋਟਿਕ ਕੰਟਰੋਲ ਬਿਊਰੋ ਨੇ ਸੁਸ਼ਾਂਤ ਮਾਮਲੇ 'ਚ ਕੇਸ ਕੀਤਾ ਦਰਜ, ਰੀਆ ਤੇ ਸੁਸ਼ਾਂਤ ਨੂੰ ਨਸ਼ਾ ਸਪਲਾਈ ਕਰਨ ਦਾ ਦਾਅਵਾ
ਏਬੀਪੀ ਸਾਂਝਾ | 26 Aug 2020 07:35 PM (IST)
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਤੋਂ ਬਾਅਦ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਵੀ ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ ਵਿੱਚ ਬੁੱਧਵਾਰ ਨੂੰ ਇੱਕ ਕੇਸ ਦਰਜ ਕੀਤਾ।
ਮੁੰਬਈ: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਤੋਂ ਬਾਅਦ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਵੀ ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ ਵਿੱਚ ਬੁੱਧਵਾਰ ਨੂੰ ਇੱਕ ਕੇਸ ਦਰਜ ਕੀਤਾ। ਐਨਸੀਬੀ ਦੇ ਡਾਇਰੈਕਟਰ ਰਾਕੇਸ਼ ਅਸਥਾਨਾ ਨੇ ਕਿਹਾ, “ਸਾਨੂੰ ਮੰਗਲਵਾਰ ਸ਼ਾਮ ਨੂੰ ਈਡੀ ਦਾ ਇੱਕ ਪੱਤਰ ਮਿਲਿਆ, ਜਿਸ ਵਿੱਚ ਲਿਖਿਆ ਗਿਆ ਕਿ ਵਿੱਤੀ ਪੱਖਾਂ ਦੀ ਜਾਂਚ ਦੌਰਾਨ ਉਨ੍ਹਾਂ ਪਾਇਆ ਕਿ ਨਸ਼ਾ ਰੀਆ ਅਤੇ ਸੁਸ਼ਾਂਤ ਨੂੰ ਸਪਲਾਈ ਕੀਤਾ ਗਿਆ ਸੀ। ਇੱਕ ਐਨਸੀਬੀ ਦੀ ਟੀਮ ਹੁਣ ਜਾਂਚ ਕਰਵਾਏਗੀ ਅਤੇ ਜੋ ਲੋਕ ਸ਼ਾਮਲ ਹੋਣਗੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ।" ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ