ਪੰਜਾਬੀ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਅਤੇ ਅਦਾਕਾਰ ਨੀਰੂ ਬਾਜਵਾ ਜਲਦੀ ਹੀ ਰਿਲੀਜ਼ ਹੋਣ ਵਾਲੀ ਫਿਲਮ ''ਫੱਟੇ ਦਿੰਦੇ ਚੱਕ ਪੰਜਾਬੀ'' ਦੇ ਨਾਲ ਆਪਣੇ ਫੈਨਸ ਦਾ ਮਨੋਰੰਜਨ ਕਰਨ ਲਈ ਤਿਆਰ ਹਨ। ਇਸ ਪੰਜਾਬੀ ਫਿਲਮ ਦੀ ਰਿਲੀਜ਼ ਡੇਟ ਆਖਰਕਾਰ ਐਲਾਨ ਦਿੱਤੀ ਗਈ ਹੈ।


 


ਇਹ ਫਿਲਮ 16 ਜੁਲਾਈ, 2021 ਨੂੰ ਸਿਨੇਮਾਘਰਾਂ ਵਿੱਚ ਆਵੇਗੀ। ਫਿਲਮ 'ਚ ਗਿੱਪੀ ਗਰੇਵਾਲ ਅਤੇ ਨੀਰੂ ਬਾਜਵਾ ਮੁੱਖ ਭੂਮਿਕਾਵਾਂ ਨਿਭਾਉਣਗੇ ਅਤੇ ਇਸ ਨੂੰ ਜਗਦੀਪ ਵੜਿੰਗ ਨੇ ਲਿਖਿਆ ਹੈ। ਓਮਜੀ ਸਟਾਰ ਗਰੁੱਪ ਦੇ ਸਹਿਯੋਗ ਨਾਲ ਨਿਮਰ ਮੋਸ਼ਨ ਪਿਕਚਰਜ਼ ਨੇ ਫਿਲਮ ਦਾ ਨਿਰਮਾਣ ਕੀਤਾ ਹੈ।


 


ਫਿਲਮ ਚਰਚਾ ਵਿੱਚ ਹੈ ਕਿਉਂਕਿ ਇਹ ਨੀਰੂ ਬਾਜਵਾ ਅਤੇ ਗਿੱਪੀ ਗਰੇਵਾਲ ਦੀ ਮੌਜੂਦਗੀ ਨੂੰ ਬਹੁਤ ਲੰਬੇ ਸਮੇਂ ਬਾਅਦ ਪਰਦੇ 'ਤੇ ਪੇਸ਼ ਕਰੇਗੀ।