Neeru Bajwa Satinder Sartaj Kalli Jota: ਸਮਾਂ ਆ ਗਿਆ ਹੈ ਕਿ ਸਾਨੂੰ ਇੱਕ ਸ਼ਾਨਦਾਰ ਟ੍ਰੇਲਰ ਰਾਹੀਂ ਫਿਲਮ,"ਕੱਲੀ ਜੋਟਾ" ਦੀ ਇੱਕ ਝਲਕ ਦੇਖਣ ਦਾ ਮੌਕਾ ਮਿਲੇਗਾ, ਜਿਸ ਵਿੱਚ ਅਸੀਂ ਪਹਿਲੀ ਵਾਰ ਸਤਿੰਦਰ ਸਰਤਾਜ, ਨੀਰੂ ਬਾਜਵਾ ਅਤੇ ਵਾਮਿਕਾ ਗੱਬੀ ਨੂੰ ਇਕੱਠੇ ਦੇਖਾਂਗੇ। ਫਿਲਮ ਦਾ ਨਿਰਦੇਸ਼ਨ ਵਿਜੇ ਕੁਮਾਰ ਅਰੋੜਾ ਨੇ ਕੀਤਾ ਹੈ। ਫਿਲਮ ਨੀਰੂ ਬਾਜਵਾ ਐਂਟਰਟੇਨਮੈਂਟ, ਯੂ ਐਂਡ ਆਈ ਫਿਲਮਜ਼ ਤੇ ਵੀਐਚ ਐਂਟਰਟੇਨਮੈਂਟ ਦੁਆਰਾ ਪੇਸ਼ ਕੀਤੀ ਗਈ ਹੈ। ਫਿਲਮ ਸੰਨੀ ਰਾਜ, ਵਰੁਣ ਅਰੋੜਾ, ਸਰਲਾ ਰਾਣੀ ਅਤੇ ਸੰਤੋਸ਼ ਸੁਭਾਸ਼ ਥੀਟੇ ਦੁਆਰਾ ਨਿਰਮਿਤ ਹੈ। ਦਰਸ਼ਕਾਂ ਨੂੰ ਇਹ ਫਿਲਮ 3 ਫਰਵਰੀ 2023 ਨੂੰ ਸਿਨੇਮਾਘਰਾਂ 'ਚ ਦੇਖਣ ਨੂੰ ਮਿਲੇਗੀ।


ਜਿਵੇਂ ਕਿ ਅਸੀਂ ਟ੍ਰੇਲਰ ਤੋਂ ਦੇਖ ਸਕਦੇ ਹਾਂ, ਫਿਲਮ ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਵਿਚਕਾਰ ਇੱਕ ਸੁੰਦਰ ਪ੍ਰੇਮ ਕਹਾਣੀ ਨੂੰ ਦਰਸਾਉਂਦੀ ਹੈ, ਜੋ ਦੋਵੇਂ ਇੱਕੋ ਸਕੂਲ ਵਿੱਚ ਅਧਿਆਪਕ ਦੀ ਭੂਮਿਕਾ ਨਿਭਾਉਂਦੇ ਹਨ ਅਤੇ ਹੌਲੀ ਹੌਲੀ ਪਿਆਰ ਵਿੱਚ ਪੈ ਜਾਂਦੇ ਹਨ। ਹਾਲਾਂਕਿ, ਵਾਮਿਕਾ ਗੱਬੀ ਦੁਆਰਾ ਨਿਭਾਇਆ ਗਿਆ ਇੱਕ ਮਹੱਤਵਪੂਰਣ ਰੋਲ ਹੈ ਜੋ ਫਿਲਮ ਨੂੰ ਇੱਕ ਮਹੱਤਵਪੂਰਨ ਮੋੜ ਪ੍ਰਦਾਨ ਕਰੇਗਾ।


ਫਿਲਮ ਦੇ ਟ੍ਰੇਲਰ ਨੂੰ ਸਾਂਝਾ ਕਰਦੇ ਹੋਏ, ਸਤਿੰਦਰ ਸਰਤਾਜ ਨੇ ਆਪਣੀ ਖੁਸ਼ੀ ਜ਼ਾਹਰ ਕਰਦੇ ਹੋਏ ਕਿਹਾ, “ਮੈਂ ਇੱਕ ਬਹੁਤ ਹੀ ਖੂਬਸੂਰਤ ਫਿਲਮ, ਇੱਕ ਸਧਾਰਨ ਅਤੇ ਉਭਰਦੀ ਪ੍ਰੇਮ ਕਹਾਣੀ ਦਾ ਹਿੱਸਾ ਬਣ ਕੇ ਬਹੁਤ ਖੁਸ਼ ਹਾਂ। ਨੀਰੂ ਬਾਜਵਾ ਅਤੇ ਵਾਮਿਕਾ ਗੱਬੀ ਨਾਲ ਪਹਿਲੀ ਵਾਰ ਕੰਮ ਕਰਨਾ ਬਹੁਤ ਵਧੀਆ ਅਨੁਭਵ ਸੀ। ਮੈਨੂੰ ਉਮੀਦ ਹੈ ਕਿ ਦਰਸ਼ਕ ਟ੍ਰੇਲਰ ਅਤੇ ਸਾਡੀ ਕੈਮਿਸਟਰੀ ਨੂੰ ਪਸੰਦ ਕਰਨਗੇ।”





ਨੀਰੂ ਬਾਜਵਾ ਨੇ ਆਪਣਾ ਅਨੁਭਵ ਸਾਂਝਾ ਕਰਦੇ ਹੋਏ ਕਿਹਾ, "ਅਸੀਂ ਆਖਰਕਾਰ ਇਸ ਵਿਲੱਖਣ ਕਹਾਣੀ ਨਾਲ ਸਾਰਿਆਂ ਨੂੰ ਆਪਣੇ ਵੱਲ ਆਕਰਸ਼ਿਤ ਕਾਰਨ ਵਿੱਚ ਕਾਮਯਾਬ ਹੋਏ ਹਾਂ, ਮੈਨੂੰ ਉਮੀਦ ਹੈ ਕਿ ਹਰ ਕੋਈ ਟ੍ਰੇਲਰ ਦਾ ਆਨੰਦ ਮਾਣੇਗਾ ਅਤੇ ਫਿਲਮ ਦੇਖਣ ਲਈ ਉਤਸ਼ਾਹਿਤ ਹੋਵੇਗਾ।"


ਵਾਮਿਕਾ ਗੱਬੀ ਨੇ ਵੀ ਆਪਣਾ ਉਤਸ਼ਾਹ ਸਾਂਝਾ ਕੀਤਾ, " ਮੈਨੂੰ ਬੇਮਿਸਾਲ ਟੀਮ ਦੇ ਨਾਲ ਕੰਮ ਕਰਕੇ ਬੇਹੱਦ ਮਾਣ ਮਹਿਸੂਸ ਹੋ ਰਿਹਾ ਹੈ, ਮੈਂ ਟ੍ਰੇਲਰ ਦੇਖਣ ਤੋਂ ਬਾਅਦ ਹਰ ਕਿਸੇ ਦੇ ਪ੍ਰਤੀਕਰਮਾਂ ਨੂੰ ਦੇਖਣ ਲਈ ਇੰਤਜ਼ਾਰ ਨਹੀਂ ਕਰ ਸਕਦੀ।"


ਇਸ ਤੋਂ ਇਲਾਵਾ, ਫਿਲਮ ਦੇ ਨਿਰਮਾਤਾਵਾਂ ਨੇ ਕਿਹਾ, “ਫਿਲਮ ਵਿੱਚ ਸ਼ਾਨਦਾਰ ਸਟਾਰਕਾਸਟ ਹੋਣ ਤੋਂ ਇਲਾਵਾ, ਟ੍ਰੇਲਰ ਰਿਲੀਜ਼ ਹੋਣ ਤੋਂ ਬਾਅਦ ਸਾਡਾ ਆਤਮਵਿਸ਼ਵਾਸ ਵਧਿਆ ਹੈ, ਅਸੀਂ ਦਰਸ਼ਕਾਂ ਦੇ ਪਿਆਰ ਅਤੇ ਉਤਸ਼ਾਹ ਲਈ ਧੰਨਵਾਦ ਹਾਂ। ਸਾਨੂੰ ਯਕੀਨ ਹੈ ਕਿ ਦਰਸ਼ਕ ਸਕਰੀਨ 'ਤੇ ਸ਼ਾਨਦਾਰ ਤਿੱਕੜੀ ਨੂੰ ਦੇਖ ਕੇ ਬਹੁਤ ਖੁਸ਼ ਹੋਣਗੇ।"