Neeru Bajwa: ਨੀਰੂ ਬਾਜਵਾ ਨੇ ਕੀਤਾ ਆਪਣੀ ਹਾਲੀਵੁੱਡ ਫਿਲਮ ਦੀ ਰਿਲੀਜ਼ ਡੇਟ ਦਾ ਐਲਾਨ, ਇਸ ਦਿਨ ਸਿਨੇਮਾਘਰਾਂ 'ਚ ਦੇਵੇਗੀ ਦਸਤਕ
Neeru Bajwa Hollywood Debut: ਨੀਰੂ ਦੀ ਪਹਿਲੀ ਹਾਲੀਵੁੱਡ ਫਿਲਮ ਨੂੰ ਲੈਕੇ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਉਹ ਇਹ ਹੈ ਕਿ ਨੀਰੂ ਬਾਜਵਾ ਨੇ ਆਪਣੀ ਇਸ ਫਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ।
ਅਮੈਲੀਆ ਪੰਜਾਬੀ ਦੀ ਰਿਪੋਰਟ
Neeru Bajwa Hollywood Movie: ਪੰਜਾਬੀ ਅਦਾਕਾਰਾ ਨੀਰੂ ਬਾਜਵਾ ਕਿਸੇ ਜਾਣ ਪਛਾਣ ਦੀ ਮੋਹਤਾਜ ਨਹੀਂ ਹੈ। ਉਸ ਨੇ ਆਪਣੀ ਮੇਹਨਤ ਤੇ ਟੈਲੇਂਟ ਨਾਲ ਹਾਲੀਵੁੱਡ ਤੱਕ ਪਛਾਣ ਬਣਾਈ ਹੈ। ਜੀ ਹਾਂ, ਇਹ ਤਾਂ ਸਭ ਨੂੰ ਪਤਾ ਹੀ ਹੈ ਕਿ ਨੀਰੂ ਬਾਜਵਾ ਜਲਦ ਹੀ ਹਾਲੀਵੁੱਡ 'ਚ ਡੈਬਿਊ ਕਰਨ ਜਾ ਰਹੀ ਹੈ। ਉਹ ਹੌਰਰ ਯਾਨਿ ਡਰਾਉਣੀ ਫਿਲਮ 'ਇਟ ਲਿਵਜ਼ ਇਨਸਾਈਡ' 'ਚ ਐਕਟਿੰਗ ਕਰਦੀ ਨਜ਼ਰ ਆਵੇਗੀ।
ਹੁਣ ਨੀਰੂ ਦੀ ਪਹਿਲੀ ਹਾਲੀਵੁੱਡ ਫਿਲਮ ਨੂੰ ਲੈਕੇ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਉਹ ਇਹ ਹੈ ਕਿ ਨੀਰੂ ਬਾਜਵਾ ਨੇ ਆਪਣੀ ਇਸ ਫਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ। 'ਇਟ ਲਿਵਜ਼ ਇਨਸਾਈਡ' 22 ਸਤੰਬਰ 2023 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ। ਨੀਰੂ ਨੇ ਫਿਲਮ ਦਾ ਨਵਾਂ ਪੋਸਟਰ ਸ਼ੇਅਰ ਕਰਦਿਆਂ ਕੈਪਸ਼ਨ ਲਿਖੀ, 'ਤੁਸੀਂ ਬੁਰਾਈ ਨੂੰ ਖੁਦ ਨਹੀਂ ਚੁਣ ਸਕਦੇ, ਇਹ ਤੁਹਾਡੇ ਅੰਦਰ ਹੀ ਰਹਿੰਦੀ ਹੈ। ਮੇਗਨ ਸੂਰੀ ਤੇ ਨੀਰੂ ਬਾਜਵਾ ਸਟਾਰਰ 'ਇਟ ਲਿਵਜ਼ ਇਨਸਾਈਡ' 22 ਸਤੰਵਰ ਨੂੰ ਸਿਨੇਮਾਘਰਾਂ 'ਚ।' ਦੇਖੋ ਨੀਰੂ ਦੀ ਪੋਸਟ;
View this post on Instagram
ਕਾਬਿਲੇਗ਼ੌਰ ਹੈ ਕਿ ਨੀਰੂ ਬਾਜਵਾ ਪੰਜਾਬੀ ਇੰਡਸਟਰੀ ਦੀ ਟੌਪ ਅਭਿਨੇਤਰੀ ਹੋਣ ਦੇ ਨਾਲ ਨਾਲ ਸਭ ਤੋਂ ਮਹਿੰਗੀਆਂ ਅਭਿਨੇਤਰੀਆਂ ਵਿੱਚੋਂ ਵੀ ਇੱਕ ਹੈ। ਵਰਕਫਰੰਟ ਦੀ ਗੱਲ ਕਰੀਏ ਤਾਂ ਨੀਰੂ ਬਾਜਵਾ ਹਾਲ ਹੀ 'ਚ ਫਿਲਮ 'ਕਲੀ ਜੋਟਾ' 'ਚ ਨਜ਼ਰ ਆਈ ਸੀ। ਉਹ ਫਿਲਮ 'ਚ ਰਾਬੀਆ ਦੇ ਕਿਰਦਾਰ 'ਚ ਨਜ਼ਰ ਆਈ ਸੀ। ਉਸ ਨੇ ਆਪਣੇ ਕਿਰਦਾਰ ਨਾਲ ਸਭ ਨੂੰ ਹੈਰਾਨ ਕਰ ਦਿੱਤਾ ਸੀ। ਇਹ ਫਿਲਮ ਪੰਜਾਬੀ ਸਿਨੇਮਾ ਦੀਆਂ ਹੁਣ ਤੱਕ ਦੀਆਂ ਬਲਾਕਬਸਟਰ ਫਿਲਮਾਂ ਵਿੱਚੋਂ ਇੱਕ ਮੰਨੀ ਗਈ ਹੈ। ਇਸ ਫਿਲਮ ਦੀ ਸ਼ਲਾਘਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਕਰ ਚੁੱਕੇ ਹਨ।