Buhe Baariyan Mutiyaran Song Out Now: ਪੰਜਾਬੀ ਅਦਾਕਾਰਾ ਨੀਰੂ ਬਾਜਵਾ ਇੰਨੀਂ ਦਿਨੀਂ ਖੂਬ ਚਰਚਾ 'ਚ ਬਣੀ ਹੋਈ ਹੈ। ਦਰਅਸਲ, ਅਦਾਕਾਰਾ ਦੀ ਫਿਲਮ 'ਬੂਹੇ ਬਾਰੀਆਂ' 15 ਸਤੰਬਰ ਨੂੰ ਰਿਲੀਜ਼ ਹੋਣ ਲਈ ਤਿਆਰ ਹੈ। ਇਸ ਤੋਂ ਪਹਿਲਾਂ ਫਿਲਮ ਦਾ ਟਰੇਲਰ ਰਿਲੀਜ਼ ਹੋਇਆ ਸੀ, ਜਿਸ ਨੂੰ ਕਾਫੀ ਪਿਆਰ ਮਿਲ ਰਿਹਾ ਹੈ। ਇਸ ਦੇ ਨਾਲ ਹੀ ਹੁਣ ਫਿਲਮ ਦਾ ਗਾਣਾ ਵੀ ਰਿਲੀਜ਼ ਹੋ ਗਿਆ ਹੈ। 


ਇਹ ਵੀ ਪੜ੍ਹੋ: ਚੰਦਰਯਾਨ 3 ਦੀ ਲੈਂਡਿੰਗ 'ਤੇ ਖੁਸ਼ ਹੋਏ ਪੰਜਾਬੀ ਕਲਾਕਾਰ, ਸੋਸ਼ਲ ਮੀਡੀਆ 'ਤੇ ਪੋਸਟਾਂ ਸ਼ੇਅਰ ਕਰ ਬੋਲੇ- 'ਸਾਨੂੰ ਮਾਣ ਭਾਰਤੀ ਹੋਣ 'ਤੇ'


ਇਹ ਗਾਣਾ ਹੈ ਮੁਟਿਆਰਾਂ। ਗਾਣੇ 'ਚ ਨੀਰੂ ਬਾਜਵਾ ਆਪਣੀ ਭੈਣ ਰੁਬੀਨਾ ਦੇ ਨਾਲ ਗਿੱਦਾ ਪਾਉਂਦੀ ਨਜ਼ਰ ਆ ਰਹੀ ਹੈ। ਇਸ ਗਾਣੇ ਨੂੰ ਤੇ ਨੀਰੂ-ਰੁਬੀਨਾ ਦੇ ਡਾਂਸ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਗਾਣੇ ਨੇ ਸੋਨਮ ਬਾਜਵਾ ਦੀ ਫਿਲਮ 'ਗੋਡੇ ਗੋਡੇ ਚਾਅ' ਦੇ ਗਾਣੇ 'ਅੱਲ੍ਹੜਾਂ ਦੇ' ਦੀ ਯਾਦ ਦਿਵਾ ਦਿੱਤੀ ਹੈ। ਇਹ ਗਾਣਾ ਵੀ ਵਿਆਹਾਂ ਲਈ ਬਿਲਕੁਲ ਫਿੱਟ ਬੈਠਦਾ ਹੈ। ਨੀਰੂ ਬਾਜਵਾ ਨੇ ਇਸ ਗਾਣੇ ਦੀ ਵੀਡੀਓ ਸ਼ੇਅਰ ਕੀਤੀ ਹੈ।









ਦੇਖੋ ਪੂਰਾ ਗਾਣਾ:



ਕਾਬਿਲੇਗ਼ੌਰ ਹੈ ਕਿ ਨੀਰੂ ਬਾਜਵਾ ਪੰਜਾਬੀ ਇੰਡਸਟਰੀ ਦੀਆਂ ਟੌਪ ਅਭਿਨੇਤਰੀਆਂ ਵਿੱਚੋਂ ਇੱਕ ਹੈ। ਹਾਲ ਹੀ 'ਚ ਨੀਰੂ ਫਿਲਮ 'ਕਲੀ ਜੋਟਾ' 'ਚ ਨਜ਼ਰ ਆਈ ਸੀ। ਇਹ ਫਿਲਮ ਪੰਜਾਬੀ ਸਿਨੇਮਾ ਦੀ ਸਾਲ 2023 ਦੀ ਪਹਿਲੀ ਬਲਾਕਬਸਟਰ ਰਹੀ ਸੀ। ਇਸ ਤੋਂ ਬਾਅਦ ਹੁਣ ਨੀਰੂ ਦੀ ਅਗਲੀ ਫਿਲਮ 'ਬੂਹੇ ਬਾਰੀਆਂ' ਵੀ ਰਿਲੀਜ਼ ਲਈ ਤਿਆਰ ਹੈ। ਇਸ ਤੋਂ ਇਲਾਵਾ ਨੀਰੂ ਦੀਆਂ ਫਿਲਮਾਂ 'ਚੱਲ ਜਿੰਦੀਏ 2' ਤੇ 'ਸ਼ਾਇਰ' ਵੀ ਪਾਈਪਲਾਈਨ ਵਿੱਚ ਹਨ, ਜੋ ਕਿ ਅਗਲੇ ਸਾਲ ਯਾਨਿ 2024 'ਚ ਰਿਲੀਜ਼ ਹੋਣ ਜਾ ਰਹੀਆਂ ਹਨ।


ਇਹ ਵੀ ਪੜ੍ਹੋ: ਸ਼ਾਹਰੁਖ ਖਾਨ 2012 'ਚ ਹੋ ਗਏ ਸੀ ਦੀਵਾਲੀਆ, ਇਸ ਫਿਲਮ ਨੇ ਬਣਾਇਆ ਸੀ ਕੰਗਾਲ, ਜਾਣੋ ਫਿਰ ਕਿਵੇਂ ਬਣੇ 6 ਹਜ਼ਾਰ ਕਰੋੜ ਦੇ ਮਾਲਕ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।