Shayar Teaser: ਨੀਰੂ ਬਾਜਵਾ ਤੇ ਸਤਿੰਦਰ ਸਰਤਾਜ ਦੀ ਫਿਲਮ 'ਸ਼ਾਇਰ' ਦਾ ਟੀਜ਼ਰ ਹੋਇਆ ਰਿਲੀਜ਼, ਨਜ਼ਰ ਆਇਆ ਸਰਤਾਜ ਦਾ ਸ਼ਾਇਰਾਨਾ ਅੰਦਾਜ਼
Neeru Bajwa Satinder Sartaaj: ਫਿਲਮ ਦਾ ਟੀਜ਼ਰ ਦੇਖ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਸ ਦੀ ਕਹਾਣੀ ਪਿੰਡ ਦੀ ਲੜਕੀ ਨੀਰੂ ਦੇ ਆਲੇ ਦੁਆਲੇ ਘੁੰਮਦੀ ਹੈ। ਫਿਲਮ 'ਚ ਸਰਤਾਜ ਆਪਣੇ ਹੀ ਪੁਰਾਣੇ ਅੰਦਾਜ਼ 'ਚ ਨਜ਼ਰ ਆ ਰਹੇ ਹਨ।
Neeru Bajwa Satinder Sartaaj Shayar Teaser: ਪੰਜਾਬੀ ਕਲਾਕਾਰ ਨੀਰੂ ਬਾਜਵਾ ਤੇ ਸਤਿੰਦਰ ਸਰਤਾਜ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਬਣੇ ਹੋਏ ਹਨ। ਦੋਵਾਂ ਦੀ ਜੋੜੀ ਇੱਕ ਵਾਰ ਫਿਰ ਤੋਂ ਫਿਲਮ 'ਸ਼ਾਇਰ' ;ਚ ਨਜ਼ਰ ਆਉਣ ਵਾਲੀ ਹੈ। ਇਹ ਫਿਲਮ 19 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਫਿਲਮ ਦਾ ਸ਼ਾਨਦਾਰ ਟੀਜ਼ਰ ਰਿਲੀਜ਼ ਹੋਇਆ ਹੈ।
ਫਿਲਮ ਦਾ ਟੀਜ਼ਰ ਦੇਖ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਸ ਦੀ ਕਹਾਣੀ ਪਿੰਡ ਦੀ ਲੜਕੀ ਨੀਰੂ ਦੇ ਆਲੇ ਦੁਆਲੇ ਘੁੰਮਦੀ ਹੈ। ਫਿਲਮ 'ਚ ਸਰਤਾਜ ਆਪਣੇ ਹੀ ਪੁਰਾਣੇ ਅੰਦਾਜ਼ 'ਚ ਨਜ਼ਰ ਆ ਰਹੇ ਹਨ। ਉਹ ਫਿਲਮ 'ਚ ਸ਼ਾਇਰ ਬਣੇ ਨਜ਼ਰ ਆ ਰਹੇ ਹਨ। ਇੱਕ ਗੱਲ ਤਾਂ ਪੱਕੀ ਹੈ ਕਿ ਫਿਲਮ 'ਚ ਸਰਤਾਜ ਆਪਣੀ ਸ਼ਾਇਰੀ ਨਾਲ ਸਭ ਦਾ ਦਿਲ ਜਿੱਤਣ ਵਾਲੇ ਹਨ। ਫਿਲਮ ਦੀ ਸ਼ੂਟਿੰਗ ਬਹੁਤ ਸੁੰਦਰ ਲੋਕੇਸ਼ਨਾਂ 'ਚ ਹੋਈ ਹੈ, ਸਕ੍ਰੀਨ 'ਤੇ ਤੁਸੀਂ ਫਿਲਮ ਲੋਕੇਸ਼ਨਜ਼ ਨੂੰ ਦੇਖ ਕੇ ਖੁਸ਼ ਹੋ ਜਾਓਗੇ। ਦੇਖੋ ਇਹ ਟੀਜ਼ਰ:
View this post on Instagram
ਕਾਬਿਲੇਗ਼ੌਰ ਹੈ ਕਿ ਨੀਰੂ ਬਾਜਵਾ ਤੇ ਸਤਿੰਦਰ ਸਰਤਾਜ ਦੀ ਜੋੜੀ 'ਕਲੀ ਜੋਟਾ' ਫਿਲਮ 'ਚ ਨਜ਼ਰ ਆਈ ਸੀ। ਇਸ ਤੋਂ ਬਾਅਦ ਹੁਣ ਦੋਵੇਂ 'ਸ਼ਾਇਰ' ਫਿਲਮ 'ਚ ਰੋਮਾਂਸ ਕਰਦੇ ਨਜ਼ਰ ਆਉਣਗੇ। ਇਹ ਫਿਲਮ 19 ਅਪ੍ਰੈਲ 2024 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਨੀਰੂ ਸਰਤਾਜ ਦੀ ਜੋੜੀ ਪਹਿਲਾਂ ਵੀ ਦਰਸ਼ਕਾਂ ਦਾ ਦਿਲ ਚੁੱਕੀ ਹੈ। ਹੁਣ ਫਿਰ ਤੋਂ ਦੋਵਾਂ ਦੀ ਜੋੜੀ ਸਕ੍ਰੀਨ 'ਤੇ ਆਪਣੀ ਰੋਮਾਂਟਿਕ ਕੈਮਿਸਟਰੀ ਨਾਲ ਦਰਸ਼ਕਾਂ ਦਾ ਦਿਲ ਜਿੱਤਣ ਲਈ ਤਿਆਰ ਹੈ।
ਇਹ ਵੀ ਪੜ੍ਹੋ: ਨਸ਼ੇ ਦੀ ਹਾਲਤ 'ਚ ਲਾਈਵ ਹੋਏ ਬਾਲੀਵੁੱਡ ਐਕਟਰ ਆਮਿਰ ਖਾਨ, ਵੀਡੀਓ ਦੇਖ ਫੈਨਜ਼ ਹੋਏ ਹੈਰਾਨ, ਹੋ ਰਿਹਾ ਵਾਇਰਲ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।