Neeru Bajwa Satinder Sartaaj: ਨੀਰੂ ਬਾਜਵਾ ਪੰਜਾਬੀ ਇੰਡਸਟਰੀ ਦੀਆਂ ਟੌਪ ਅਭਿਨੇਤਰੀਆਂ ਵਿੱਚੋਂ ਇੱਕ ਹੈ। ਨੀਰੂ ਬਾਜਵਾ ਲਈ ਸਾਲ 2023 ਬਹੁਤ ਹੀ ਵਧੀਆ ਰਿਹਾ ਹੈ। ਇਸ ਸਾਲ ਅਦਾਕਾਰਾ ਦੀ ਪਹਿਲੀ ਹੀ ਫਿਲਮ 'ਕਲੀ ਜੋਟਾ' ਬਲਾਕਬਸਟਰ ਹੋਈ ਸੀ। ਇਸ ਤੋਂ ਬਾਅਦ ਨੀਰੂ ਦੀ ਫਿਲਮ 'ਬੂਹੇ ਬਾਰੀਆਂ' ਨੇ ਵੀ ਵਧੀਆ ਕਾਰੋਬਾਰ ਕੀਤਾ। ਹੁਣ ਹਾਲ ਹੀ 'ਚ ਅਦਾਕਾਰਾ ਨੇ ਆਪਣੀ ਨਵੀਂ ਫਿਲਮ 'ਸ਼ਾਇਰ' ਦਾ ਐਲਾਨ ਕੀਤਾ ਸੀ। 


ਇਹ ਵੀ ਪੜ੍ਹੋ: ਅਨਮੋਲ ਕਵਾਤਰਾ ਨੂੰ ਮਿਲਿਆ ਪੰਜਾਬੀ ਐਕਟਰ ਜੈ ਰੰਧਾਵਾ, ਗਰੀਬ ਤੇ ਜ਼ਰੂਰਤਮੰਦਾਂ ਦੀਆਂ ਸੁਣੀਆਂ ਮੁਸ਼ਕਲਾਂ, ਕੀਤੀ ਮਦਦ


ਇਸ ਫਿਲਮ ਨੂੰ ਲੈਕੇ ਇੱਕ ਨਵੀਂ ਅਪਡੇਟ ਸਾਹਮਣੇ ਆਈ ਹੈ। ਨੀਰੂ ਬਾਜਵਾ ਤੇ ਸਤਿੰਦਰ ਸਰਤਾਜ ਨੇ ਫਿਲਮ 'ਸ਼ਾਇਰ' ਦੀ ਸ਼ੂਟਿੰਗ ਨੂੰ ਪੂਰਾ ਕਰ ਲਿਆ ਹੈ। ਇਹ ਫਿਲਮ ਅਗਲੇ ਸਾਲ ਯਾਨਿ 19 ਅਪ੍ਰੈਲ 2024 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਨੀਰੂ ਨੇ ਪੋਸਟ ਸ਼ੇਅਰ ਕਰ ਇਸ ਬਾਰੇ ਜਾਣਕਾਰੀ ਦਿੱਤੀ ਹੈ। ਨੀਰੂ ਬਾਜਵਾ ਨੇ ਇੱਕ ਤਸਵੀਰ ਸ਼ੇਅਰ ਕੀਤੀ, ਜਿਸ ਵਿੱਚ ਉਹ ਗਾਇਕ ਤੇ ਅਦਾਕਾਰ ਸਤਿੰਦਰ ਸਰਤਾਜ ਨਾਲ ਨਜ਼ਰ ਆ ਰਹੀ ਹੈ। ਦੋਵਾਂ ਨੂੰ ਕਿਸ਼ਤੀ 'ਚ ਬੈਠੇ ਦੇਖਿਆ ਜਾ ਸਕਦਾ ਹੈ । ਨੀਰੂ ਨੇ ਇਸ ਪੋਸਟ ਨੂੰ ਸ਼ੇਅਰ ਕਰਦਿਆਂ ਲਿਿਖਿਆ, 'ਸ਼ਾਇਰ ਫਿਲਮ ਦੀ ਸ਼ੂਟਿੰਗ ਮੁਕੰਮਲ ਹੋ ਗਈ ਹੈ। ਸਾਰੀ ਟੀਮ ਦਾ ਧੰਨਵਾਦ ਕਰਦੇ ਹਾਂ, ਇੱਕ ਬਹੁਤ ਹੀ ਖੂਬਸੂਰਤ ਫਿਲਮ ਦੇਣ ਲਈ । 19 ਅਪ੍ਰੈਲ ਨੂੰ ਤੁਹਾਡੇ ਨੇੜਲੇ ਸਿਨੇਮਾਘਰਾਂ 'ਚ ਰਿਲੀਜ਼ ਹੋ ਰਹੀ ਹੈ ।' ਦੇਖੋ ਇਹ ਪੋਸਟ:









ਕਾਬਿਲੇਗ਼ੌਰ ਹੈ ਕਿ ਨੀਰੂ ਬਾਜਵਾ ਤੇ ਸਤਿੰਦਰ ਸਰਤਾਜ ਸਟਾਰਰ ਫਿਲਮ 'ਸ਼ਾਇਰ' ਇੱਕ ਰੋਮਾਂਟਿਕ ਸ਼ਾਇਰੀ ਵਾਲੀ ਫਿਲਮ ਹੈ । ਇਸ ਤੋਂ ਪਹਿਲਾਂ ਦੋਵੇਂ ਕਲਾਕਾਰਾਂ ਦੀ ਜੋੜੀ ਫਿਲਮ 'ਕਲੀ ਜੋਟਾ' 'ਚ ਦੇਖਣ ਨੂੰ ਮਿਲੀ ਸੀ । ਇਸ ਫਿਲਮ 'ਚ ਨੀਰੂ-ਸਰਤਾਜ ਦੀ ਜੋੜੀ ਨੂੰ ਖੂਬ ਪਸੰਦ ਕੀਤਾ ਗਿਆ ਸੀ । 


ਇਹ ਵੀ ਪੜ੍ਹੋ: ਸ਼ੁਭ ਨੇ ਨਹੀਂ ਕੀਤਾ ਸੀ ਇੰਦਰਾ ਗਾਂਧੀ ਦੇ ਕਤਲ ਵਾਲੀ ਹੁੱਡੀ ਦਾ ਪ੍ਰਚਾਰ, ਵੀਡੀਓ ਨਾਲ ਸੱਚਾਈ ਆਈ ਸਾਹਮਣੇ, ਦੇਖੋ