Gippy Grewal: ਗਿੱਪੀ ਗਰੇਵਾਲ ਦੀ ਫਿਲਮ 'ਮੌਜਾਂ ਹੀ ਮੌਜਾਂ' ਦਾ ਟਾਈਟਲ ਸੌਂਗ ਮਾਸਟਰ ਸਲੀਮ ਦੀ ਆਵਾਜ਼ 'ਚ ਰਿਲੀਜ਼, ਇੱਥੇ ਦੇਖੋ
Gippy Grewal Movies: 'ਮੌਜਾਂ ਹੀ ਮੌਜਾਂ' ਫਿਲਮ ਦਾ ਟਾਈਟਲ ਟਰੈਕ 'ਮੌਜਾਂ ਹੀ ਮੌਜਾਂ' ਰਿਲੀਜ਼ ਹੋ ਗਿਆ ਹੈ। ਦੱਸ ਦਈਏ ਕਿ ਇਸ ਗਾਣੇ ਨੂੰ ਮਾਸਟਰ ਸਲੀਮ ਨੇ ਆਪਣੀ ਆਵਾਜ਼ ਦਿੱਤੀ ਹੈ।
Maujan Hi Maujan Title Track Out Now: ਪੰਜਾਬੀ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਬਣੇ ਹੋਏ ਹਨ। ਹਾਲ ਹੀ 'ਚ ਗਿੱਪੀ ਦੀ ਫਿਲਮ 'ਕੈਰੀ ਆਨ ਜੱਟਾ 3' ਨੇ ਇਤਿਹਾਸ ਰਚਿਆ ਹੈ। ਇਹ ਪੰਜਾਬੀ ਸਿਨੇਮਾ ਦੀ 100 ਕਰੋੜ ਕਮਾਈ ਵਾਲੀ ਪਹਿਲੀ ਫਿਲਮ ਹੈ। ਫਿਲਮ ਨੇ ਬਾਕਸ ਆਫਿਸ 'ਤੇ 110 ਕਰੋੜ ਦੀ ਕਮਾਈ ਕੀਤੀ ਸੀ।
ਹੁਣ ਗਿੱਪੀ ਗਰੇਵਾਲ ਦੀ ਫਿਲਮ 'ਮੌਜਾਂ ਹੀ ਮੌਜਾਂ' ਰਿਲੀਜ਼ ਲਈ ਤਿਆਰ ਹੈ। ਹਾਲ ਹੀ 'ਚ ਫਿਲਮ ਦਾ ਟਰੇਲਰ ਲੌਂਚ ਹੋਇਆ ਸੀ। ਫਿਲਮ ਦਾ ਟਰੇਲਰ ਖੂਬ ਚਰਚਾ ਵਿੱਚ ਰਿਹਾ ਸੀ। ਇਸ ਦੇ ਟਰੇਲਰ ਨੂੰ ਬਾਲੀਵੁੱਡ ਦੇ ਭਾਈਜਾਨ ਸਲਮਾਨ ਖਾਨ ਨੇ ਲੌਂਚ ਕੀਤਾ ਸੀ। ਇਸ ਤੋਂ ਬਾਅਦ ਹੁਣ ਫਿਲਮ ਦਾ ਟਾਈਟਲ ਟਰੈਕ 'ਮੌਜਾਂ ਹੀ ਮੌਜਾਂ' ਰਿਲੀਜ਼ ਹੋ ਗਿਆ ਹੈ। ਦੱਸ ਦਈਏ ਕਿ ਇਸ ਗਾਣੇ ਨੂੰ ਮਾਸਟਰ ਸਲੀਮ ਨੇ ਆਪਣੀ ਆਵਾਜ਼ ਦਿੱਤੀ ਹੈ। ਇਸ ਦੇ ਨਾਲ ਨਾਲ ਇੱਥੇ ਇਹ ਵੀ ਦੱਸਣਯੋਗ ਹੈ ਕਿ ਮਾਸਟਰ ਸਲੀਮ ਦੇ ਚਿੰਤਪੂਰਨੀ ਵਿਵਾਦ ਦੇ ਵਿਚਾਲੇ ਇਹ ਗਾਣਾ ਰਿਲੀਜ਼ ਹੋਇਆ ਹੈ। ਗਿੱਪੀ ਗਰੇਵਾਲ ਨੇ ਇਸ ਗੀਤ ਦੀ ਵੀਡੀਓ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ।
View this post on Instagram
ਦੇਖੋ ਪੂਰਾ ਗਾਣਾ:
ਇਸ ਗਾਣੇ 'ਚ ਗਿੱਪੀ ਗਰੇਵਾਲ, ਬਿਨੂੰ ਢਿੱਲੋਂ ਤੇ ਕਰਮਜੀਤ ਅਨਮੋਲ ਖੂਬ ਮਸਤੀ ਕਰਦੇ ਨਜ਼ਰ ਆ ਰਹੇ ਹਨ। ਦਰਸ਼ਕਾਂ ਨੂੰ ਇਹ ਗਾਣਾ ਕਾਫੀ ਜ਼ਿਆਦਾ ਪਸੰਦ ਆ ਰਿਹਾ ਹੈ। ਕਾਬਿਲੇਗ਼ੌਰ ਹੈ ਕਿ ਮੌਜਾਂ ਹੀ ਮੌਜਾਂ ਫਿਲਮ 20 ਅਕਤੂਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ।
ਗਿੱਪੀ ਗਰੇਵਾਲ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਹ ਇੰਨੀਂ ਦਿਨੀਂ ਆਪਣੀ ਫਿਲਮ 'ਜੱਟ ਨੂੰ ਚੁੜੈਲ ਟੱਕਰੀ' ਦੀ ਸ਼ੂਟਿੰਗ 'ਚ ਬਿਜ਼ੀ ਹਨ। ਇਹ ਫਿਲਮ 2024 'ਚ ਰਿਲੀਜ਼ ਹੋਣ ਜਾ ਰਹੀ ਹੈ।