ਚੰਡੀਗੜ੍ਹ: ਪੰਜਾਬ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਬਾਰੇ ਨਵੇਂ ਖੁਲਾਸੇ ਹੋ ਰਹੇ ਹਨ। ਸਿੱਧੂ ਮੂਸੇਵਾਲਾ ਦਾ ਕਤਲ ਕਰਨ ਲਈ ਦੋ ਕਾਰਾਂ ਵਿੱਚ ਸੱਤ ਜਣੇ ਆਏ ਸਨ। ਹਮਲਾਵਰਾਂ ਨੇ ਮੂਸੇਵਾਲਾ ਦੀ ਥਾਰ ਦੇ ਟਾਇਰਾਂ ਵਿੱਚ ਗੋਲੀਆਂ ਮਾਰੀਆਂ ਤੇ ਥਾਰ ਦਾ ਸੰਤੁਲਨ ਵਿਗੜ ਗਿਆ। ਇਸ ਤੋਂ ਬਾਅਦ ਦੋਵਾਂ ਕਾਰਾਂ ਵਿੱਚੋਂ ਸੱਤ ਜਣੇ ਬਾਹਰ ਆਏ ਤੇ ਇੱਕ ਜਣੇ ਨੇ ਤੀਹ ਦੇ ਕਰੀਬ ਫਾਇਰ ਮੂਸੇਵਾਲਾ ’ਤੇ ਕੀਤੇ ਤੇ ਬਾਕੀ ਛੇ ਜਣਿਆਂ ਨੇ ਘੇਰਾ ਪਾ ਲਿਆ। ਜਦ ਗੋਲੀਆਂ ਦੀ ਆਵਾਜ਼ ਸੁਣ ਕੇ ਲੋਕ ਬਾਹਰ ਆਏ ਤਾਂ ਹਮਲਾਵਰਾਂ ਨੇ ਲਲਕਾਰ ਕੇ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ। ਇਹ ਖੁਲਾਸਾ ਘਟਨਾ ਦੇ ਚਸ਼ਮਦੀਦ ਨੇ ਇੱਕ ਖਬਰ ਏਜੰਸੀ ਕੋਲ ਕੀਤਾ।
ਉਧਰ, ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ’ਤੇ ਬੀਤੀ ਸ਼ਾਮ ਜਦੋਂ ਹਮਲਾ ਹੋਇਆ ਤਾਂ ਉਸ ਨਾਲ ਜੀਪ ਵਿਚ ਬੈਠੇ ਦੋਸਤ ਗੁਰਵਿੰਦਰ ਸਿੰਘ ਨੇ ਵੀ ਹਮਲਾਵਰ ਰੁਖ਼ ਦਿਖਾਉਣ ਦੀ ਕੋਸ਼ਿਸ਼ ਕੀਤੀ ਸੀ। ਉਸ ਨੇ ਪੁਲਿਸ ਨੂੰ ਦੱਸਿਆ ਕਿ ਜਦੋਂ ਕਾਰ ’ਤੇ ਗੋਲੀਆਂ ਚਲਾਈਆਂ ਗਈਆਂ ਤਾਂ ਉਸ ਨੇ ਹਮਲਾਵਰਾਂ ’ਤੇ ਦੋ ਗੋਲੀਆਂ ਚਲਾਈਆਂ ਪਰ ਹਮਲਾਵਰਾਂ ਨੇ ਥਾਰ ਨੂੰ ਤਿੰਨ ਪਾਸਿਉਂ ਘੇਰ ਲਿਆ ਤੇ ਗੋਲੀਆਂ ਚਲਾਉਂਦੇ ਰਹੇ।
ਉਸ ਨੇ ਦੱਸਿਆ ਕਿ ਇੱਕ ਹਮਲਾਵਰ ਨੇ ਅਸਾਲਟ ਰਾਈਫਲ ਨਾਲ ਸਾਹਮਣੇ ਤੋਂ ਗੋਲੀਆਂ ਚਲਾਈਆਂ ਜਦਕਿ ਬਾਕੀ ਦੋਵਾਂ ਪਾਸਿਆਂ ਤੋਂ ਗੋਲੀਆਂ ਵਰ੍ਹਾਉਂਦੇ ਰਹੇ। ਹਮਲਾਵਰਾਂ ਦਾ ਧਿਆਨ ਸਿਰਫ਼ ਮੂਸੇਵਾਲਾ ’ਤੇ ਹੀ ਸੀ। ਲੁਧਿਆਣਾ ਦੇ ਡੀਐਮਸੀ ਹਸਪਤਾਲ ਤੋਂ ਪੁਲਿਸ ਨੂੰ ਦਿੱਤੇ ਬਿਆਨ ਵਿੱਚ ਉਸ ਨੇ ਕਿਹਾ ਕਿ ਜਦੋਂ ਹਮਲਾ ਹੋਇਆ ਤਾਂ ਮੂਸੇਵਾਲਾ ਆਪਣੀ ਮਾਸੀ ਦੇ ਘਰ ਜਾ ਰਿਹਾ ਸੀ।
ਉਸ ਨੇ ਦੱਸਿਆ ਕਿ ਮੂਸੇਵਾਲ ਆਪਣੇ ਸੁਰੱਖਿਆ ਕਰਮੀ ਇਸ ਕਰਕੇ ਨਹੀਂ ਲੈ ਗਏ ਕਿਉਂਕਿ ਮਾਸੀ ਦਾ ਘਰ ਨੇੜੇ ਹੀ ਸੀ ਤੇ ਥਾਰ ਵਿੱਚ ਹੋਰ ਜਣਿਆਂ ਦੇ ਬੈਠਣ ਦੀ ਥਾਂ ਵੀ ਨਹੀਂ ਸੀ। ਮੂਸੇਵਾਲਾ ਦੇ ਦੋ ਦੋਸਤ ਗੁਰਵਿੰਦਰ ਸਿੰਘ ਤੇ ਗੁਰਪ੍ਰੀਤ ਸਿੰਘ ਲੁਧਿਆਣਾ ਦੇ ਦਿਆਨੰਦ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਗੁਰਵਿੰਦਰ ਸਿੰਘ (26) ਦੇ ਸੱਜੇ ਹੱਥ ਵਿੱਚ ਗੋਲੀ ਲੱਗੀ ਹੈ ਜਦਕਿ ਗੁਰਪ੍ਰੀਤ ਸਿੰਘ (32) ਦੀ ਖੱਬੀ ਬਾਂਹ ਤੇ ਪੱਟ ਵਿੱਚ ਗੋਲੀ ਲੱਗੀ ਹੈ।
ਸਿੱਧੂ ਮੂਸੇਵਾਲਾ ਦੇ ਕਤਲ ਬਾਰੇ ਨਵਾਂ ਖੁਲਾਸੇ, ਸੱਤ ਬਦਮਾਸ਼ਾਂ ਨੇ ਇੰਝ ਦਿੱਤਾ ਘਟਨਾ ਨੂੰ ਅੰਜ਼ਾਮ, ਚਸ਼ਮਦੀਦਾਂ ਨੇ ਦੱਸੀ ਪੂਰੀ ਕਹਾਣੀ
abp sanjha
Updated at:
30 May 2022 02:41 PM (IST)
ਪੰਜਾਬ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਬਾਰੇ ਨਵੇਂ ਖੁਲਾਸੇ ਹੋ ਰਹੇ ਹਨ। ਸਿੱਧੂ ਮੂਸੇਵਾਲਾ ਦਾ ਕਤਲ ਕਰਨ ਲਈ ਦੋ ਕਾਰਾਂ ਵਿੱਚ ਸੱਤ ਜਣੇ ਆਏ ਸਨ। ਹਮਲਾਵਰਾਂ ਨੇ ਮੂਸੇਵਾਲਾ ਦੀ ਥਾਰ ਦੇ ਟਾਇਰਾਂ ਵਿੱਚ ਗੋਲੀਆਂ ਮਾਰੀਆਂ ਤੇ ਥਾਰ ਦਾ ਸੰਤੁਲਨ ਵਿਗੜ ਗਿਆ।
Sidhu Moosewala
NEXT
PREV
Published at:
30 May 2022 02:38 PM (IST)
- - - - - - - - - Advertisement - - - - - - - - -