ਅਮੈਲੀਆ ਪੰਜਾਬੀ ਦੀ ਰਿਪੋਰਟ


Nimrat Khaira Bridal Look: ਨਿਮਰਤ ਖਹਿਰਾ ਪੰਜਾਬੀ ਇੰਡਸਟਰੀ ਦੀ ਟੌਪ ਗਾਇਕਾ ਹੈ। ਉਸ ਨੇ ਆਪਣੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਇਸ ਦੇ ਨਾਲ ਨਾਲ ਨਿਮਰਤ ਖਹਿਰਾ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਕਰਕੇ ਵੀ ਚਰਚਾ 'ਚ ਰਹਿੰਦੀ ਹੈ। ਨਿਮਰਤ ਆਪਣੇ ਫੈਨਜ਼ ਨਾਲ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।   


ਇਹ ਵੀ ਪੜ੍ਹੋ: ਰਣਬੀਰ ਕਪੂਰ ਦੀ 'ਐਨਮਲ' 'ਤੇ ਚੱਲੀ ਸੈਂਸਰ ਬੋਰਡ ਦੀ ਕੈਂਚੀ, ਡਿਲੀਟ ਕਰਨਗੇ ਕਿਸਿੰਗ ਸੀਨ, ਕਈ ਸ਼ਬਦ ਵੀ ਕੀਤੇ ਰਿਪਲੇਸ


ਹਾਲ ਹੀ 'ਚ ਨਿਮਰਤ ਖਹਿਰਾ ਦੀਆਂ ਨਵੀਆਂ ਤਸਵੀਰਾਂ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਇਨ੍ਹਾਂ ਤਸਵੀਰਾਂ 'ਚ ਨਿਮਰਤ ਦੁਲਹਨ ਦੇ ਲਿਬਾਸ 'ਚ ਨਜ਼ਰ ਆ ਰਹੀ ਹੈ। ਨਿੰਮੋ ਨੇ ਲਾਲ ਜੋੜਾ ਪਹਿਿਨਿਆ ਹੋਇਆ ਹੈ, ਜਿਸ ਵਿੱਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ। ਲਾਲ ਜੋੜੇ ਦੇ ਨਾਲ ਉਸ ਨੇ ਹੈਵੀ ਜਿਊਲਰੀ ਤੇ ਮਿਨੀਮਲ ਮੇਕਅੱਪ ਕੈਰੀ ਕੀਤਾ ਹੋਇਆ ਹੈ। ਉਸ ਨੇ ਆਪਣੇ ਲੁੱਕ ਨੂੰ ਸਿਰ 'ਤੇ ਚੁੰਨੀ ਲੈਕੇ ਪੂਰਾ ਕੀਤਾ ਹੈ। ਉਸ ਦੀ ਇਹ ਦੁਲਹਨ ਵਾਲੀ ਲੁੱਕ ਦੇਖ ਫੈਨਜ਼ ਉਸ ਦੀ ਖੂਬਸੂਰਤੀ ਦੇ ਕਾਇਲ ਹੋ ਰਹੇ ਹਨ। ਦੇਖੋ ਇਹ ਤਸਵੀਰਾਂ:









ਕਾਬਿਲੇਗ਼ੌਰ ਹੈ ਕਿ ਨਿਮਰਤ ਖਹਿਰਾ ਅਕਸਰ ਹੀ ਆਪਣੀਆਂ ਖੂਬਸੂਰਤ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੀ ਰਹਿੰਦੀ ਹੈ। ਉਹ ਸੋਸ਼ਲ ਮੀਡੀਆ 'ਤੇ ਐਕਟਿਵ ਰਹਿੰਦੀ ਹੈ ੳੇੁਸ ਦੇ ਇਕੱਲੇ ਇੰਸਟਾਗ੍ਰਾਮ 'ਤੇ 9 ਮਿਲੀਅਨ ਦੇ ਕਰੀਬ ਫਾਲੋਅਰਜ਼ ਹਨ। ਵਰਕਫਰੰਟ ਦੀ ਗੱਲ ਕਰੀਏ ਤਾਂ ਨਿੰਮੋ ਦੀ ਐਲਬਮ 'ਮਾਣਮੱਤੀ' ਹਾਲ ਹੀ 'ਚ ਰਿਲੀਜ਼ ਹੋਈ ਹੈ। ਇਸ ਐਲਬਮ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਦਾ ਇੱਕ ਇੱਕ ਗਾਣਾ ਸੁਣਨ ਦੇ ਲਾਇਕ ਹੈ ਅਤੇ ਤੁਹਾਨੂੰ ਆਪਣੇ ਪੰਜਾਬੀ ਸੱਭਿਆਚਾਰ ਦੇ ਨਾਲ ਜੁੜਦਾ ਹੈ। ਇਸ ਦੇ ਨਾਲ ਨਾਲ ਇਨ੍ਹਾਂ ਗਾਣਿਆਂ ਦੇ ਬੋਲ ਵੀ ਦਿਲ ਨੂੰ ਛੂਹ ਲੈਣ ਵਾਲੇ ਹਨ।


ਇਹ ਵੀ ਪੜ੍ਹੋ: ਲਾਰੈਂਸ ਬਿਸ਼ਨੋਈ ਦੀ ਤਾਜ਼ਾ ਧਮਕੀ ਤੋਂ ਬਾਅਦ ਮੁੰਬਈ ਪੁਲਿਸ ਐਕਸ਼ਨ 'ਚ, ਸਲਮਾਨ ਖਾਨ ਦੀ ਸੁਰੱਖਿਆ ਨੂੰ ਲੈ ਚੁੱਕਿਆ ਇਹ ਕਦਮ