ਪੜਚੋਲ ਕਰੋ

ਸਿੱਧੂ ਮੂਸੇਵਾਲਾ ਦੀ ਚੰਡੀਗੜ੍ਹ ਪੇਸ਼ੀ, ਅਦਾਲਤ ਨੇ ਜਾਰੀ ਕੀਤਾ ਸੀ ਨੋਟਿਸ

ਪੰਜਾਬ ਗਾਇਕ ਤੇ ਕਾਂਗਰਸੀ ਉਮੀਦਵਾਰ ਸਿੱਧੂ ਮੂਸੇਵਾਲਾ ਹਮੇਸ਼ਾਂ ਵਿਵਾਦਾਂ 'ਚ ਰਹਿੰਦੇ ਹਨ। ਸਿੱਧੂ ਮੂਸੇਵਾਲਾ ਆਪਣੇ ਗੀਤਾਂ ਤੇ ਗਨ ਕਲਚਰ ਨੂੰ ਲੈ ਕੇ ਵਿਵਾਦਾਂ ਨਾਲ ਘਿਰੇ ਰਹਿੰਦੇ ਹਨ।

ਚੰਡੀਗੜ੍ਹ: ਪੰਜਾਬ ਗਾਇਕ ਤੇ ਕਾਂਗਰਸੀ ਉਮੀਦਵਾਰ ਸਿੱਧੂ ਮੂਸੇਵਾਲਾ ਹਮੇਸ਼ਾਂ ਵਿਵਾਦਾਂ 'ਚ ਰਹਿੰਦੇ ਹਨ। ਸਿੱਧੂ ਮੂਸੇਵਾਲਾ ਆਪਣੇ ਗੀਤਾਂ ਤੇ ਗਨ ਕਲਚਰ ਨੂੰ ਲੈ ਕੇ ਵਿਵਾਦਾਂ ਨਾਲ ਘਿਰੇ ਰਹਿੰਦੇ ਹਨ। ਇਸੇ ਦੌਰਾਨ ਅੱਜ ਚੰਡੀਗੜ੍ਹ ਅਦਾਲਤ 'ਚ ਸਿੱਧੂ ਮੂਸੇਵਾਲਾ ਦੀ ਪੇਸ਼ੀ ਹੈ। ਇਹ ਕੇਸ ਗੀਤ ਸੰਜੂ ਦੇ ਖ਼ਿਲਾਫ਼ ਐਡਵੋਕੇਟ ਸੁਨੀਲ ਮੱਲ੍ਹਣ ਵੱਲੋਂ ਦਾਇਰ ਕਰਵਾਇਆ ਗਿਆ ਸੀ ਤੇ ਗੀਤ ਵਿੱਚ ਵਕੀਲਾਂ ਦਾ ਅਕਸ ਖਰਾਬ ਕਰਨ ਦੇ ਇਲਜ਼ਾਮ ਲਗਾਏ ਗਏ ਸਨ। 

ਇਹ ਵੀ ਦੱਸਿਆ ਜਾ ਰਿਹਾ ਹੈ ਕਿ ਅਦਾਲਤ ਵੱਲੋਂ ਸਿੱਧੂ ਮੂਸੇਵਾਲਾ ਨੂੰ ਸੰਮਨ ਭੇਜੇ ਗਏ, ਪਰ ਮੂਸੇਵਾਲਾ ਨੇ ਇਹ ਸੰਮਨ ਸਵੀਕਾਰ ਨਹੀਂ ਕੀਤੇ ਸੀ। ਮੂਸੇਵਾਲਾ ਖ਼ਿਲਾਫ਼ ਆਈਪੀਸੀ, ਆਰਮਜ਼ ਐਕਟ ਤੇ ਆਈਟੀ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਨ੍ਹਾਂ ਵਿੱਚ ਦੇਸ਼ ਵਿਰੁੱਧ ਕਾਰਵਾਈਆਂ, ਅਪਰਾਧਿਕ ਸਾਜ਼ਿਸ਼, ਸਾਂਝੀ ਕੋਸ਼ਿਸ਼, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ, ਅਕਸ ਨੂੰ ਠੇਸ ਪਹੁੰਚਾਉਣਾ, ਡਰਾਉਣਾ ਆਦਿ ਸ਼ਾਮਲ ਹਨ।

ਸਿਵਲ ਜੱਜ ਰਣਦੀਪ ਕੁਮਾਰ ਨੇ ਵਕੀਲ ਸੁਨੀਲ ਕੁਮਾਰ ਮੱਲਣ ਵੱਲੋਂ ਵਕੀਲਾਂ ਦੇ ਅਕਸ ਤੇ ਕਾਨੂੰਨੀ ਪੇਸ਼ੇ ਨੂੰ ਕਥਿਤ ਤੌਰ 'ਤੇ ਬਦਨਾਮ ਕਰਨ ਦੇ ਦੋਸ਼ ਹੇਠ ਦਾਇਰ ਸਿਵਲ ਮੁਕੱਦਮੇ 'ਤੇ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਨੂੰ ਨੋਟਿਸ ਜਾਰੀ ਕੀਤਾ। ਮੂਸੇਵਾਲਾ ਤੋਂ ਇਲਾਵਾ, ਮੁਕੱਦਮੇ ਵਿੱਚ ਨਾਮਜ਼ਦ ਹੰਗਾਮਾ ਤੇ ਯੂਟਿਊਬ ਸਮੇਤ 10 ਹੋਰ ਬਚਾਅ ਪੱਖਾਂ ਨੂੰ ਵੀ ਨੋਟਿਸ ਜਾਰੀ ਕੀਤੇ ਗਏ ਹਨ। ਅਦਾਲਤ ਨੇ ਬਚਾਅ ਪੱਖ ਨੂੰ 2 ਮਾਰਚ ਨੂੰ ਜਵਾਬ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਸੀ।

ਗਾਇਕ ਸਿੱਧੂ ਮੂਸੇਵਾਲਾ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਗੱਲ ਕਹੀ ਗਈ ਹੈ। ਪਟੀਸ਼ਨਰ ਅਨੁਸਾਰ ਮੂਸੇਵਾਲਾ ਨੂੰ ਬਰਨਾਲਾ ਜ਼ਿਲ੍ਹੇ ਵਿੱਚ ਏਕੇ-47 ਚਲਾਉਂਦੇ ਹੋਏ ਵੀ ਦੇਖਿਆ ਗਿਆ ਸੀ। ਉਸ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੰਜਾਬ ਪੁਲਿਸ ਨੇ ਉਸਦੇ ਖਿਲਾਫ ਮਾਮਲਾ ਦਰਜ ਕੀਤਾ ਸੀ ਪਰ ਬਾਅਦ ਵਿੱਚ ਉਸਨੂੰ ਟੋਆਏ ਗਨ ਦੱਸ ਕੇ ਮਾਮਲਾ ਸ਼ਾਤ ਕਰ ਦਿੱਤਾ ਗਿਆ। ਮੂਸੇਵਾਲਾ ਵਿਰੁੱਧ ਫਰਵਰੀ 2020 ਵਿੱਚ ਮਾਨਸਾ ਵਿੱਚ ਗੀਤਾਂ ਰਾਹੀਂ ਅਸ਼ਲੀਲ ਸ਼ਬਦਾਂ ਦੀ ਵਰਤੋਂ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਸੀ।

ਕਾਂਗਰਸੀ ਉਮੀਦਵਾਰ ਖ਼ਿਲਾਫ਼ ਸੰਗਰੂਰ ਜ਼ਿਲ੍ਹੇ ਵਿੱਚ ਵੀ ਕੇਸ ਦਰਜ ਹੈ। ਜਦੋਂ ਉਸ ਨੂੰ ਅਪਰਾਧਿਕ ਮਾਮਲੇ ਵਿੱਚ ਜ਼ਮਾਨਤ ਮਿਲੀ ਸੀ ਤਾਂ ਉਸ ਨੇ ਇਹ ਅਹਿਦ ਲਿਆ ਸੀ ਕਿ ਉਹ ਅਜਿਹੇ ਗੀਤ ਨਹੀਂ ਗਾਉਣਗੇ ਪਰ ਜ਼ਮਾਨਤ ’ਤੇ ਰਿਹਾਅ ਹੋਣ ਮਗਰੋਂ ਉਸ ਨੇ ਮੁੜ ਅਜਿਹੇ ਗੀਤ ਗਾਉਣੇ ਸ਼ੁਰੂ ਕਰ ਦਿੱਤੇ ਸਨ।

ਟਾਪ ਹੈਡਲਾਈਨ

E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget