ਬਰਨਾਲਾ: ਸਿੱਧੂ ਮੂਸੇਵਾਲਾ 'ਤੇ ਵਿਵਾਦ ਬੀਤੇ ਕੁਝ ਸਮੇਂ ਤੋਂ ਇੱਕੋ ਰਾਹ 'ਤੇ ਚੱਲਦੇ ਦਿਖਾਈ ਦੇ ਰਹੇ ਹਨ। ਸਿੱਧੂ ਮੂਸੇਵਾਲਾ ਵੱਲੋਂ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਪੱਤਰਕਾਰਾਂ ਵਿਰੁੱਧ ਭੱਦੀ ਸ਼ਬਦਾਵਲੀ ਵਰਤੀ ਗਈ ਸੀ। ਇਸ ਤੋਂ ਬਾਅਦ ਅੱਜ ਬਰਨਾਲਾ ਦੇ ਪੱਤਰਕਾਰ ਭਾਈਚਾਰੇ ਵੱਲੋਂ ਵਿਰੋਧ 'ਚ ਰੋਸ ਮਾਰਚ ਕੀਤਾ ਗਿਆ ਤੇ ਐਸਐਸਪੀ ਬਰਨਾਲਾ ਨੂੰ ਮੰਗ ਪੱਤਰ ਸੌਂਪ ਕੇ ਕਾਰਵਾਈ ਦੀ ਮੰਗ ਕੀਤੀ ਗਈ।

ਇਸ ਮੌਕੇ ਪੱਤਰਕਾਰਾਂ ਨੇ ਪੁਲਿਸ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਿੱਧੂ ਮੂਸੇਵਾਲਾ 'ਤੇ ਪਰਚਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਜ਼ਿਲ੍ਹੇ ਦੀ ਸਮੂਹ ਪ੍ਰੈੱਸ ਵੱਲੋਂ ਬਰਨਾਲਾ ਪੁਲਿਸ ਪ੍ਰਸ਼ਾਸਨ ਦਾ ਬਾਈਕਾਟ ਕੀਤਾ ਜਾਵੇਗਾ। ਇਸ ਮੌਕੇ ਬਰਨਾਲਾ ਪ੍ਰੈੱਸ ਕਲੱਬ ਦੇ ਅਹੁਦੇਦਾਰਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਗਾਇਕ ਸਿੱਧੂ ਮੂਸੇਵਾਲਾ ਵੱਲੋਂ ਕੋਰੋਨਾਵਾਇਰਸ ਦੇ ਲੌਕਡਾਊਨ ਦੌਰਾਨ ਨਿਯਮਾਂ ਦਾ ਉਲੰਘਣ ਕਰਕੇ ਜ਼ਿਲ੍ਹੇ ਵਿੱਚ ਫਾਇਰਿੰਗ ਕੀਤੀ ਗਈ ਸੀ। ਇਸ ਸਬੰਧੀ ਬਰਨਾਲਾ ਪੁਲਿਸ ਵੱਲੋਂ ਅਸਲਾ ਐਕਟ ਵਰਗੀਆਂ ਸੰਗੀਨ ਧਰਾਵਾਂ ਤਹਿਤ ਸਿੱਧੂ ਮੂਸੇ ਵਾਲੇ 'ਤੇ ਪਰਚਾ ਦਰਜ ਕੀਤਾ ਹੋਇਆ ਹੈ।

ਸੁਸ਼ਾਂਤ ਸਿੰਘ ਰਾਜਪੂਤ ਦੀ ਖੁਦਕੁਸ਼ੀ ਬਾਰੇ ਵਿਵੇਕ ਓਬਰਾਏ ਦਾ ਵੱਡਾ ਦਾਅਵਾ

ਬੀਤੇ ਦਿਨੀਂ ਸਿੱਧੂ ਨੂੰ ਬਰਨਾਲਾ ਪੁਲਿਸ ਵੱਲੋਂ ਨੋਟਿਸ ਜਾਰੀ ਕਰਕੇ ਬੁਲਾਇਆ ਗਿਆ ਸੀ, ਪਰ ਗਾਇਕ ਨੋਟਿਸ ਦੇਣ ਦੇ ਬਾਵਜੂਦ ਬਰਨਾਲਾ ਪੁਲਿਸ ਕੋਲ ਨਹੀਂ ਪਹੁੰਚਿਆ। ਜਿਸ ਦੀ ਬਰਨਾਲਾ ਦੀ ਸਮੂਹ ਪ੍ਰੈੱਸ ਵੱਲੋਂ ਕਵਰੇਜ ਕੀਤੀ ਗਈ ਸੀ। ਇਸ ਤੋਂ ਬਾਅਦ ਸਿੱਧੂ ਮੂਸੇਵਾਲਾ ਨੇ ਆਪਣੇ ਸੋਸ਼ਲ ਅਕਾਊਂਟ 'ਤੇ ਲਾਈਵ ਹੋ ਕੇ ਪੱਤਰਕਾਰਾਂ ਲਈ ਭੱਦੀ ਸ਼ਬਦਾਵਲੀ ਵਰਤੀ ਤੇ ਪੱਤਰਕਾਰਾਂ ਨੂੰ ਸੋਧਾ ਲਾਉਣ ਤੱਕ ਦੀਆਂ ਧਮਕੀਆਂ ਦਿੱਤੀਆਂ।

ਕਪਿਲ ਦਾ ਸ਼ੋਅ ਵੇਖ ਰਹੀ ਬੱਚੀ ਤੋਂ ਪੁੱਛਿਆ ਕੌਣ ਹੈ ਇਹ ਤਾਂ ਮਿਲਿਆ ਇਹ ਮਜ਼ੇਦਾਰ ਜਵਾਬ

ਉਨ੍ਹਾਂ ਕਿਹਾ ਕਿ ਇਸ ਗਾਇਕ ਵੱਲੋਂ ਸ਼ਰੇਆਮ ਹਥਿਆਰਾਂ ਦੇ ਕਲਚਰ ਨੂੰ ਪ੍ਰਫੁੱਲਤ ਕੀਤਾ ਜਾ ਰਿਹਾ ਹੈ ਤੇ ਪੰਜਾਬ ਦੀ ਨੌਜਵਾਨੀ ਨੂੰ ਕੁਰਾਹੇ ਪਾਇਆ ਜਾ ਰਿਹਾ ਹੈ। ਇਸ ਲਈ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਇਸ ਗਾਇਕ ਨੂੰ ਪੂਰੀ ਤਰ੍ਹਾਂ ਸ਼ਹਿ ਦੇ ਰਿਹਾ ਹੈ। ਜੇਕਰ ਬਰਨਾਲਾ ਪੁਲਿਸ ਨੇ ਪੱਤਰਕਾਰਾਂ ਦੇ ਖਿਲਾਫ਼ ਵਰਤੀ ਗਈ ਭੱਦੀ ਸਬਦਾਵਲੀ ਸਬੰਧੀ ਦਿੱਤੀ ਗਈ ਸ਼ਿਕਾਇਤ ਤੋਂ ਬਾਅਦ ਵੀ ਸਿੱਧੂ ਵਿਰੁੱਧ ਪਰਚਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਬਰਨਾਲਾ ਪੁਲਿਸ ਦਾ ਬਾਈਕਾਟ ਕਰਕੇ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ