Vani Jairam: ਪ੍ਰਸਿੱਧ ਗਾਇਕਾ ਵਾਣੀ ਜੈਰਾਮ ਦੀ ਘਰ 'ਚੋਂ ਮਿਲੀ ਲਾਸ਼, ਹਾਲ ਹੀ 'ਚ ਮਿੱਲਿਆ ਸੀ ਪਦਮ ਭੂਸ਼ਣ ਸਨਮਾਨ
Vani Jairam Death: ਰਾਸ਼ਟਰੀ ਪੁਰਸਕਾਰ ਜੇਤੂ ਮਸ਼ਹੂਰ ਗਾਇਕਾ ਵਾਣੀ ਜੈਰਾਮ ਦਾ ਦਿਹਾਂਤ ਹੋ ਗਿਆ ਹੈ। ਗਾਇਕਾ ਚੇਨਈ ਵਿੱਚ ਆਪਣੇ ਘਰ ਵਿੱਚ ਮ੍ਰਿਤਕ ਪਾਈ ਗਈ ਹੈ।
Vani Jairam Found Dead: ਮਨੋਰੰਜਨ ਜਗਤ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਇਸ ਸਾਲ ਪਦਮ ਭੂਸ਼ਣ ਨਾਲ ਸਨਮਾਨਿਤ ਮਸ਼ਹੂਰ ਗਾਇਕ ਵਾਣੀ ਜੈਰਾਮ ਦਾ ਦਿਹਾਂਤ ਹੋ ਗਿਆ ਹੈ। 77 ਸਾਲਾ ਗਾਇਕਾ ਚੇਨਈ ਵਿੱਚ ਆਪਣੇ ਘਰ ਵਿੱਚ ਮ੍ਰਿਤਕ ਪਾਈ ਗਈ ਹੈ। ਉਨ੍ਹਾਂ ਦੀ ਮੌਤ ਦੀ ਖਬਰ ਸਾਹਮਣੇ ਆਉਣ ਤੋਂ ਬਾਅਦ ਹੀ ਇੰਡਸਟਰੀ 'ਚ ਸੋਗ ਦੀ ਲਹਿਰ ਦੌੜ ਗਈ।
ਪੁਲਿਸ ਵਾਣੀ ਜੈਰਾਮ ਦੇ ਘਰ ਵੀ ਉਨ੍ਹਾਂ ਦੀ ਮੌਤ ਦੀ ਜਾਂਚ ਲਈ ਪਹੁੰਚ ਗਈ ਹੈ। ਇਸ ਦੇ ਨਾਲ ਹੀ ਵਾਣੀ ਜੈਰਾਮ ਦੇ ਘਰ ਕੰਮ ਕਰਨ ਵਾਲੀ ਮਲਾਰਕੋਡੀ ਦਾ ਬਿਆਨ ਵੀ ਸਾਹਮਣੇ ਆਇਆ ਹੈ। ਮਲਾਰਕੋਡੀ ਨੇ ਕਿਹਾ, 'ਮੈਂ ਪੰਜ ਵਾਰ ਘੰਟੀ ਵਜਾਈ, ਪਰ ਉਨ੍ਹਾਂ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਇੱਥੋਂ ਤੱਕ ਕਿ ਮੇਰੇ ਪਤੀ ਨੇ ਉਨ੍ਹਾਂ ਨੂੰ ਫ਼ੋਨ ਕੀਤਾ ਪਰ ਉਨ੍ਹਾਂ ਨੇ ਫ਼ੋਨ ਨਹੀਂ ਚੁੱਕਿਆ। ਉਹ ਇਸ ਘਰ ਵਿਚ ਇਕੱਲੀ ਰਹਿੰਦੀ ਸੀ।
Tamil Nadu | Police personnel arrive at the residence of veteran playback singer Vani Jairam who passed away at her residence in Chennai. She was conferred with the Padma Bhushan award for this year. pic.twitter.com/zUsV7jMTjy
— ANI (@ANI) February 4, 2023
I rang the bell five times at Vani Jairam's residence. But she didn't open the door. Even my husband called her up but she didn't receive the call. It's only she who stays at this residence: Malarkodi, Vani Jairam's maid pic.twitter.com/zspzpKhEGg
— ANI (@ANI) February 4, 2023
ਵਾਣੀ ਜੈਰਾਮ ਨੇ ਹਿੰਦੀ, ਤਮਿਲ ਤੇਲਗੂ, ਮਲਿਆਲਮ, ਮਰਾਠਾ, ਬੰਗਾਲੀ ਸਮੇਤ ਕਈ ਭਾਸ਼ਾਵਾਂ ਵਿੱਚ 10 ਹਜ਼ਾਰ ਤੋਂ ਵੱਧ ਗੀਤਾਂ ਨੂੰ ਆਵਾਜ਼ ਦਿੱਤੀ ਹੈ। ਉਨ੍ਹਾਂ ਨੇ ਬਾਲੀਵੁੱਡ ਫਿਲਮ 'ਗੁੱਡੀ' (1971) 'ਚ 'ਬੋਲੇ ਰੇ ਪਾਪੀਹਾ ਰੇ' ਗੀਤ ਗਾਇਆ ਸੀ। ਵਾਣੀ ਜੈਰਾਮ ਨੂੰ ਤਿੰਨ ਵਾਰ ਸਰਵੋਤਮ ਪਲੇਬੈਕ ਗਾਇਕਾ ਲਈ ਰਾਸ਼ਟਰੀ ਫਿਲਮ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਹ ਤਾਮਿਲਨਾਡੂ, ਆਂਧਰਾ ਪ੍ਰਦੇਸ਼, ਕੇਰਲ, ਮਹਾਰਾਸ਼ਟਰ, ਗੁਜਰਾਤ ਅਤੇ ਉੜੀਸਾ ਤੋਂ ਵੀ ਸਟੇਟ ਐਵਾਰਡ ਪ੍ਰਾਪਤ ਕਰ ਚੁੱਕੇ ਹਨ।